ਪੰਜਾਬ ਚ ਇਸ ਦਿਨ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਬੰਦ ਰਹਿਣਗੇ ਇਹ ਅਦਾਰੇ

ਆਈ ਤਾਜਾ ਵੱਡੀ ਖਬਰ 

ਦੇਸ਼ ਭਰ ਦੇ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੇ ਕਾਰਨ ਹੁਣ ਸਭ ਦੀਆਂ ਨਜ਼ਰਾਂ ਇਹਨਾਂ ਚੋਣਾਂ ਦੇ ਨਤੀਜਿਆਂ ਦੇ ਉੱਪਰ ਟਿਕੀਆਂ ਹੋਈਆਂ ਹਨ l ਭਾਰਤ ਹੀ ਨਹੀਂ ਸਗੋਂ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਵਸਦੇ ਭਾਰਤੀਆਂ ਵੱਲੋਂ ਬੇਸਬਰੀ ਨਾਲ ਇਹਨਾਂ ਚੋਣ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ l ਸੋ ਖੈਰ ਇਹਨਾਂ ਚੋਣਾਂ ਦੇ ਨਤੀਜੇ ਚਾਰ ਜੂਨ ਨੂੰ ਐਲਾਨੇ ਜਾਣੇ ਹਨ l ਇਸੇ ਵਿਚਾਲੇ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਹੁਣ ਪੰਜਾਬ ਦੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ l ਜਿਸ ਕਾਰਨ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ l ਦੱਸ ਦਈਏ ਕਿ ਪੰਜਾਬ ਵਿੱਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿਚ 10 ਜੂਨ 2024 ਨੂੰ ਛੁੱਟੀ ਰਹੇਗੀ। ਜਿਸ ਕਾਰਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਬੰਦ ਰਹਿਣਗੀਆਂ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।

ਜ਼ਿਕਰਯੋਗ ਹੈ ਕਿ ਜਦੋਂ ਦੀ ਪੰਜਾਬ ਦੇ ਵਿੱਚ ਮਾਨ ਸਰਕਾਰ ਆਈ ਹੈ, ਉਦੋਂ ਤੋਂ ਹੀ ਮਾਨ ਸਰਕਾਰ ਵੱਲੋਂ ਸ਼ਹੀਦਾਂ ਤੇ ਗੁਰੂਆਂ ਦੇ ਨਾਲ ਸੰਬੰਧਿਤ ਦਿਹਾੜਿਆਂ ਮੌਕੇ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਜੋ ਉਨਾਂ ਬਾਰੇ ਆਉਣ ਵਾਲੀਆਂ ਪੀੜੀਆਂ ਨੂੰ ਜਾਗਰੂਕ ਕੀਤਾ ਜਾ ਸਕੇ l

ਇਸੇ ਵਿਚਾਲੇ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵੇਖ 10 ਜੂਨ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ l ਜਿਸ ਕਾਰਨ ਇਸ ਦਿਨ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ l