ਪੰਜਾਬ ਚ ਇਸ ਰੂਟ ਤੇ ਜਾਣ ਵਾਲੇ ਹੋ ਸਾਵਧਾਨ ਰਹੇਗਾ ਏਨੇ ਵਜੇ ਤੱਕ ਲਈ ਬੰਦ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਦੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਪਰ ਦੂਜੇ ਹੀ ਪਾਸੇ ਇਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਵੀ ਲਗਾਤਾਰ ਉੱਠ ਰਹੀ ਹੈ । ਕਿਉਂਕਿ ਚੋਣ ਕਮਿਸ਼ਨ ਦੇ ਵਲੋਂ 14 ਫਰਵਰੀ ਨੂੰ ਪੰਜਾਬ ਵਿਚ ਵੋਟਾਂ ਪਾਉਣ ਦਾ ਐਲਾਨ ਕੀਤਾ ਗਿਆ ਸੀ , ਪਰ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਯੰਤੀ ਹੈ । ਜਿਸ ਕਾਰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਨਾਮਲੇਵਾ ਸੰਸਥਾਵਾਂ ਤੇ ਕਈ ਸਿਆਸੀ ਲੀਡਰਾਂ ਤੇ ਵੱਲੋਂ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਇਸੇ ਦੇ ਚੱਲਦੇ ਅੱਜ ਜਲੰਧਰ ਦੇ ਪੀਏਪੀ ਚੌਕ ਨੂੰ ਵੱਖ ਵੱਖ ਜੱਥੇਬੰਦੀਆਂ ਦੇ ਵੱਲੋਂ ਸਵੇਰ ਦੇ ਦਸ ਵਜੇ ਤੋਂ ਲੈ ਕੇ ਸ਼ਾਮ ਦੇ ਚਾਰ ਵਜੇ ਤਕ ਜਾਮ ਕੀਤਾ ਜਾਵੇਗਾ । ਜਿਸ ਦੌਰਾਨ ਆਉਣ ਜਾਣ ਵਾਲੇ ਯਾਤਰੀਆਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ।

ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਪੰਜਾਬ ਚ ਵੋਟਾਂ ਪੈਣਗੀਆਂ ਤੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਹੈ । ਇਸ ਦੌਰਾਨ ਸੰਗਤਾਂ ਭਾਰੀ ਗਿਣਤੀ ਦੇ ਵਿਚ ਉੱਤਰ ਪ੍ਰਦੇਸ਼ ਜਾਣਗੀਆਂ । ਉਨ੍ਹਾਂ ਸੰਗਤਾਂ ਦੀ ਵਾਪਸੀ ਸੋਲ਼ਾਂ ਫਰਵਰੀ ਤੋਂ ਬਾਅਦ ਹੋਵੇਗੀ। ਅਜਿਹੇ ਵਿਚ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਣਗੇ । ਜਿਸ ਦੇ ਚਲਦੇ ਹੁਣ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਮੁਲਤਵੀ ਕਰਨ ਦੀ ਮੰਗ ਜਾਰੀ ਹੈ ।

ਉੱਥੇ ਹੀ ਇਸ ਬਾਬਤ ਗੱਲਬਾਤ ਕਰਦੇ ਹੋਏ ਗੁਰੂ ਰਵਿਦਾਸ ਨਾਮ ਲੇਵਾ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹਨਾ ਨੇ ਵੋਟਾਂ ਦੀ ਤਾਰੀਕ ਅੱਗੇ ਕਰਨ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਡੀਸੀ ਨੂੰ ਮੰਗ ਪੱਤਰ ਵੀ ਦੇ ਚੁੱਕੇ ਹਨ ਤੇ ਸੋਲ਼ਾਂ ਜਨਵਰੀ ਤੱਕ ਅਲਟੀਮੇਟਮ ਵੀ ਦਿੱਤਾ ਗਿਆ ਸੀ।

ਪਰ ਅਜੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ਦੇ ਕਾਰਨ ਅੱਜ ਸਤਾਰਾਂ ਜਨਵਰੀ ਵਾਲੇ ਦਿਨ ਉਨ੍ਹਾਂ ਵਲੋ ਜਲੰਧਰ ਦੇ ਨੈਸ਼ਨਲ ਹਾਈਵੇ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵਲੋ ਵੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਚੋਣਾਂ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਸੀ । ਬਸਪਾ ਤੇ ਭਾਜਪਾ ਲੀਡਰਾਂ ਵੱਲੋਂ ਵੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਵੇਖਦੇ ਹੋਏ ਚੋਣ ਕਮਿਸ਼ਨ ਪੰਜਾਬ ਦੀਆਂ ਚੋਣਾਂ ਮੁਲਤਵੀ ਕਰਨ ।