ਪੰਜਾਬ ਚ ਇਸ ਵੱਡੀ ਪਾਰਟੀ ਦੇ ਉਮੀਦਵਾਰ ਤੇ ਹੋ ਗਿਆ ਹਮਲਾ – ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿੱਚ ਜਿਥੇ ਇਸ ਸਮੇਂ ਕਾਫੀ ਹਲਚਲ ਦੇਖੀ ਜਾ ਰਹੀ ਹੈ। ਕਿਸਾਨੀ ਸੰਘਰਸ਼ ਦੇ ਦੌਰਾਨ ਜਿੱਥੇ ਕਿਸਾਨਾਂ ਵੱਲੋਂ ਬਹੁਤ ਸਾਰੀਆਂ ਪਾਰਟੀਆਂ ਦਾ ਲਗਾਤਾਰ ਵਿਰੋਧ ਕੀਤਾ ਗਿਆ ਹੈ। ਜਿਸ ਦੇ ਚੱਲਦੇ ਹੋਏ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਆਪਸੀ ਗੱਠਜੋੜ ਟੁੱਟ ਚੁੱਕਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਾਰ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਕਾਂਗਰਸ ਤੋਂ ਅਸਤੀਫਾ ਦੇਣ ਪਿੱਛੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਹੁਣ ਭਾਜਪਾ ਦੇ ਨਾਲ ਮਿਲ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਆਉਣ ਦਾ ਐਲਾਨ ਕੀਤਾ ਗਿਆ ਸੀ।

ਉੱਥੇ ਹੀ ਕੱਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੱਲ ਲੁਧਿਆਣਾ ਦੇ ਵਿਚ ਭਾਜਪਾ ਦੀ ਇੱਕ ਰੈਲੀ ਨੂੰ ਸੰਬੋਧਨ ਕੀਤਾ ਗਿਆ ਸੀ ਜਿਸ ਪਿੱਛੋਂ ਉਹ ਪਟਿਆਲਾ ਵੀ ਗਏ ਸਨ। ਹੁਣ ਪੰਜਾਬ ਵਿੱਚ ਇਸ ਵੱਡੀ ਪਾਰਟੀ ਦੇ ਉਮੀਦਵਾਰ ਤੇ ਹਮਲਾ ਹੋਇਆ ਹੈ ਜਿਸ ਕਾਰਨ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੱਲ ਭਾਜਪਾ ਦੇ ਗਿੱਲ ਹਲਕੇ ਤੋਂ ਉਮੀਦਵਾਰ ਰਿਟਾਇਰਡ ਆਈ ਏ ਐਸ ਐਸ ਆਰ ਲੱਧੜ ਵੱਲੋਂ ਲੁਧਿਆਣਾ ਅਧੀਨ ਆਉਂਦੇ ਪਿੰਡ ਖੇੜੀ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਉਸ ਤੋਂ ਬਾਅਦ ਉਹ ਚੋਣ ਮੀਟਿੰਗ ਕਰਕੇ ਵਾਪਸ ਜਾਣ ਲੱਗੇ ਤਾਂ ਕੁਝ ਅਣਪਛਾਤੇ ਮੋਟਰਸਾਈਕਲ ਨੌਜਵਾਨਾਂ ਵੱਲੋਂ ਰਾਤ ਦੇ ਸਮੇਂ ਉਨ੍ਹਾਂ ਉਪਰ ਹਮਲਾ ਕਰ ਦਿੱਤਾ ਗਿਆ।

ਇਸ ਹਮਲੇ ਵਿਚ ਜਿਥੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਉੱਥੇ ਹੀ ਉਨ੍ਹਾਂ ਨੂੰ ਤੁਰੰਤ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਗੰਭੀਰ ਜ਼ਖਮੀ ਹਾਲਤ ਵਿਚ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਉਹ ਇਸ ਸਮੇਂ ਜ਼ੇਰੇ ਇਲਾਜ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਜਪਾ ਵਰਕਰਾਂ ਵੱਲੋਂ ਵੀ ਹਸਪਤਾਲ ਪਹੁੰਚ ਕੀਤੀ ਗਈ।

ਜਿੱਥੇ ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਦੇ ਖਿਲਾਫ ਹੋਈ ਘਟਨਾ ਵਾਸਤੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਆਰ ਐਸ ਲੱਧੜ ਦੇ ਉਪਰ ਅਤੇ ਉਨ੍ਹਾਂ ਦੀ ਗੱਡੀ ਉਪਰ ਜਿਥੇ ਹਮਲਾਵਰਾਂ ਵੱਲੋਂ ਪੱਥਰਾਂ ਨਾਲ ਹਮਲਾ ਕੀਤਾ ਗਿਆ , ਜਿਸ ਹਮਲੇ ਵਿਚ ਉਹ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਉਥੇ ਹੀ ਉਨ੍ਹਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।