ਪੰਜਾਬ ਚ ਇਸ ਸਕੂਲ ਦੇ 32 ਵਿਦਿਆਰਥੀ ਨਿਕਲੇ ਕੋਰੋਨਾ ਪੌਜੇਟਿਵ , ਮਚੀ ਹਾਹਾਕਾਰ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਸੂਬੇ ਅੰਦਰ ਕਰੋਨਾ ਦਾ ਕਹਿਰ ਫਿਰ ਤੋਂ ਵੱਧਦਾ ਨਜ਼ਰ ਆ ਰਿਹਾ ਹੈ। ਜਿਸ ਕਾਰਨ ਸੂਬੇ ਅੰਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਕਰੋਨਾ ਦਾ ਸਭ ਤੋਂ ਵੱਧ ਅਸਰ ਵਿਦਿਅਕ ਅਦਾਰਿਆਂ ਉਪਰ ਪਿਆ ਹੈ। ਕਿਉਂਕਿ ਕਰੋਨਾ ਦੇ ਕਾਰਣ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕੇਸਾਂ ਵਿਚ ਆਈ ਗਿਰਾਵਟ ਤੋਂ ਬਾਅਦ ਮੁੜ ਸਕੂਲਾਂ ਨੂੰ ਹੌਲੀ-ਹੌਲੀ ਖੋਲ੍ਹਿਆ ਗਿਆ। ਉਥੇ ਹੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਵੀ ਲਾਜ਼ਮੀ ਕੀਤੇ ਗਏ।

ਤਾਂ ਜੋ ਵਿਦਿਅਕ ਅਦਾਰਿਆਂ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਇਜ਼ਾਫਾ ਹੁੰਦਾ ਵੇਖਿਆ ਗਿਆ। ਜਿਸ ਕਾਰਨ ਸਰਕਾਰ ਵੱਲੋਂ ਫਿਰ ਤੋਂ ਸਖ਼ਤੀ ਵਧਾ ਦਿੱਤੀ ਗਈ ਹੈ। ਜਿਸ ਦੇ ਚਲਦੇ ਹੋਏ ਸਾਰੇ ਸਕੂਲਾਂ ਵਿੱਚ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਹੁਣ ਇਸ ਸਕੂਲ ਦੇ 32 ਵਿਦਿਆਰਥੀਆਂ ਕਰੋਨਾ ਦੀ ਚਪੇਟ ਵਿਚ ਆਏ ਹਨ,

ਜਿਸ ਕਾਰਨ ਹਾਹਾਕਾਰ ਮਚੀ ਹੋਈ ਹੈ। ਪਿਛਲੇ ਕੁੱਝ ਦਿਨਾਂ ਤੋਂ ਫਿਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਹੁਣ ਤੱਕ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਕੀਤੇ ਗਏ ਟੈੱਸਟਾਂ ਦੌਰਾਨ 32 ਵਿਦਿਆਰਥੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਹ ਮਾਮਲਾ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਹਰਸਾ ਕਲੋਤਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤੋਂ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਸਕੂਲਾਂ ਵਿਚ ਸਟਾਫ ਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ।

ਕਰੋਨਾ ਦੀ ਚਪੇਟ ਵਿਚ ਆਏ ਇਨ੍ਹਾਂ ਵਿਦਿਆਰਥੀਆਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਇਸ ਸਕੂਲ ਵਿੱਚ ਜਾਣ ਵਾਲੇ ਸਾਰੇ ਵਿਦਿਆਰਥੀਆਂ ਦੇ ਮਾਪੇ ਗਹਿਰੀ ਚਿੰਤਾ ਵਿੱਚ ਹਨ। ਹੁਣ ਇਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਵੀ ਕਰੋਨਾ ਟੈਸਟ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਸਕੂਲਾਂ ਅੰਦਰ ਕਰਵਾਏ ਜਾ ਰਹੇ ਟੈਸਟ ਦੌਰਾਨ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਏ ਹਨ। ਸਰਕਾਰ ਵੱਲੋਂ ਜਿਥੇ ਵਿੱਦਿਅਕ ਅਦਾਰੇ 31 ਮਾਰਚ ਤੱਕ ਲਈ ਬੰਦ ਕੀਤੇ ਗਏ ਹਨ। ਉੱਥੇ ਹੀ ਬਹੁਤ ਸਾਰੇ ਸਕੂਲਾਂ ਵਿੱਚ ਬੱਚਿਆਂ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ।