ਆਈ ਤਾਜ਼ਾ ਵੱਡੀ ਖਬਰ
ਮੌਸਮ ਵਿਭਾਗ ਵੱਲੋਂ ਇਸ ਵਰ੍ਹੇ ਦੀ ਮੌਨਸੂਨ ਨੂੰ ਅਗੇਤਾ ਐਲਾਨਿਆ ਗਿਆ ਸੀ ਪਰ ਇਸ ਦੇ ਬਾਵਜੂਦ ਮਾਨਸੂਨ ਦੇ ਆਉਣ ਵਿੱਚ ਕਾਫੀ ਦੇਰੀ ਦਰਜ ਕੀਤੀ ਗਈ ਸੀ। ਜਿਸ ਦੇ ਚੱਲਦਿਆਂ ਲੋਕਾਂ ਨੂੰ ਕਾਫ਼ੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਸਮੇਂ ਤੋਂ ਬਾਅਦ ਆਈ ਮਾਨਸੂਨ ਕਾਰਨ ਮੌਸਮ ਵਿਚ ਬਦਲਾਅ ਦੇਖਿਆ ਜਾ ਰਿਹਾ ਹੈ। ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ ਅਤੇ ਹਲਕੀ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿੱਚ ਹੋ ਰਹੇ ਇਸ ਬਦਲਾਵ ਕਾਰਨ ਲੋਕਾਂ ਵਿੱਚ ਵਾਇਰਲ ਵੀ ਕਾਫ਼ੀ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਲੋਕ ਕਾਫੀ ਬੀਮਾਰ ਹੋ ਰਹੇ ਹਨ।
ਅਗਲੇ ਆਉਣ ਵਾਲੇ ਦਿਨਾਂ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਇਕ ਵੱਡੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਇੱਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਦੇ ਕਾਫੀ ਖਰਾਬ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਦਿੱਲੀ ਅਤੇ ਐਨਸੀਆਰ ਵਿਚ 17 ਤੋਂ 18 ਅਕਤੂਬਰ ਤੱਕ ਤੁਫਾਨ ਅਤੇ ਭਾਰੀ ਬਾਰਸ਼ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਸੰਭਾਵਿਤ ਤੂਫਾਨ ਕਾਰਨ ਭਾਰੀ ਮਾਤਰਾ ਵਿੱਚ ਮੀਂਹ,ਗਰਜ ਚਮਕ ਦੀ ਤੀਬਰਤਾ ਕਾਫੀ ਜ਼ਿਆਦਾ ਦੱਸੀ ਜਾ ਰਹੀ ਹੈ, ਅਤੇ ਇਸ ਤੂਫਾਨ ਕਾਰਨ ਖਸਤਾ ਮਕਾਨਾਂ ਦੇ ਨੁਕਸਾਨੇ ਜਾਣ ਅਤੇ ਦਰੱਖਤਾਂ ਦੇ ਟੁੱਟਣ ਆਦਿ ਕਾਫੀ ਮਾਲੀ ਨੁਕਸਾਨ ਹੋ ਸਕਦਾ ਹੈ। ਹਾਲਾਂ ਕਿ ਉੱਤਰ ਭਾਰਤ ਵਿੱਚ ਪੂਰੀ ਤਰ੍ਹਾਂ ਨਾਲ ਮੌਨਸੂਨ ਵਿਦਾ ਹੋ ਚੁੱਕੀ ਹੈ ਪਰ ਫਿਰ ਵੀ ਕੁਝ ਸੂਬਿਆਂ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮਾਤਰਾ ਵਿੱਚ ਮੀਂਹ ਪੈ ਸਕਦਾ ਹੈ। ਭਾਰਤ ਦੇ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 11 ਅਤੇ 12 ਅਕਤੂਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਤਫਸੀਲ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਤੁਫਾਨ ਮੰਡਰਾ ਰਿਹਾ ਹੈ, ਜਿਸਦਾ ਨਾਂ ਜਵਾਦ ਹੈ। ਇਸ ਤੁਫਾਨ ਨਾਲ ਐਨਸੀਆਰ, ਹਰਿਆਣਾ, ਪੰਜਾਬ, ਦਿੱਲੀ, ਉੜੀਸਾ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਰਾਜ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋ ਸਕਦੇ ਹਨ।
Previous PostCBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ, ਬੱਚਿਆਂ ਅਤੇ ਮਾਪਿਆਂ ਚ ਖੁਸ਼ੀ
Next Postਹੁਣੇ ਹੁਣੇ ਵਜਿਆ ਇਹ ਖਤਰੇ ਦਾ ਘੁੱਗੂ – ਧਰਤੀ ਨਾਲ ਟਕਰਾ ਸਕਦੀ ਇਹ ਛੈਅ ਅੱਜ ਬੰਦ ਹੋ ਸਕਦਾ ਇੰਟਰਨੈਟ ਅਤੇ ਬਿਜਲੀ