ਪੰਜਾਬ ਚ ਇਹਨਾਂ ਤਰੀਕਾਂ ਨੂੰ ਮੀਂਹ ਪੈਣ ਬਾਰੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ – ਹੋ ਜਾਵੋ ਤਿਆਰ

ਆਈ ਤਾਜਾ ਵੱਡੀ ਖਬਰ 

ਜਿੱਥੇ ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਠੰਡ ਵਾਲਾ ਦਸੰਬਰ ਮਹੀਨਾ ਬੀਤ ਚੁੱਕਾ ਹੈ। ਉੱਥੇ ਹੀ ਨਵੇਂ ਸਾਲ ਦੀ ਸ਼ੁਰੂਆਤ ਹੋਣ ਤੇ ਲੋਕਾਂ ਨੂੰ ਜਨਵਰੀ ਦੇ ਮਹੀਨੇ ਵਿਚ ਵੀ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੇਂ ਜਿਥੇ ਪਹਾੜੀ ਖੇਤਰਾਂ ਵਿੱਚ ਪੈਣ ਵਾਲੀ ਬਰਫਬਾਰੀ ਅਤੇ ਵਧੇਰੇ ਬਰਸਾਤ ਦਾ ਅਸਰ ਮੈਦਾਨੀ ਖੇਤਰਾਂ ਵਿੱਚ ਵੇਖਿਆ ਜਾ ਰਿਹਾ ਹੈ ਉਥੇ ਹੀ ਪੰਜਾਬ ਅਤੇ ਹਰਿਆਣਾ ਦੇ ਖੇਤਰਾਂ ਵਿੱਚ ਲੋਕਾਂ ਨੂੰ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵੀ ਹੋ ਰਹੇ ਹਨ ਉਥੇ ਹੀ ਸਵੇਰੇ-ਸ਼ਾਮ ਪੀਣ ਵਾਲੀ ਧੁੰਦ ਦੇ ਕਾਰਨ, ਵਾਹਨ ਚਾਲਕਾਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਪੰਜਾਬ ਵਿੱਚ ਇਨ੍ਹਾਂ ਤਰੀਕਾਂ ਨੂੰ ਮੀਂਹ ਪੈਣ ਬਾਰੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਪਹਿਲਾਂ ਹੀ ਲੋਕਾਂ ਨੂੰ ਮੁਹਈਆ ਕਰਵਾ ਦਿੱਤੀ ਜਾਂਦੀ ਹੈ ਜਿਸ ਸਦਕਾ ਲੋਕ ਪਹਿਲਾਂ ਹੀ ਇੰਤਜ਼ਾਮ ਕਰ ਸਕਣ। ਇਸ ਸਮੇਂ ਜਿਥੇ ਪੰਜਾਬ ਵਿੱਚ ਲੋਕਾਂ ਨੂੰ ਸੀਤ ਲਹਿਰ ਅਤੇ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਉਣ ਵਾਲੇ ਦਿਨਾਂ ਵਿਚ ਇਸ ਮਹੀਨੇ ਦੇ ਪਹਿਲੇ ਹਫਤੇ ਵੀ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ।

ਜਦ ਕੇ 2 ਜਨਵਰੀ ਤੋਂ ਬਾਅਦ 3 ਜਨਵਰੀ ਨੂੰ ਅਸਮਾਨ ਵਿੱਚ ਸੰਘਣੇ ਬੱਦਲ ਛਾਏ ਰਹਿਣਗੇ ਜਿਸ ਕਾਰਨ ਲੋਕਾਂ ਨੂੰ ਵਧੇਰੇ ਠੰਢ ਮਹਿਸੂਸ ਹੋਵੇਗੀ। ਧੁੱਪ ਨਹੀਂ ਨਿਕਲੇਗੀ ਅਤੇ 5 ਤੋਂ 7 ਜਨਵਰੀ ਤੱਕ ਹਲਕੀ ਬਰਸਾਤ ਹੋਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਗਈ ਹੈ।

ਪੰਜਾਬ ਦੇ ਕੁਝ ਇਲਾਕਿਆਂ ਵਿਚ ਬਾਰਸ਼ ਹੋਣ ਦੀ ਉਮੀਦ ਹੈ ਉਥੇ ਹੀ ਜਿੱਥੇ ਪੂਰੇ ਮਹੀਨੇ ਵਿੱਚ ਤਾਪਮਾਨ ਵਿਚ ਕਮੀ ਦਰਜ ਕੀਤੀ ਜਾਵੇਗੀ ਉੱਥੇ ਹੀ ਸੱਤ ਅੱਠ ਤਰੀਕ ਨੂੰ ਇਕ ਵਾਰ ਫਿਰ ਤੋਂ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਤੋਂ ਇਲਾਵਾ ਦਿੱਲੀ, ਯੂਪੀ, ਰਾਜਸਥਾਨ, ਚੰਡੀਗੜ੍ਹ , ਹਰਿਆਣਾ ਦੇ ਇਲਾਕਿਆਂ ਵਿਚ ਬਰਸਾਤ ਹੋ ਸਕਦੀ ਹੈ।