ਪੰਜਾਬ ਚ ਇਹਨਾਂ ਵਲੋਂ 6 ਸਤੰਬਰ ਤੋਂ ਹੋ ਗਿਆ ਇਹ ਵੱਡਾ ਐਲਾਨ , ਸਰਕਾਰ ਪਈ ਚਿੰਤਾ ਚ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀ ਉਲੀਕੀਆ ਜਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਨੌਕਰੀਆਂ ਦਿੱਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਇੱਕ ਲੱਖ ਨੌਕਰੀਆਂ ਦਿੱਤੇ ਜਾਣ ਦੇ ਵਾਅਦੇ ਨੂੰ ਵੀ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਇਨ੍ਹਾਂ ਵੱਲੋਂ 6 ਸਤੰਬਰ ਤੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਸਰਕਾਰ ਵੀ ਹੁਣ ਚਿੰਤਾ ਵਿੱਚ ਪੈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵੱਖ ਵੱਖ ਵਿਭਾਗਾਂ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਸ ਦੇ ਅਨੁਸਾਰ ਹੀ ਟਰਾਂਸਪੋਰਟ ਵਿਭਾਗ ਵਿੱਚ ਤਾਇਨਾਤ ਬਹੁਤ ਸਾਰੇ ਕਰਮਚਾਰੀਆਂ ਵੱਲੋ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਉਪ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਧਰਨਾ ਲਾ ਦਿੱਤਾ ਜਾਵੇਗਾ।

ਇਸ ਕਾਰਨ ਬੱਸਾਂ ਖ਼ੜ ਜਾਣਗੀਆਂ ਅਤੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। 26 ਅਗਸਤ ਨੂੰ ਪਨਬਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕੈਬਨਿਟ ਮੀਟਿੰਗ ਵਿੱਚ ਅਗਰ ਕੋਈ ਫੈਸਲਾ ਨਹੀਂ ਲਿਆ ਜਾਂਦਾ ਤਾਂ, ਇਨ੍ਹਾਂ ਸਾਰੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਕਰ ਦਿੱਤੀ ਜਾਵੇਗੀ। ਉਥੇ ਹੀ ਆਪਣੇ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਜਥੇਬੰਦੀ ਵੱਲੋ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਸੰਘਰਸ਼ ਦੇ ਦੌਰਾਨ ਅਗਰ ਕੋਈ ਵੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ , ਵਾਪਰਨ ਵਾਲੀਆਂ ਅਜਿਹੀਆਂ ਸਾਰੀਆਂ ਘਟਨਾਵਾਂ ਲਈ ਪ੍ਰਧਾਨ ਮੰਤਰੀ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

ਇਨ੍ਹਾਂ ਸਾਰੇ ਕਰਮਚਾਰੀਆਂ ਨੇ ਆਖਿਆ ਹੈ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕੁਝ ਨਹੀਂ ਕੀਤਾ ਗਿਆ ਹੈ। ਉੱਥੇ ਹੀ ਪ੍ਰਾਈਵੇਟ ਟਰਾਂਸਪੋਰਟਰਾਂ ਨਾਲ ਇਨ੍ਹਾਂ ਦੀ ਮਿਲੀਭੁਗਤ ਜਾਰੀ ਹੈ। ਡਰਾਈਵਰਾਂ ਅਤੇ ਕੰਡਕਟਰਾਂ ਦੀ ਘਾਟ ਕਾਰਨ ਬੱਸ ਸਰਵਿਸ ਬਹੁਤ ਜ਼ਿਆਦਾ ਪ੍ਰਭਾਵਤ ਹੋਵੇਗੀ।