ਪੰਜਾਬ ਚ ਇਹਨਾਂ ਸਕੂਲਾਂ ਲਈ ਹੋਇਆ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਤਾਲਾਬੰਦੀ ਦੌਰਾਨ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ ਸੀ ਜਿਸ ਸਦਕਾ ਬੱਚਿਆਂ ਦਾ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਥੇ ਵੀ ਸਕੂਲਾਂ ਵਿਚ ਸਮੇਂ ਦੇ ਅਨੁਸਾਰ ਹਰ ਇੱਕ ਸਹੂਲਤ ਦੇ ਕੇ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾ ਦਿਤਾ ਗਿਆ ਹੈ।

ਸਰਕਾਰ ਵੱਲੋਂ ਜਿਥੇ ਸਮਾਰਟ ਕਲਾਸ ਰੂਮ ਬਣਾਏ ਗਏ ਹਨ ਉਥੇ ਟੀਚਰਸ ਵਾਸਤੇ ਸਮਾਰਟ ਰੂਮ ਬਣਾਏ ਗਏ ਹਨ। ਸਰਕਾਰ ਵੱਲੋਂ ਆਏ ਦਿਨ ਹੀ ਸਰਕਾਰੀ ਸਕੂਲਾਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਇਨ੍ਹਾਂ ਸਕੂਲਾਂ ਲਈ ਹੁਣ ਇਹ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਰਕਾਰੀ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਜਿਸ ਵਾਸਤੇ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਹਨਾਂ ਸਾਰੇ ਸਕੂਲਾਂ ਦੇ ਗੇਟ ਨਵੇਂ ਬਣਾਏ ਜਾਣਗੇ ਅਤੇ ਪੁਰਾਣਿਆਂ ਦੀ ਮੁਰੰਮਤ ਕੀਤੀ ਜਾਵੇਗੀ। ਜਿਸ ਵਾਸਤੇ ਸਰਕਾਰ ਵੱਲੋਂ 2.30 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਵਿੱਚ ਜਿੱਥੇ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਸਕੂਲਾਂ ਦੇ ਅੰਦਰ ਆਉਣ ਲਈ ਬਣਾਏ ਗਏ ਗੇਟਾਂ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਜਿਸ ਵਾਸਤੇ ਸਰਕਾਰ ਵੱਲੋਂ ਗ੍ਰਾਂਟ ਜਾਰੀ ਕੀਤੀ ਗਈ ਹੈ ਉਥੇ ਹੀ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ 70 ਫੀਸਦੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਪੰਜਾਬ ਦੇ 24 ਸਕੂਲਾਂ ਵਿੱਚ ਗੇਟ ਨਹੀਂ ਹਨ। ਉਥੇ ਹੀ 607 ਸਕੂਲਾਂ ਦੇ ਗੇਟ ਮੁਰੰਮਤ ਕਰਾਉਣ ਵਾਲੇ ਹਨ।

ਇਸੇ ਲਈ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਦੇ ਗੇਟਾਂ ਨੂੰ ਵਧੀਆ ਬਣਾਉਣ ਵਾਸਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਇਸ਼ਾ ਕਾਲੀਆ ਨੇ ਇਕ ਪੱਤਰ ਜਾਰੀ ਕਰ ਦਿੱਤਾ ਹੈ ਜਿਸਦੇ ਅਨੁਸਾਰ 2.30 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਸਰਕਾਰ ਵਲੋ 3.93 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਸਨ। ਜਿਸ ਨਾਲ ਸਕੂਲਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।