ਪੰਜਾਬ ਚ ਇਹਨਾਂ 3 ਦਿਨਾਂ ਚ ਬਿਜਲੀ ਦਾ ਹੋ ਸਕਦਾ ਵੱਡਾ ਸੰਕਟ – ਬਿਜਲੀ ਮੁਲਾਜਮ ਜਾ ਰਹੇ ਸਮੂਹਿਕ ਛੁੱਟੀ ਉੱਤੇ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਕਈ ਇਲਾਕੇ ਇਸ ਵੇਲੇ ਬਿਜਲੀ ਸੰਕਟ ਦੀ ਸਮੱਸਿਆ ਦੇ ਨਾਲ ਜੂਝਦੇ ਪਏ ਨੇ ਕਿਉਂਕਿ ਇੱਕ ਪਾਸੇ ਤਾਂ ਅੱਤ ਦੀ ਗਰਮੀ ਪੈਂਦੀ ਪਈ ਹੈ ਤੇ ਦੂਜੇ ਪਾਸੇ ਲੱਗ ਰਹੇ ਬਿਜਲੀ ਦੇ ਲੰਬੇ ਲੰਬੇ ਕੱਟ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਜਿਆਦਾ ਵਧਾਉਂਦੇ ਹੋਏ ਦਿਖਾਈ ਦਿੰਦੇ ਹਨ l ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਤਿੰਨ ਦਿਨਾਂ ਦੇ ਵਿੱਚ ਬਿਜਲੀ ਦਾ ਵੱਡਾ ਸੰਕਟ ਪੈਦਾ ਹੋ ਸਕਦਾ, ਕਿਉਂਕਿ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾ ਰਹੇ ਹਨ l ਜਿਸ ਦਾ ਨਤੀਜਾ ਇਹ ਸਾਹਮਣੇ ਆਵੇਗਾ, ਇਸ ਦੇ ਚਲਦੇ ਆਮ ਲੋਕ ਖਾਸੇ ਪਰੇਸ਼ਾਨ ਦਿਖਾਈ ਦੇਣਗੇl ਦਰਅਸਲ ਪੰਜਾਬ ਦੇ ਜਿਲਾ ਪਟਿਆਲਾ ਵਿਖੇ ਪੀਐਸਈਬੀ ਇਮਪਲੋਈਜ ਜੋਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੁਆਰਾ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।

ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ 10 ਸਤੰਬਰ, 11 ਸਤੰਬਰ ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਦੇ ਉੱਪਰ ਜਾਣ ਦਾ ਐਲਾਨ ਕਰ ਦਿੱਤਾ l ਇਸ ਪਿੱਛੇ ਦਾ ਕਾਰਨ ਹੈ ਕਿ ਸਰਕਾਰ ਦੇ ਦੁਆਰਾ ਉਨ੍ਹਾਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ l ਸਰਕਾਰ ਦੇ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਪਾਸਾ ਵੱਟਣ ਦੇ ਚਲਦੇ 21 ਤਰੀਕ ਤੋਂ ਬਿਜਲੀ ਵਿਭਾਗ ਦੇ ਸਾਰੇ ਮੁਲਾਜ਼ਮਾਂ ਦੇ ਦੁਆਰਾ ਸਿਰਫ ਆਪਣੀ ਬਣਦੀ ਅੱਠ ਘੰਟੇ ਡਿਊਟੀ ਹੀ ਦਿੱਤੀ ਜਾ ਰਹੀ ਸੀ ਤੇ ਹੁਣ ਮੈਨੇਜਮੈਂਟ ਦੇ ਦੁਆਰਾ ਉਨਾਂ ਦੇ ਉੱਪਰ ਐਸਮਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਸਾਡੇ ਮੁਲਾਜ਼ਮ ਕਾਫੀ ਪਰੇਸ਼ਾਨ ਹਨ ਅਤੇ ਅਸੀਂ ਸਾਰੇ ਮੁਲਾਜ਼ਮ ਇਕ ਤਰੀਕ ਨੂੰ ਬਿਜਲੀ ਮੰਤਰੀ ਦੀ ਕੋਠੀ ਦਾ ਅੰਮ੍ਰਿਤਸਰ ਵਿਖੇ ਘਰਾਓ ਵੀ ਕਰਾਂਗੇ। ਇਹੀ ਇੱਕ ਵੱਡਾ ਕਾਰਨ ਹੈ ਕਿ ਹੁਣ ਸਮੂਹ ਮੁਲਾਜ਼ਮਾਂ ਦੇ ਵੱਲੋਂ ਇਕੱਠੇ ਹੋ ਕੇ ਛੁੱਟੀ ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ l ਜਿਸ ਦਾ ਖਮਿਆਜ਼ਾ ਹੁਣ ਆਮ ਲੋਕਾਂ ਨੂੰ ਭੁਗਤਨਾ ਪੈ ਸਕਦਾ ਹੈ l ਸੋ ਪੰਜਾਬ ਦੇ ਲੋਕਾਂ ਨੂੰ ਤਾਂ ਪਹਿਲਾਂ ਹੀ ਬਿਜਲੀ ਦੇ ਲੱਗਣ ਵਾਲੇ ਲੰਬੇ ਲੰਬੇ ਕੱਟਾਂ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਪਿਆ ਸੀ, ਪਰ ਇਸੇ ਵਿਚਾਲੇ ਹੁਣ ਇਸ ਖਬਰ ਨੇ ਆਮ ਜਨਤਾ ਦੀ ਚਿੰਤਾ ਵਧਾ ਦਿੱਤੀ ਹੈ ਕਿ ਸਮੂਹ ਮੁਲਾਜ਼ਮ ਹੁਣ ਛੁੱਟੀ ਤੇ ਜਾਣ ਵਾਲੇ ਹਨ, ਜੇਕਰ ਉਨਾਂ ਦੇ ਪਿੱਛੋਂ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੈਦਾ ਹੁੰਦੀ ਹੈ ਤਾਂ ਉਸ ਦਾ ਨਿਪਟਾਰਾ ਛੇਤੀ ਨਹੀਂ ਹੋਵੇਗਾ l