ਪੰਜਾਬ ਚ ਏਥੇ ਇੱਕੋ ਸਕੂਲ ਦੇ 14 ਵਿਦਿਆਰਥੀ ਨਿਕਲੇ ਪੌਜੇਟਿਵ ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਦੁਨੀਆਂ ਭਰ ਦੇ ਵਿੱਚ ਕਰੋਨਾ ਵੈਕਸੀਨ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ। ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਦੇ ਲਈ ਇੱਕ ਬਹੱਤਰ ਕੋਰੋਨਾ ਵੈਕਸੀਨ ਨੂੰ ਹੀ ਜ਼ਰੀਆ ਮੰਨਿਆ ਜਾ ਰਿਹਾ ਹੈ ਤੇ ਲਗਾਤਾਰ ਹੀ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਵੈਕਸੀਨ ਲਗਾਉਣ ਦੇ ਲਈ ਕਿਹਾ ਜਾ ਰਿਹਾ ਹੈ । ਕਈ ਦੇਸ਼ਾਂ ਦੇ ਵਿੱਚ ਤਾਂ ਇਸ ਨੂੰ ਸਖ਼ਤੀ ਦੇ ਨਾਲ ਵੀ ਲਾਗੂ ਕੀਤਾ ਜਾ ਰਿਹਾ ਹੈ । ਕਈ ਦੇਸ਼ਾਂ ਦੇ ਵਿਚ ਜੋ ਲੋਕ ਕਰੋਨਾ ਵੈਕਸੀਨ ਨਹੀਂ ਲਗਾ ਰਹੇ ਹਨ , ਉਨ੍ਹਾਂ ਨੂੰ ਦੰਡ ਵੀ ਦਿੱਤਾ ਜਾ ਰਿਹਾ ਹੈ । ਪਰ ਇਸ ਦੀ ਬਾਵਜੂਦ ਵੀ ਲੋਕ ਇਸ ਮਹਾਂਮਾਰੀ ਪ੍ਰਤੀ ਅਣਗਹਿਲੀ ਵਰਤਦੇ ਹੋਏ ਨਜ਼ਰ ਆ ਰਹੇ ਨੇ, ਜਿਸ ਕਾਰਨ ਹੁਣ ਲਗਾਤਾਰ ਹੀ ਕਈ ਦੇਸ਼ਾਂ ਦੇ ਵਿਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ। ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਭਾਰਤ ਦੇਸ਼ ਤੇ ਸੂਬਾ ਪੰਜਾਬ ਦੀ ਤਾਂ, ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹੁਣ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ ।

ਜਿਸ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਇਸੇ ਵਿਚਕਾਰ ਹੁਣ ਖ਼ਬਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆ ਰਹੀ ਹੈ । ਜਿੱਥੇ ਇਕ ਸਕੂਲ ਦੇ ਵਿਚ ਕਈ ਵਿਦਿਆਰਥੀ ਕਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਗਏ ਜਿਸ ਦੇ ਚਲਦੇ ਹੁਣ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਪੰਜਾਬ ਤੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਲੰਬੀ ਹਲਕੇ ਦੇ ਪਿੰਡ ਵੜਿੰਗਖੇੜਾ ਦੇ ਇਕ ਸਕੂਲ ਦੇ ਵਿਚ ਚੌਦਾਂ ਵਿਦਿਆਰਥੀ ਇਸ ਕੋਰੋਨਾ ਮਹਾਂਮਾਰੀ ਦੀ ਲਪੇਟ ਵਿਚ ਆ ਗਏ।

ਜਿਸ ਦੇ ਚਲਦੇ ਹੁਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਾਫ਼ੀ ਡਰ ਦਾ ਮਾਹੌਲ ਬਣਿਆ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਸ ਸਕੂਲ ਦੇ ਇਕ ਵਿਦਿਆਰਥੀ ਨੂੰ ਹਲਕਾ ਬੁਖਾਰ ਸੀ ਤੇ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਉਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਤੇ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ । ਜਿਸ ਤੋਂ ਬਾਅਦ ਡਾਕਟਰਾਂ ਦੇ ਵੱਲੋਂ ਇਸ ਸਕੂਲ ਦੇ ਸਟਾਫ ਅਤੇ ਬੱਚਿਆਂ ਦੇਵੀ ਕਰੋਨਾ ਟੈਸਟ ਕੀਤੇ ਗਏ । ਜਿਸ ਤੋਂ ਬਾਅਦ ਜਦੋਂ ਕੋਰੋਨਾ ਟੈਸਟ ਦੀ ਰਿਪੋਰਟ ਆਈ ਤਾਂ ਉਸਦੇ ਵਿਚੋਂ 13 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ਟਿਵ ਆਈ । ਉਥੇ ਹੀ ਜਦੋਂ ਡਾਕਟਰ ਦੇ ਨਾਲ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਵੇਸਲੇ ਹੋਣ ਦੀ ਲੋੜ ਅਜੇ ਨਹੀਂ ਹੈ, ਕਿਉਂਕਿ ਕਰੋਨਾ ਮਹਾਮਾਰੀ ਅਜੇ ਪੂਰੀ ਤਰ੍ਹਾਂ ਦੁਨੀਆਂ ਵਿੱਚੋਂ ਸਮਾਪਤ ਨਹੀਂ ਹੋਈ ।

ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਤਾਂ ਉਪਲੱਬਧ ਹੈ , ਪਰ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਜ਼ਰੂਰਤ ਹੈ । ਇਸ ਤੋਂ ਇਲਾਵਾ ਕੋਰੋਨਾ ਸੰਬੰਧੀ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਸ ਦੀ ਪਾਲਣਾ ਵੀ ਕਰਨੀ ਜ਼ਰੂਰੀ ਹੈ । ਜਿਵੇਂ ਸਮਾਜਕ ਦੂਰੀ ਬਣਾ ਕੇ ਰੱਖੋ ਤੇ ਮਾਸਕ ਲਗਾਉਣਾ ਵੀ ਜ਼ਰੂਰੀ ਹੈ । ਜ਼ਿਕਰਯੋਗ ਹੈ ਕਿ ਬੇਸ਼ੱਕ ਦੁਨੀਆਂ ਦੇ ਵਿੱਚ ਇਸ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ , ਪਰ ਇਸਦੇ ਬਾਵਜੂਦ ਵੀ ਲੋਕ ਅਣਗਹਿਲੀਆਂ ਵਰਤ ਰਹੀ ਹਨ । ਜਿਸ ਕਾਰਨ ਦੇਸ਼ ਭਰ ਦੇ ਲੋਕ ਇਸ ਮਹਾਂਮਾਰੀ ਤੋਂ ਬਚਾਅ ਲਈ ਕਰਨ ਦੇ ਲਈ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨੀ ਕਰਨ ਦੀ ਜ਼ਰੂਰਤ ਹੈ ।