ਪੰਜਾਬ ਚ ਏਥੇ ਚੱਕਾ ਜਾਮ ਕਰਨ ਦਾ ਹੋ ਗਿਆ ਕਿਸਾਨਾਂ ਵਲੋਂ ਐਲਾਨ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਕੇਂਦਰ ਸਰਕਾਰ ਵੱਲੋਂ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ , ਇਨ੍ਹਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਕ ਹੋ ਕੇ ਲਗਾਤਾਰ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਗਿਆ। ਕਿਸਾਨੀ ਸੰਘਰਸ਼ ਦੌਰਾਨ ਜਿੱਥੇ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਗਏ ਅਤੇ ਦਿੱਲੀ ਲਾਲ ਕਿਲੇ ਦੀ ਘਟਨਾ ਦੇ ਕਾਰਨ ਬਹੁਤ ਸਾਰੇ ਕਿਸਾਨਾਂ ਉੱਪਰ ਕਈ ਤਰ੍ਹਾਂ ਦੇ ਮਾਮਲੇ ਵੀ ਦਰਜ ਕੀਤੇ ਗਏ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਅਤੇ ਸਾਰੀਆਂ ਮੰਗਾਂ ਨੂੰ ਮੰਨ ਲਿਆ ਗਿਆ ਉਸ ਤੋਂ ਬਾਅਦ ਵੀ ਕਿਸਾਨਾਂ ਵੱਲੋਂ ਆਪਣੇ ਸੰਘਰਸ਼ ਨੂੰ ਖਤਮ ਕੀਤਾ ਗਿਆ ਸੀ।

ਪਰ ਕਿਸਾਨਾਂ ਵੱਲੋਂ ਅਜੇ ਵੀ ਐਮਐਸਪੀ ਦੀ ਗਰੰਟੀ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਚੱਕਾ ਜਾਮ ਕਰਨ ਦਾ ਐਲਾਨ ਕਿਸਾਨਾਂ ਵੱਲੋਂ ਕਰ ਦਿੱਤਾ ਗਿਆ ਹੈ,ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਇਕ ਅਹਿਮ ਫੈਸਲਾ ਲੈਂਦੇ ਹੋਏ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਜਿੱਥੇ ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂ ਅਤੇ ਗੰਨਾ ਕਾਸ਼ਤਕਾਰ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੀ ਕਾਸ਼ਤ ਨੂੰ ਲੈ ਕੇ 160 ਕਰੋੜ ਰੁਪਏ ਦੇ ਫੰਡ ਦੇ ਬਕਾਏ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਜਿੱਥੇ ਅਧਿਕਾਰੀ ਆਪਣੇ ਅੜੀਅਲ ਰਵਈਏ ਉੱਪਰ ਅੜੇ ਹੋਏ ਹਨ, ਜਿਸ ਸਬੰਧੀ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਵਿੱਚ ਆਖਿਆ ਗਿਆ ਹੈ ਕਿ ਖੰਡ ਮਿੱਲ ਦੀ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਸਖਤ ਰੁਖ਼ ਅਪਣਾ ਰਹੇ ਹਨ ਅਤੇ ਗੰਨਾ ਕਾਸ਼ਤਕਾਰਾਂ ਦੀ ਬਕਾਏ ਦੀ ਰਾਸ਼ੀ ਦੇਣ ਵਾਸਤੇ ਕੋਈ ਵੀ ਠੋਸ ਕਦਮ ਨਹੀ ਚੁੱਕੇ ਜਾ ਰਹੇ।

ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਿਸਾਨ ਆਗੂਆਂ ਵੱਲੋਂ ਕੀਤੀ ਗਈ ਇਸ ਮੀਟਿੰਗ ਵਿੱਚ ਵਿਰੋਧ ਕਰਦਿਆਂ ਹੋਇਆਂ 22 ਮਾਰਚ ਤੋਂ ਅਣਮਿੱਥੇ ਸਮੇਂ ਦਾ ਧਰਨਾ ਦੇਣ ਅਤੇ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਆਖਿਆ ਹੈ ਕਿ ਜਿੱਥੇ ਗੰਨੇ ਦਾ ਸੀਜਨ ਖਤਮ ਹੋਣ ਉਪਰ ਆਇਆ ਹੈ, ਪਰ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਨਹੀਂ ਦਿੱਤੀ ਜਾ ਰਹੀ। ਜਿੱਥੇ ਦੱਸਿਆ ਗਿਆ ਹੈ ਕਿ ਖੰਡ ਮਿੱਲ ਮੁਕੇਰੀਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਅਦਾਇਗੀ ਨਹੀਂ ਕੀਤੀ ਗਈ ਹੈ।