ਪੰਜਾਬ ਚ ਏਥੇ ਵਾਪਰਿਆ ਇਹ ਭਿਆਨਕ ਖੌਫਨਾਕ ਹਾਦਸਾ – ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਵਾਹਨ ਚਾਲਕਾਂ ਨੂੰ ਆਪਣੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ,ਵਾਹਨ ਚਲਾਉਂਦੇ ਸਮੇਂ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਜਿਸ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂ ਕਿ ਆਏ ਦਿਨ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਕੁਝ ਹਾਦਸੇ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਵਾਪਰ ਜਾਂਦੇ ਹਨ, ਉਥੇ ਹੀ ਕੁਝ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਜਿਸ ਬਾਰੇ ਵਾਹਨ ਚਾਲਕ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ ਕਿ ਉਹ ਇਸ ਤਰ੍ਹਾਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਵੇਗਾ।

ਪੰਜਾਬ ਵਿੱਚ ਇੱਥੇ ਭਿਆਨਕ ਖੌਫ਼ਨਾਕ ਹਾਦਸਾ ਵਾਪਰਿਆ ਹੈ ਜਿਥੇ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਜਗਰਾਓਂ ਤੋਂ ਮੋਗਾ ਹਾਈਵੇ ਤੇ ਵਾਪਰੀ ਹੈ। ਜਿੱਥੇ ਇਕ ਚਲਦੀ ਕਾਰ ਵਿਚ ਭਿਆਨਕ ਅੱਗ ਲੱਗ ਗਈ ਅਤੇ ਕਾਰ ਸੜ ਕੇ ਸੁਆਹ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਗੁਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਤਿੰਨ ਜਾਣੇ ਆਪਣੀ ਡਸਟਰ ਕਾਰ ਵਿੱਚ ਸਵਾਰ ਹੋ ਕੇ ਲੁਧਿਆਣਾ ਤੋਂ ਮੋਗਾ ਨੂੰ ਜਾ ਰਹੇ ਸਨ।

ਜਦੋਂ ਉਹ ਮੋਗਾ ਜਗਰਾਓ ਹਾਈਵੇ ਤੇ ਜਾ ਰਹੇ ਸਨ ਤਾਂ ਗੁਰਦੁਆਰਾ ਨਾਨਕਸਰ ਦੇ ਨਜ਼ਦੀਕ ਪਹੁੰਚਣ ਉਪਰਾਂਤ ਕਾਰ ਦੇ ਇੰਜਣ ਵਿੱਚੋਂ ਅਚਾਨਕ ਹੀ ਧੂੰਆਂ ਨਿਕਲਨ ਲੱਗ ਪਿਆ ਸੀ। ਜਿਸ ਬਾਰੇ ਪਤਾ ਚੱਲਦੈ ਹੀ ਉਨ੍ਹਾਂ ਵੱਲੋਂ ਤੁਰੰਤ ਕਾਰ ਨੂੰ ਰੋਕ ਲਿਆ ਗਿਆ। ਉਹ ਸਭ ਕਾਰ ਤੋਂ ਬਾਹਰ ਆ ਕੇ ਦੇਖ ਰਹੇ ਸਨ ਕਿ ਅਚਾਨਕ ਹੀ ਇਕ ਦਮ ਕਾਰ ਵਿਚ ਅੱਗ ਲੱਗ ਗਈ ਅਤੇ ਭਾਂਬੜ ਬਣ ਕੇ ਕਾਰ ਸੜ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਫਾਇਰ ਬ੍ਰਿਗੇਡ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ, ਜਿਨ੍ਹਾਂ ਵੱਲੋਂ ਅੱਗ ਉਪਰ ਕਾਬੂ ਪਾ ਲਿਆ ਗਿਆ ਪਰ ਉਸ ਸਮੇਂ ਤੱਕ ਕਾਰ ਕਾਫੀ ਨੁਕਸਾਨੀ ਗਈ ਸੀ। ਅਤੇ ਕਾਰ ਸਵਾਰ ਨੌਜਵਾਨਾਂ ਦਾ ਸਾਰਾ ਸਮਾਨ ਕਾਰ ਵਿਚ ਹੀ ਸੜ ਕੇ ਸੁਆਹ ਹੋ ਗਿਆ। ਪਰ ਨੌਜਵਾਨਾਂ ਵੱਲੋਂ ਬੂਝ ਨਾਲ ਆਪਣੀ ਜਾਨ ਬਚਾ ਲਈ ਗਈ। ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।