ਪੰਜਾਬ ਚ ਏਨੀ ਉਮਰ ਦੇ ਵੋਟਰਾਂ ਲਈ ਹੋ ਗਿਆ ਵੋਟਾਂ ਪਾਉਣ ਨੂੰ ਲੈ ਕੇ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਤਿੰਨ ਮਹੀਨੇ ਦੇ ਕਰੀਬ ਦਾ ਸਮਾਂ ਰਹਿ ਗਿਆ ਹੈ। ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਲੋਕਾਂ ਵੱਲੋਂ ਸਾਰੀਆਂ ਪਾਰਟੀਆਂ ਦੀਆਂ ਰਣਨੀਤੀਆਂ ਨੂੰ ਵੇਖਿਆ ਜਾ ਰਿਹਾ ਹੈ। ਉਥੇ ਹੀ ਵੋਟਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਵੀ ਕਈ ਅਹਿਮ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਸੂਬੇ ਵਿੱਚ ਹਰ ਇੱਕ ਵੋਟਰ ਨੂੰ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਸਹੀ ਮੌਕਾ ਮਿਲ ਸਕੇ।ਹੁਣ ਪੰਜਾਬ ਵਿੱਚ ਏਨੀ ਉਮਰ ਦੇ ਵੋਟਰਾਂ ਲਈ ਵੋਟਾਂ ਪਾਉਣ ਨੂੰ ਲੈ ਕੇ ਇਹ ਵੱਡਾ ਐਲਾਨ ਹੋ ਗਿਆ।

ਹੁਣ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਣ ਭਾਰਤੀ ਚੋਣ ਕਮਿਸ਼ਨ ਵੱਲੋਂ ਜਿੱਥੇ ਹਰੇਕ ਵੋਟਰ ਦੀ ਵੋਟ ਪਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਜਿਸ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਥੇ ਹੀ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ 80 ਸਾਲ ਜਾਂ ਇਸ ਤੋਂ ਉਪਰ ਉਮਰ ਵਾਲੇ ਵੋਟਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ, ਜਿੱਥੇ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਹ ਸੁਵਿਧਾ ਬਜ਼ੁਰਗਾਂ ਦੀ ਉਮਰ ਨੂੰ ਦੇਖਦੇ ਹੋਏ ਜਾਰੀ ਕੀਤੀ ਜਾ ਰਹੀ ਹੈ।

ਜਿਸ ਦੇ ਜ਼ਰੀਏ 80 ਸਾਲ ਤੋਂ ਵਧੇਰੇ ਉਮਰ ਦੇ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਇਸ ਤੋਂ ਇਲਾਵਾ ਅਪੰਗ ਵੋਟਰਾਂ ਅਤੇ ਹੋਰ ਵੋਟਰਾਂ ਲਈ ਵੀ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਯੋਜਨਾ ਦੇ ਤਹਿਤ ਬਜ਼ੁਰਗ ਵੋਟਰਾਂ ਨੂੰ ਪੋਲਿੰਗ ਬੂਥ ਆਉਣ ਦੀ ਲੋੜ ਨਹੀਂ ਰਹੇਗੀ, ਉੱਥੇ ਹੀ ਵੋਟ ਪ੍ਰਕਿਰਿਆ ਵਿਚ ਹੋਰ ਵਧੇਰੇ ਪਾਰਦਰਸ਼ਤਾ ਆ ਜਾਵੇਗੀ। ਇਸ ਸਹੂਲਤ ਦਾ ਲਾਭ ਲੈਣ ਲਈ 80 ਸਾਲ ਤੋਂ ਵੱਧ ਉਮਰ ਦੇ ਯੋਗ ਵੋਟਰਾਂ ਨੂੰ ਇਕ ਫਾਰਮ ਭਰ ਕੇ ਆਪਣੇ ਖੇਤਰ ਦੇ ਬੀ.ਐੱਲ.ਓ.ਨੂੰ ਦੇਣਾ ਹੋਵੇਗਾ।

ਇਹ ਸਭ ਕੁਝ ਚੋਣ ਜ਼ਾਬਤਾ ਲਾਗੂ ਹੋਣ ਦੇ ਇਕ ਹਫ਼ਤੇ ਦੇ ਅੰਦਰ-ਅੰਦਰ ਕਰਨਾ ਹੋਵੇਗਾ।ਇਸ ਸਭ ਦੀ ਜਾਣਕਾਰੀ ਫਿਰੋਜ਼ਪੁਰ ਡਵੀਜ਼ਨ ਦੇ ਕਮਿਸ਼ਨਰ ਕਮ-ਰੋਲ ਆਬਜ਼ਰਵਰ ਦਲਜੀਤ ਸਿੰਘ ਮਾਂਗਟ ਵੱਲੋਂ ਉਸ ਸਮੇਂ ਜਾਰੀ ਕੀਤੀ ਗਈ ਹੈ ਜਦੋਂ ਉਨ੍ਹਾਂ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਅੱਜ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਹੋਰ ਚੋਣ ਅਧਿਕਾਰੀਆਂ, ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ, ਨਾਲ ਮੀਟਿੰਗ ਕੀਤੀ ਗਈ।