ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਹੀ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾ ਦੀ ਲਗਾਤਾਰ ਸ਼ਲਾਘਾ ਵੀ ਪੰਜਾਬ ਵਾਸੀਆਂ ਵੱਲੋਂ ਕੀਤੀ ਜਾ ਰਹੀ ਹੈ। ਸੰਗਰੂਰ ਤੋਂ ਜਿੱਥੇ ਜਿਮਨੀ ਚੋਣਾਂ ਖਤਮ ਹੋ ਗਈਆਂ ਹਨ ਅਤੇ ਵੋਟਾਂ ਪੈਣ ਤੋਂ ਬਾਅਦ ਜਿੱਥੇ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ ਉਥੇ ਹੀ ਹੁਣ ਲੋਕਾਂ ਦੀ ਨਜ਼ਰ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਉਪਰ ਲੱਗੀ ਹੋਈ ਹੈ। ਹੁਣ ਪੰਜਾਬ ਵਿੱਚ ਏਨੀ ਤਰੀਕ ਤੋਂ ਖੁੱਲਣ ਜਾ ਰਹੇ ਹਨ ਮੁਹੱਲਾ ਕਲੀਨਿਕ, ਖੁਦ ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ , ਜਿਸ ਕਾਰਨ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਇਆ ਹੈ ਅਤੇ ਸਾਰੇ ਵਿਧਾਇਕਾਂ ਵੱਲੋਂ ਇਸ ਸੈਸ਼ਨ ਵਿਚ ਸ਼ਿਰਕਤ ਕੀਤੀ ਗਈ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਵਿਛੜੀਆਂ ਹੋਈਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜਿਨ੍ਹਾਂ ਵੱਲੋਂ ਇਸ ਸਾਲ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਨੂੰ ਸਿਹਤ ਸਹੂਲਤਾਂ ਦਿੱਤੇ ਜਾਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਵਿੱਚ ਮੁਹਲਾ ਕਲੀਨਿਕ ਖੋਲ੍ਹੇ ਜਾਣ ਦੀ ਸ਼ੁਰੂਆਤ 15 ਅਗਸਤ ਤੋਂ ਕੀਤੀ ਜਾ ਰਹੀ ਹੈ।
ਪੰਜਾਬ ਭਰ ਦੇ ਵਿਚ ਲੋਕਾਂ ਦੀਆਂ ਸਹੂਲਤਾਂ ਲਈ ਮਹੱਲਾ ਕਲੀਨਿਕ ਖੋਲ੍ਹੇ ਜਾਣ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਦਿੱਤੀ ਗਈ ਹੈ। ਜਿਥੇ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਤਸਵੀਰ ਵੀ ਦਿਖਾਈ ਗਈ ਹੈ। ਵਿਚ ਉਨ੍ਹਾਂ ਦੱਸਿਆ ਹੈ ਕਿ ਇਸ ਤਰ੍ਹਾਂ ਦੇ ਮੁਹੱਲਾ ਕਲੀਨਿਕ ਪੰਜਾਬ ਵਿੱਚ ਖੋਲ੍ਹੇ ਜਾ ਰਹੇ ਹਨ,ਇਹ ਮੁਹੱਲਾ ਕਲੀਨਿਕ ਸਿਹਤਮੰਦ ਪੰਜਾਬ ਬਣਾਉਣ ‘ਚ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੇ ।
ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਇਹ ਆਖਿਆ ਗਿਆ ਹੈ ਕਿ ਜਿੱਥੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਉਥੇ ਹੀ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਵੱਲ ਇਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਉੱਥੇ ਹੀ ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ।
Previous Postਕਾਂਗਰਸੀ ਆਗੂ ਰਾਹੁਲ ਗਾਂਧੀ ਲਈ ਆਈ ਮਾੜੀ ਖਬਰ, ਦਫਤਰ ਤੇ ਹੋਇਆ ਹਮਲਾ 100 ਲੋਕਾਂ ਨੇ ਕੀਤੀ ਭੰਨਤੋੜ
Next Postਇਸ ਵਧਦੀ ਹੋਈ ਬਿਮਾਰੀ ਦੇ ਪ੍ਰਕੋਪ ਕਾਰਨ WHO ਨੇ ਸੱਦੀ ਹੰਗਾਮੀ ਮੀਟਿੰਗ, ਗਲੋਬਲ ਐਮਰਜੰਸੀ ਲਗਾਉਣ ਤੇ ਛਿੜ੍ਹੀ ਚਰਚਾ