ਪੰਜਾਬ ਚ ਏਨੀ ਤਰੀਕ ਤੋਂ ਮੀਂਹ ਪੈਣ ਦੇ ਆਸਾਰ ਬਾਰੇ ਮੌਸਮ ਵਿਭਾਗ ਵਲੋਂ ਦਿੱਤੀ ਇਹ ਜਾਣਕਾਰੀ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਮੌਸਮ ਵਿੱਚ ਜਿੱਥੇ ਇਨ੍ਹੀਂ ਦਿਨੀਂ ਕਾਫੀ ਤਬਦੀਲੀ ਆ ਗਈ ਹੈ। ਉਥੇ ਹੀ ਪਾਰੇ ਵਿੱਚ ਆਈ ਇਸ ਤਬਦੀਲੀ ਦੇ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋ ਗਿਆ ਹੈ। ਅਚਾਨਕ ਹੀ ਜਿੱਥੇ ਗਰਮੀ ਆ ਗਈ ਹੈ ਉਥੇ ਹੀ ਕਿਸਾਨ ਕਾਫੀ ਚਿੰਤਾ ਵਿੱਚ ਨਜ਼ਰ ਆ ਰਹੇ ਹਨ ਕਿਉਂਕਿ ਇਸ ਪੈਣ ਵਾਲੀ ਗਰਮੀ ਦੇ ਕਾਰਨ ਕਣਕ ਦੀ ਫ਼ਸਲ ਵੀ ਪ੍ਰਭਾਵਤ ਹੋ ਰਹੀ ਹੈ ਜਿਸ ਕਾਰਨ ਕਣਕ ਦੀ ਫਸਲ ਦਾ ਝਾੜ ਘੱਟ ਜਾਵੇਗਾ। ਅਚਾਨਕ ਤਾਪਮਾਨ ਵਿਚ ਹੋਏ ਵਾਧੇ ਦੇ ਕਾਰਨ ਜਿੱਥੇ ਲੋਕਾਂ ਨੂੰ ਹੁਣ ਤੋਂ ਹੀ ਗਰਮੀ ਮਹਿਸੂਸ ਹੋਣ ਤੇ ਪੱਖੇ ਚਲਾਉਣ ਦੀ ਜ਼ਰੂਰਤ ਪੈ ਰਹੀ ਹੈ। ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਵਧੇਰੇ ਗਰਮੀ ਪੈਣ ਦੇ ਆਸਾਰ ਵੀ ਨਜ਼ਰ ਆ ਰਹੇ ਹਨ

ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਚ ਇਸ ਤਰੀਕ ਨੂੰ ਮੀਂਹ ਪੈਣ ਦੀ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੇਗੀ ਜਿਸ ਦੀ ਜਾਣਕਾਰੀ ਦਿੰਦੇ ਹੋਏ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਪੱਛਮੀ ਗੜਬੜੀ ਦੇ ਕਾਰਨ ਜਿੱਥੇ ਹਿਮਾਲਿਆ ਖੇਤਰ ਵਿੱਚ 28 ਫਰਵਰੀ ਤੋਂ ਬਦਲਾਅ ਆਵੇਗਾ ਅਤੇ ਪਹਾੜੀ ਖੇਤਰਾਂ ਵਿੱਚ ਹੋਣ ਵਾਲੀ ਬਰਫਬਾਰੀ ਦਾ ਅਸਰ ਵੀ ਪੰਜ ਦਿਨਾਂ ਦੌਰਾਨ ਦੇਖਿਆ ਜਾਵੇਗਾ।

ਇਸ ਦਾ ਅਸਰ ਪੰਜਾਬ ਵਿੱਚ ਵੀ ਹੋਵੇਗਾ ਜਿੱਥੇ ਹੁਣ ਮੈਦਾਨੀ ਖੇਤਰਾਂ ਵਿੱਚ ਗਰਮੀ ਮਹਿਸੂਸ ਹੋ ਰਹੀ ਹੈ ਉੱਥੇ ਹੀ ਮੌਸਮ ਦੀ ਤਬਦੀਲੀ ਕਾਰਨ ਠੰਡ ਦਾ ਅਹਿਸਾਸ ਹੋਵੇਗਾ ਅਤੇ ਆਉਣ ਵਾਲੇ ਦਿਨ ਵਿੱਚ ਠੰਢੀਆਂ ਹਵਾਵਾਂ ਦੇ ਕਾਰਣ ਇੱਕ ਵਾਰ ਫਿਰ ਤੋਂ ਤਾਪਮਾਨ ਬਦਲ ਜਾਵੇਗਾ। ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ 28 ਫਰਵਰੀ ਤੋਂ 1 ਮਾਰਚ ਤੱਕ ਖੇਤਰਾਂ ਵਿਚ ਬਰਫਬਾਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ

ਉਥੇ ਹੀ ਵਗਣ ਵਾਲੀਆਂ ਠੰਡੀਆਂ ਹਵਾਵਾਂ ਦਾ ਅਸਰ ਪੰਜਾਬ ਅਤੇ ਹਰਿਆਣਾ ਵਿਚ ਦੇਖਿਆ ਜਾਵੇਗਾ। ਜਿਸ ਨਾਲ ਤਾਪਮਾਨ ਵਿੱਚ ਤਬਦੀਲੀ ਆਵੇਗੀ ਪੰਜਾਬ ਵਿਚ ਇਹਨੀ ਦਿਨੀਂ ਜਿੱਥੇ ਸਾਧਾਰਨ ਨਾਲੋਂ 5 ਤੋਂ 6 ਡਿਗਰੀ ਦਾ ਤਾਪਮਾਨ ਚੱਲ ਰਿਹਾ ਹੈ। ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਇਸ ਤਾਪਮਾਨ ਵਿਚ ਵੀ ਗਿਰਾਵਟ ਆ ਜਾਵੇਗੀ। ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਹਿਮਾਚਲ ਵਿਚ ਹੋਣ ਵਾਲੀ ਬਰਫਬਾਰੀ ਕਾਰਨ ਪੰਜਾਬ ਅਤੇ ਹਰਿਆਣਾ ਨੂੰ ਵੀ ਇਸ ਗਰਮੀ ਤੋਂ ਨਿਜਾਤ ਮਿਲੇਗੀ।