ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਪ੍ਰਸਾਰ ਸਾਰੀ ਦੁਨੀਆ ਵਿੱਚ ਮੁੜ ਤੋਂ ਹੋਣਾ ਸ਼ੁਰੂ ਹੋ ਚੁੱਕਾ ਹੈ, ਜੋ ਕਿ ਕਾਫ਼ੀ ਖ਼-ਤ-ਰ-ਨਾ-ਕ ਸਾਬਤ ਹੋ ਰਿਹਾ ਹੈ। ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਸਭ ਦੇਸ਼ਾਂ ਵਿਚ ਹਾਵੀ ਹੁੰਦੀ ਜਾ ਰਹੀ ਹੈ। ਜਿੱਥੇ ਸਭ ਦੇਸ਼ਾਂ ਵਿਚ ਟੀਕਾਕਰਣ ਦੀ ਸਮਰੱਥਾ ਅਤੇ ਟੈਸਟ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਭਾਰਤ ਦੇ ਵਿੱਚ ਵੀ ਇਸ ਤਰ੍ਹਾਂ ਦਾ ਕਹਿਰ ਦਿਨੋ ਦਿਨ ਵੱਧਦਾ ਨਜ਼ਰ ਆ ਰਿਹਾ ਹੈ। ਜਿਥੇ ਕੇਂਦਰ ਸਰਕਾਰ ਚਿੰਤਾ ਦੇ ਵਿੱਚ ਹੈ ਉੱਥੇ ਹੀ ਸੂਬਿਆਂ ਅੰਦਰ ਵਧ ਰਹੇ ਕਰੋਨਾ ਕੇਸ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ।
ਇਨ੍ਹਾਂ ਹਲਾਤਾਂ ਨੂੰ ਦੇਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ 8 ਅਪ੍ਰੈਲ ਨੂੰ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਕਿਉਂਕਿ ਸਭ ਤੋਂ ਵੱਧ ਹੋਣ ਵਾਲੇ ਸੂਬਿਆਂ ਦੇ ਵਿਚ ਮੋਰੀ ਨਾਮ ਮਹਾਰਾਸ਼ਟਰ ਅਤੇ ਪੰਜਾਬ ਦਾ ਆ ਰਿਹਾ ਹੈ। ਹੁਣ ਪੰਜਾਬ ਵਿੱਚ ਇੰਨੀ ਤਰੀਕ ਤੱਕ ਲਈ ਬੰਦ ਰਹਿਣਗੇ ਸਕੂਲ ,ਹੁਣ ਕੈਪਟਨ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਅੰਦਰ ਜਿਥੇ ਕਰੋਨਾ ਦੇ ਵੱਧ ਰਹੇ ਕਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਪਹਿਲਾ 31 ਮਾਰਚ ਤੇ ਫਿਰ 10 ਅਪਰੈਲ ਤੱਕ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ।
ਹੁਣ ਸੂਬੇ ਦੇ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੂੰ ਵੀ ਕਰਫਿਊ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਸਿਨੇਮਾ ਘਰਾਂ ਦੀ ਸਮਰੱਥਾ ਨੂੰ 50 ਫੀਸਦੀ ਅਤੇ ਸਕੂਲ ਬੰਦ ਕਰਨ ਦੀ ਪਾਬੰਦੀ ਲਗਾਈ ਹੈ
ਅਤੇ ਇਸ ਤੋਂ ਇਲਾਵਾ ਮੈਡੀਕਲ ਅਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ ਬਾਕੀ ਸਾਰੇ ਵਿਦਿਅਕ ਅਦਾਰੇ 30 ਅਪ੍ਰੈਲ ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਹਿਲੀਆਂ ਸਾਰੀਆਂ ਪਾਬੰਦੀਆਂ ਵੀ ਲਾਗੂ ਰਹਿਣਗੀਆਂ। ਮਾਸਕ ਨਾ ਪਾਉਣ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।
Previous Postਹੁਣ ਪੰਜਾਬ ਚ ਵਿਆਹਾਂ ਲਈ ਕੈਪਟਨ ਨੇ ਜਾਰੀ ਕੀਤਾ ਇਹ ਹੁਕਮ – ਹੋ ਜਾਵੋ ਸਾਵਧਾਨ
Next Postਹੁਣੇ ਹੁਣੇ ਪੰਜਾਬ ਚ ਰਾਤ ਦੇ ਕਰਫਿਊ ਬਾਰੇ ਕੈਪਟਨ ਨੇ ਦਿੱਤਾ ਇਹ ਨਵਾਂ ਹੁਕਮ – ਹੋ ਜਾਵੋ ਸਾਵਧਾਨ