ਪੰਜਾਬ ਚ ਏਨੇ ਹਜਾਰ ਪਸ਼ੂ ‘ਲੰਪੀ ਸਕਿਨ’ ਬਿਮਾਰੀ ਦੇ ਹੋਏ ਸ਼ਿਕਾਰ, ਪ੍ਰਸ਼ਾਸਨ ਨੇ ਮੰਡੀਆਂ ਬੰਦ ਕਰਨ ਦੇ ਦਿੱਤੇ ਹੁਕਮ

ਆਈ ਤਾਜ਼ਾ ਵੱਡੀ ਖਬਰ 

ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਸਾਹਮਣੇ ਆਉਣ ਨਾਲ ਜਿੱਥੇ ਵੱਖ ਵੱਖ ਦੇਸ਼ਾਂ ਦੇ ਵਿਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ। ਉਥੇ ਹੀ ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਸ਼ ਵੀ ਪ੍ਰਭਾਵਤ ਹੋ ਰਹੇ ਹਨ। ਹੁਣ ਪੰਜਾਬ ਚ ਏਨੇ ਹਜਾਰ ਪਸ਼ੂ ‘ਲੰਪੀ ਸਕਿਨ’ ਬਿਮਾਰੀ ਦੇ ਹੋਏ ਸ਼ਿਕਾਰ, ਪ੍ਰਸ਼ਾਸਨ ਨੇ ਮੰਡੀਆਂ ਬੰਦ ਕਰਨ ਦੇ ਦਿੱਤੇ ਹੁਕਮ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਜਿਥੇ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪਸ਼ੂ ਲੰਪੀ ਸਕਿਨ’ ਬੀਮਾਰੀ ਦੇ ਕਹਿਰ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਪੰਜਾਬ ਵਿਚ ਹੁਣ ਤੱਕ 12 ਹਜ਼ਾਰ ਪਸ਼ੂ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਹਨ।

ਪਸ਼ੂਆਂ ਵਿੱਚ ਵਧ ਰਹੀ ਇਸ ਬੀਮਾਰੀ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੀਆਂ ਸਾਰਿਆਂ ਪਸ਼ੂ ਮੰਡੀਆਂ ਨੂੰ ਬੰਦ ਰੱਖਣ ਦੀਆਂ ਹਦਾਇਤਾਂ ਸਾਰੇ ਜ਼ਿਲਿਆਂ ਵਿਚ ਜਾਰੀ ਕੀਤੀਆਂ ਗਈਆਂ ਹਨ। ਕਿਉਂਕਿ ਇਸ ਸਮੇਂ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਸੰਕ੍ਰਮਣ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਇਸ ਲਈ ਪਸ਼ੂ ਪਾਲਣ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੀਆਂ ਪਸ਼ੂ ਮੰਡੀਆਂ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਤੱਕ ਪਸ਼ੂ ਪਾਲਣ ਵਿਭਾਗ ਦੇ ਅਨੁਸਾਰ ਅੰਮ੍ਰਿਤਸਰ, ਮਾਨਸਾ, ਬਰਨਾਲਾ, ਫਿਰੋਜ਼ਪੁਰ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਗਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ,ਚ ਸੰਕ੍ਰਮਣ ਫ਼ੈਲ ਚੁੱਕਾ ਹੈ।

ਪਸ਼ੂਆਂ ਦੇ ਇਲਾਜ ਵਾਸਤੇ 70 ਲੱਖ ਰੁਪਏ ਦੇ ਫੰਡ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰਾਂ ਨੂੰ ਜਾਰੀ ਹੋਏ ਹਨ। ਉਥੇ ਹੀ ਪਸ਼ੂਆਂ ਦੇ ਇਲਾਜ ਲਈ ਹੈੱਡਕੁਆਰਟਰ ਵਿੱਚ ਤਾਇਨਾਤ ਕੀਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ ’ਚ ਅਸਥਾਈ ਤੌਰ ’ਤੇ ਤਾਇਨਾਤੀ ਕਰਕੇ 24 ਘੰਟੇ ਡਿਊਟੀ ਦੇਣ ਨੂੰ ਕਿਹਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਖਤ ਕਦਮ ਚੁੱਕੇ ਜਾ ਰਹੇ ਹਨ। ਕਿਸਾਨ ਆਪਣੇ ਪਸ਼ੂਆਂ ਨੂੰ ਆਪਣੇ ਕੋਲੋ ਗੋਟ-ਪੌਕਸ ਵੈਕਸੀਨ ਲਗਵਾ ਸਕਦੇ ਹਨ। ਉਥੇ ਹੀ ਹਰਿਆਣਾ ’ਚ ਵੀ ਲੰਪੀ ਸਕਿਨ ਦੇ ਖ਼ਤਰੇ ਨੂੰ ਲੈ ਕੇ ਪ੍ਰਸ਼ਾਸਨ ਅਲਰਟ ਹੋ ਗਿਆ ਹੈ।