ਪੰਜਾਬ ਚ ਔਰਤਾਂ ਨੂੰ ਫ੍ਰੀ ਸਫ਼ਰ ਦੀ ਸਹੂਲਤ ਤੋਂ ਬਾਅਦ ਹੁਣ ਆ ਗਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ, ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਕਈ ਸ਼ਹਿਰਾਂ ਅੰਦਰ ਰੋਜ਼ਗਾਰ ਮੇਲੇ ਲਗਾ ਕੇ ਯੋਗਤਾ ਦੇ ਅਧਾਰ ਤੇ ਨੌਕਰੀਆਂ ਮੁਹਾਈਆ ਕਰਵਾਈਆ ਜਾ ਰਹੀਆਂ ਹਨ। ਉਥੇ ਹੀ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜ ਕਾਲ ਦੇ ਆਖਰੀ ਬਜਟ ਨੂੰ ਪਿਛਲੇ ਦਿਨੀਂ ਪੇਸ਼ ਕੀਤਾ ਗਿਆ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਗਏ ਇਸ ਬਜਟ ਵਿੱਚ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਰਾਹਤ ਦਿੱਤੀਆਂ ਗਈਆਂ। ਜਿਸ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਸਹੂਲਤ ਵੀ ਜਾਰੀ ਕੀਤੀ ਗਈ। ਪੰਜਾਬ ਵਿੱਚ ਔਰਤਾਂ ਨੂੰ ਫਰੀ ਬੱਸ ਸਫਰ ਦੀ ਸਹੂਲਤ ਤੋਂ ਬਾਅਦ ਹੁਣ ਆ ਗਈ ਹੈ ਇਹ ਵੱਡੀ ਖਬਰ, ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਵਿੱਚ ਹੁਣ ਬੱਸਾਂ ਦੀ ਲੁਕੇਸ਼ਨ ਦਾ ਪਤਾ ਲਗਾਉਣ ਲਈ ਫੋਨ ਕਰਨ ਦੀ ਜ਼ਰੂਰਤ ਨਹੀ ਹੋਵੇਗੀ।

ਇਹ ਸਾਰੀ ਜਾਣਕਾਰੀ ਹੁਣ ਆਨਲਾਈਨ ਹੀ ਉਪਲੱਬਧ ਕਰਵਾਈ ਜਾਵੇਗੀ। ਸਰਕਾਰ ਵੱਲੋਂ ਜਾਰੀ ਕੀਤੀ ਗਈ punbusonline.com ਐਪ ਤੇ ਅੰਦਰ ਜਾ ਕੇ ਰਜਿਸਟ੍ਰੇਸ਼ਨ ਨੰਬਰ ਪਾ ਕੇ ਬੱਸ ਦੀ ਲੁਕੇਸਨ ਪਤਾ ਕੀਤੀ ਜਾ ਸਕਦੀ ਹੈ। ਪੰਜਾਬ ਰੋਡਵੇਜ਼ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਮੋਬਾਇਲ ਐਪ ਤਿਆਰ ਕਰਵਾਈ ਗਈ ਹੈ, ਜੋ ਬੱਸ ਦੀ ਲੋਕੇਸ਼ਨ ਦੀ ਪੂਰੀ ਜਾਣਕਾਰੀ ਦੇਵੇਗੀ, ਲਾਗੂ ਕੀਤੀ ਗਈ ਇਸ ਸਹੂਲਤ ਦੇ ਨਾਲ ਯਾਤਰੀਆਂ ਨੂੰ ਭਾਰੀ ਰਾਹਤ ਮਿਲੇਗੀ। ਇਸ ਐਪ ਦੇ ਜ਼ਰੀਏ ਬੱਸਾਂ ਸਬੰਧੀ ਹਰ ਇਕ ਮੂਵਮੈਂਟ ਦੀ ਜਾਣਕਾਰੀ ਪ੍ਰਾਪਤ ਹੋਵੇਗੀ।

ਪੰਜਾਬ ਰੋਡਵੇਜ਼ ਦੇ ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ ਨੇ ਦੱਸਿਆ ਹੈ ਕਿ ਪੰਜਾਬ ਰੋਡਵੇਜ਼ ਪ੍ਰਬੰਧਕ ਦੇ ਕੋਲ ਆਪਣੀਆਂ ਬੱਸਾਂ ਦੀ ਮੂਵਮੈਂਟ ਸਬੰਧੀ ਜਾਣਕਾਰੀ ਹੁੰਦੀ ਸੀ, ਪਰ ਹੁਣ ਪੀਪੁਲ ਫਰੈਂਡਲੀ ਵੀ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਹੋਰ ਜਿਆਦਾ ਫਰੈਂਡਲੀ ਬਣਾਉਣ ਲਈ ਲਗਾਤਾਰ ਅਪਡੇਸ਼ਨ ਕੀਤੀ ਜਾਂਦੀ ਰਹੇਗੀ। ਇਸ ਐਪ ਦੇ ਜ਼ਰੀਏ ਪ੍ਰਦੇਸ਼ ਵਿੱਚ ਕਿਤੇ ਵੀ ਖੜ੍ਹ ਕੇ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਕਿਸੇ ਸਪੈਸ਼ਲ ਵਿਸ਼ੇਸ਼ ਲਈ ਇਸ ਸਮੇਂ ਕਿਨੀਆਂ ਬੱਸਾਂ ਸੰਚਾਲਿਤ ਹੋ ਰਹੀਆਂ ਹਨ।