ਪੰਜਾਬ ਚ ਔਰਤਾਂ ਲਈ ਫਰੀ ਸਫ਼ਰ ਤੋਂ ਬਾਅਦ ਹੁਣ ਕੈਪਟਨ ਨੇ ਕਰਤਾ ਇਹ ਵੱਡਾ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਚੋਣਾਂ ਨਜ਼ਦੀਕ ਆ ਰਹੀਆਂ ਹਨ। ਜਿਸ ਕਾਰਨ ਪੰਜਾਬ ਵਿਚ ਰਾਜਨੀਤਕ ਮਾ-ਹੌ-ਲ ਗਰਮਾਇਆ ਹੋਇਆ ਹੈ। ਇਸ ਮੌਕੇ ਤੇ ਹਰ ਇੱਕ ਪਾਰਟੀ ਦੇ ਨੁਮਾਇੰਦੇ ਵੱਲੋਂ ਸਰਗਰਮੀ ਦਿਖਾਈ ਜਾ ਰਹੀ ਹੈ। ਇਸ ਤੋਂ ਇਲਾਵਾ ਹਰ ਪਾਰਟੀ ਦੇ ਵੱਲੋਂ ਆਮ ਲੋਕਾਂ ਦੇ ਵਿੱਚ ਵਿਚਰਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਦੇ ਦਾਵੇ ਅਤੇ ਵਾਅਦੇ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕਈ ਤਰ੍ਹਾਂ ਦੇ ਦਾਅਵੇ ਅਤੇ ਵਾਅਦੇ ਕੀਤੇ ਗਏ ਸੀ।

ਜਿਸ ਦੇ ਕਾਰਣ ਵਿ-ਰੋ-ਧੀ ਧਿਰਾਂ ਦੇ ਵੱਲੋਂ ਉਨ੍ਹਾਂ ਪੁਰ ਦੋਸ਼ ਲਗਾਏ ਜਾ ਰਹੇ ਸੀ ਪਰ ਹੁਣ ਇਨ੍ਹਾਂ ਦਾਅਵਿਆਂ ਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਦਰਅਸਲ ਹੁਣ ਪੰਜਾਬ ਵਿਚ ਪੰਜਾਬ ਸਰਕਾਰ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਪਨਬਸ ਅਤੇ ਪੀ ਆਰ ਟੀ ਸੀ ਦੇ ਬੇੜੇ ਨੂੰ ਅਪਗ੍ਰੇਡ ਕਰਨ ਲਈ ਬੱਸਾਂ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਦਸੰਬਰ 2021 ਤੱਕ 840 ਨਵੀਆਂ ਬੱਸਾਂ ਨੂੰ ਖਰੀਦਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਇਕ ਟਵੀਟ ਦੇ ਰਾਹੀਂ ਦਿੱਤੀ ਗਈ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਨਾ ਸਿਰਫ ਰਾਜ ਭਰ ਵਿੱਚ ਸਰਕਾਰੀ ਬੱਸਾਂ ਦੀ ਪਹੁੰਚ ਵਧਾਉਣ ਵਿਚ ਸਹਾਇਤਾ ਕਰੇਗਾ ਸਗੋਂ ਜ਼ਿਆਦਾਤਰ ਔਰਤਾਂ ਲਈ ਮੁਫ਼ਤ ਯਾਤਰਾ ਵੀ ਪ੍ਰਦਾਨ ਕਰੇਗਾ। ਦੱਸਿਆ ਕਿ ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਪਹਿਲਾਂ ਸੂਬੇ ਭਰ ਦੀਆਂ ਔਰਤਾਂ ਲਈ ਮੁਫ਼ਤ ਸਰਕਾਰੀ ਬੱਸਾਂ ਦੇ ਸਫ਼ਰ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਵੱਡਾ ਅਤੇ ਅਹਿਮ ਫੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਕਰੋਨਾ ਵਾਇਰਸ ਕਾਰਨ ਬਣੀ ਹਲਾਤਾਂ ਵਿੱਚ ਚੱਲਿਆ ਫਿਲਹਾਲ ਬੱਸ ਵਿੱਚ ਬਹੁਤ ਘੱਟ ਗਿਣਤੀ ਵਿੱਚ ਸਵਾਰੀ ਸਫ਼ਰ ਕਰ ਸਕਦੀ ਹੈ। ਕਿਉਂਕਿ ਜ਼ਿਆਦਾ ਇਕੱਠ ਕਰਨ ਤੇ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ। ਇਸ ਤੋ ਇਲਾਵਾ ਇਨ੍ਹਾਂ ਕਰੋਨਾ ਸਮੇ ਦਿਸ਼ਾ ਨਿਰਦੇਸਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਕਾਰਵਾਈ ਕੀਤੀ ਜਾਦੀ ਹੈ।