ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਇਸ ਸਮੇਂ ਮੌਜੂਦਾ ਕਰੋਨਾ ਸਥਿਤੀ ਨੂੰ ਵੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਕਾਰੋਬਾਰ ਠੱਪ ਹੋ ਜਾਣ ਨਾਲ ਕਈ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਕਰੋਨਾ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਕਰੋਨਾ ਦੌਰ ਦੇ ਵਿੱਚ ਵੀ ਸਰਕਾਰ ਵੱਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ, ਉਥੇ ਹੀ ਬੇਰੁਜ਼ਗਾਰ ਹੋਏ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹਈਆ ਕਰਵਾਏ ਜਾ ਰਹੇ ਹਨ।
ਔਰਤਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਬਜਟ ਸੈਸ਼ਨ ਦੇ ਦੌਰਾਨ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਵੀ ਜਾਰੀ ਕੀਤੀ ਗਈ ਹੈ। ਜਿਸ ਦਾ ਭਰਪੂਰ ਫਾਇਦਾ ਪੰਜਾਬ ਦੀਆਂ ਔਰਤਾਂ ਸਫ਼ਰ ਦੌਰਾਨ ਉਠਾ ਰਹੀਆਂ ਹਨ। ਸਰਕਾਰ ਵੱਲੋਂ ਔਰਤਾਂ ਨੂੰ ਇਹ ਸਹੂਲਤ 1 ਅਪ੍ਰੈਲ ਤੋਂ ਲਾਗੂ ਕੀਤੀ ਗਈ ਹੈ। ਪੰਜਾਬ ਵਿੱਚ ਔਰਤਾਂ ਲਈ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਔਰਤਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਔਰਤਾਂ ਨੂੰ ਨੌਕਰੀ ਦੇ ਮੌਕੇ ਮੁਹਾਇਆ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ ਸਰਕਾਰ ਵੱਲੋਂ ਪੰਜਾਬ ਵਿਚ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰ ਦੀ ਭਰਤੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਇਸ ਬਾਰੇ 30 ਦਿਨਾਂ ਦੇ ਅੰਦਰ ਅੰਦਰ ਔਰਤਾਂ ਨੂੰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨੂੰ ਦਸਤੀ ਜਾ ਰਜਿਸਟਰਡ ਪੋਸਟ ਰਾਹੀਂ ਭੇਜਣਾ ਲਾਜ਼ਮੀ ਕੀਤਾ ਗਿਆ ਹੈ। ਇਸ ਲਈ ਕੇਵਲ ਇਸਤਰੀ ਉਮੀਦਵਾਰ ਹੀ ਆਪਣਾ ਵੇਰਵਾ ਭੇਜ ਸਕਦੇ ਹਨ,ਤੇ ਅਪਲਾਈ ਕਰ ਸਕਦੇ ਹਨ।
ਇਨ੍ਹਾਂ ਅਸਾਮੀਆਂ ਲਈ ਕੁੱਲ 4481 ਵਰਕਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਜਿਨ੍ਹਾਂ ਵਿੱਚ 1170 ਆਂਗਨਵਾੜੀ ਵਰਕਰ ,82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰ ਸ਼ਾਮਲ ਹਨ। ਇਸ ਬਾਰੇ ਸਾਰੀ ਜਾਣਕਾਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਇਨ੍ਹਾਂ ਅਸਾਮੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
Previous Postਪੰਜਾਬ ਚ ਇਥੇ ਅਸਮਾਨੋਂ ਆਈ ਮੌਤ ਨੇ ਕੀਤਾ ਤਾਂਡਵ , ਛਾਈ ਸੋਗ ਦੀ ਲਹਿਰ
Next Post100 ਫੀਸਦੀ ਨੰਬਰ ਲੈਣ ਵਾਲੇ 15 ਸਾਲਾਂ ਦੇ ਮੁੰਡੇ ਨੇ ਇਸ ਕਾਰਨ ਦਿੱਤੀ ਜਾਨ-ਛਾਇਆ ਸੋਗ