ਪੰਜਾਬ ਚ ਕਮਿਸ਼ਨ ਨੇ ਅਚਾਨਕ ਲੈ ਲਿਆ ਇਹ ਵੱਡਾ ਫੈਸਲਾ ਘਰਾਂ ਤੋਂ ਪੈਣਗੀਆਂ ਇਹਨਾਂ ਲੋਕਾਂ ਦੀਆਂ ਵੋਟਾਂ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ 2022 ਦੌਰਾਨ ਦੇਸ਼ ਦੇ ਕਈ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਅਗਲੇ ਸਾਲ ਹੋਣ ਵਾਲੀਆਂ ਇਨ੍ਹਾਂ ਚੋਣਾਂ ਦੀਆਂ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਨੂੰ ਲੈ ਕੇ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਏ ਵੀ ਐਮ ਮਸ਼ੀਨਾਂ ਨੂੰ ਲੈ ਕੇ ਵੀ ਬਣੀ ਪਰੇਸ਼ਾਨੀ ਦਾ ਖੁਲਾਸਾ ਚੋਣ ਕਮਿਸ਼ਨ ਵੱਲੋਂ ਕਰ ਦਿੱਤਾ ਗਿਆ ਸੀ। ਜਿਹਨਾਂ ਦੱਸਿਆ ਸੀ ਕਿ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਕੋਈ ਵੀ ਪ੍ਰੇਸ਼ਾਨੀ ਨਹੀਂ ਹੋਵੇਗੀ ਅਤੇ ਏ ਵੀ ਐਮ ਮਸ਼ੀਨਾਂ ਨੂੰ ਵੀ ਮੰਗਵਾ ਲਿਆ ਗਿਆ ਹੈ।

ਉਥੇ ਹੀ ਹੁਣ ਪੰਜਾਬ ਵਿਚ ਚੋਣ ਕਮਿਸ਼ਨ ਵੱਲੋਂ ਅਚਾਨਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਲੋਕਾਂ ਤੋਂ ਘਰਾਂ ਵਿੱਚ ਹੀ ਵੋਟਾਂ ਪਾਈਆਂ ਜਾਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਕਿਉਂਕਿ ਕਰੋਨਾ ਦੇ ਕਾਰਨ ਬਜ਼ੁਰਗਾਂ ਨੂੰ ਪ੍ਰਭਾਵਤ ਹੋਣ ਤੋਂ ਬਚਾਉਣ ਵਾਸਤੇ ਚੋਣ ਕਮਿਸ਼ਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ 80 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਬੈਲਟ ਪੇਪਰ ਰਾਹੀਂ ਘਰ ਤੋਂ ਹੀ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ।

ਘਰ ਵਿੱਚ ਬਜ਼ੁਰਗਾਂ ਦੀ ਵੋਟ ਕਰਦੇ ਸਮੇਂ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਘਪਲਾ ਨਾ ਕੀਤਾ ਜਾ ਸਕੇ। ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਕੇ ਬਜ਼ੁਰਗ ਬਿਨਾਂ ਕਿਸੇ ਪਰੇਸ਼ਾਨੀ ਦੇ ਬੈਲਟ ਪੇਪਰ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਪਹਿਲੀ ਵਾਰ ਹੋਇਆ ਹੈ ਕਿ ਬਜ਼ੁਰਗਾਂ ਨੂੰ ਕਰੋਨਾ ਦੇ ਦੌਰਾਨ ਬੁਜ਼ੁਰਗਾਂ ਨੂੰ ਬੈਲਟ ਪੇਪਰ ਰਾਹੀ ਘਰ ਤੋਂ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ।

ਪੰਜਾਬ ਅੰਦਰ ਪਿਛਲੇ ਲੰਮੇ ਸਮੇਂ ਤੋ ਸਾਰੀ ਵੋਟਿੰਗ ਈ ਵੀ ਐਮ ਮਸ਼ੀਨਾਂ ਰਾਹੀਂ ਹੀ ਕੀਤੀ ਜਾ ਰਹੀ ਸੀ। ਹੁਣ ਉਨ੍ਹਾਂ ਬਜ਼ੁਰਗਾਂ ਦੀ ਸੂਚੀ ਵੀ ਬਣਾਈ ਜਾ ਰਹੀ ਹੈ ਜਿਨ੍ਹਾਂ ਵੱਲੋਂ ਘਰ ਵਿੱਚ ਵੋਟ ਪਾਈ ਜਾਵੇਗੀ ਅਤੇ ਉਨ੍ਹਾਂ ਵਾਸਤੇ ਅਲੱਗ ਤੋਂ ਬੈਲਟ ਪੇਪਰ ਦੀ ਵੀ ਛਪਵਾਈ ਕਰਵਾਈ ਜਾਵੇਗੀ। ਇਹ ਫੈਸਲਾ ਕਰੋਨਾ ਨੂੰ ਦੇਖਦੇ ਹੋਏ ਕੀਤਾ ਗਿਆ ਹੈ।