ਕਰਫਿਊ ਲਗਨ ਦੇ ਸਮੇਂ ਬਾਰੇ ਆਈ ਤਾਜਾ ਵੱਡੀ ਖਬਰ
ਕੋਰੋਨਾ ਦੇ ਹਾਲਾਤ ਵੱਸੋਂ ਬਾਹਰ ਹੁੰਦੇ ਨਜ਼ਰ ਆ ਰਹੇ ਹਨ ਜਿਸ ਦੇ ਚਲਦੇ ਹੋਏ ਸਰਕਾਰਾਂ ਵੱਲੋਂ ਵੱਖ ਵੱਖ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸਖ਼ਤੀ ਨਾਲ ਲਗਾਈਆਂ ਗਈਆਂ ਇਨ੍ਹਾਂ ਪਾਬੰਦੀਆਂ ਦੇ ਵਿੱਚ ਬਹੁਤ ਸਾਰੇ ਕੰਟੇਂਨਮੈਂਟ ਜ਼ੋਨ ਸ਼ਾਮਲ ਹਨ ਜਿੱਥੇ ਜ਼ਰੂਰੀ ਵਸਤਾਂ ਅਤੇ ਸਿਹਤ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਚੀਜ਼ਾਂ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਬਹੁਤ ਸਾਰੇ ਲੋਕ ਇਸ ਨੂੰ ਲਾਕ ਡਾਊਨ ਨਾਲ ਜੋੜਕੇ ਦੇਖ ਰਹੇ ਹਨ।
ਜਿਸ ਦਾ ਖੰਡਨ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਚੁੱਕਾ ਹੈ। ਪਰ ਇਸ ਦੌਰਾਨ ਸਰਕਾਰ ਨੇ ਰਾਤ ਦੇ ਸਮੇਂ ਕਰਫਿਊ ਲਗਾਉਣ ਦੀ ਗੱਲ ਆਖੀ ਗਈ ਸੀ ਜਿਸ ਨੂੰ ਪੰਜਾਬ ਸੂਬੇ ਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿੱਚ 1 ਦਸੰਬਰ ਤੋਂ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਅਧੀਨ ਜਾਬਤਾ ਫੌਜਦਾਰੀ ਸੰਘਤਾ 1971 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਥਾਨਕ ਜ਼ਿਲਾ ਮੈਜਿਸਟ੍ਰੇਟ ਐਮ ਕੇ ਅਰਾਵਿੰਦ ਕੁਮਾਰ ਨੇ ਇਹ ਆਦੇਸ਼ ਪੰਜਾਬ ਸਰਕਾਰ ਦੇ ਹੁਕਮਾਂ ਅਧੀਨ ਦਿੱਤਾ ਹੈ।
ਇਸ ਆਦੇਸ਼ ਨੂੰ ਜਾਰੀ ਕਰਨ ਦਾ ਮਨੋਰਥ ਕੋਰੋਨਾ ਵਾਇਰਸ ਦੇ ਵਧਦੇ ਹੋਏ ਕੇਸਾਂ ਤੋਂ ਬਚਾਅ ਲਈ ਦੱਸਿਆ ਜਾ ਰਿਹਾ ਹੈ। ਸਥਾਨਕ ਜ਼ਿਲਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਜਾਰੀ ਰਹੇਗਾ। ਜਿਸ ਦੌਰਾਨ ਗੈਰ ਆਵਾਜਾਈ ਉਤੇ ਪੂਰਨ ਪਾਬੰਦੀ ਹੋਵੇਗੀ। ਪਰ ਜੋ ਲੋਕ ਉਦਯੋਗਿਕ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਕੰਮ ਕਰਦੇ ਹਨ ਉਨ੍ਹਾਂ ਕਰਮਚਾਰੀਆਂ/ਅਧਿਕਾਰੀਆਂ ਉਤੇ ਇਹ ਪਾਬੰਦੀ ਲਾਗੂ ਨਹੀਂ ਹੋਣਗੀ।
ਇਸ ਦੇ ਨਾਲ ਹੀ ਰਾਜ ਮਾਰਗ ਅਤੇ ਰਾਸ਼ਟਰੀ ਮਾਰਗ ਉੱਪਰ ਆਵਾਜਾਈ ਅਤੇ ਸਮਾਨ ਦੀ ਢੋਆ ਢੁਆਈ, ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ ਰਾਹੀਂ ਆਪੋ ਆਪਣੇ ਘਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਇਸ ਦੌਰਾਨ ਖੁੱਲ੍ਹ ਹੋਵੇਗੀ। ਜਦ ਕਿ ਸਥਾਨਕ ਜਿਲ੍ਹੇ ਦੇ ਵਿੱਚ ਸਾਰੇ ਮਲਟੀਪਲੈਕਸ, ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸ਼ਾਪਿੰਗ ਮਾਲ ਨੂੰ ਰਾਤ 9.30 ਵਜੇ ਤੋਂ ਬਾਅਦ ਖੁੱਲ੍ਹਾ ਰੱਖਣ ਦੀ ਇਜਾਜ਼ਤ ਨਹੀਂ ਹੋਵੇਗੀ। ਜਿਲ੍ਹਾ ਮੈਜਿਸਟ੍ਰੇਟ ਵਲੋਂ ਜਿਲ੍ਹਾ ਵਾਸੀਆਂ ਨੂੰ ਸਮਾਜਕ ਦੂਰੀ ਬਣਾਏ ਰੱਖਣ, ਮਾਸਕ ਪਹਿਨਣ ਅਤੇ ਹੱਥਾਂ ਨੂੰ ਸਮੇਂ ਸਮੇਂ ‘ਤੇ ਸੇਨੇਟਾਈਜ਼ਰ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਜਨਤਕ ਥਾਵਾਂ ਉੱਤੇ ਥੁੱਕਣ ਵਾਲੇ ਅਤੇ ਮਾਸਕ ਨਾ ਪਹਿਨਣ ਵਾਲੇ ਨੂੰ 1,000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।
Previous Postਪੰਜਾਬ ਚ ਅੱਜ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਕਿਸਾਨਾਂ ਦਾ ਜਿਆਦਾ ਰੋਹ ਦੇਖ ਆਖਰ ਕੇਂਦਰ ਤੋਂ ਆ ਗਈ ਇਹ ਖਬਰ – ਹੋਇਆ ਇਹ ਐਲਾਨ