ਪੰਜਾਬ ਚ ਕਰੋਨਾ ਤੋਂ ਬਾਅਦ ਹੁਣ ਸਵਾਈਨ ਫਲੂ ਨੇ ਵਰਾਇਆ ਕਹਿਰ, ਇਥੇ ਹੋਈ 10 ਲੋਕਾਂ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿਚ ਫੈਲੀ ਹੋਈ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਉੱਥੇ ਹੀ ਕੋਈ ਵੀ ਇਸ ਕਰੋਨਾ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ ਹੈ ਪਰ ਕਰੋਨਾ ਦੇ ਚਲਦਿਆਂ ਹੋਇਆ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਕਈ ਦੇਸ਼ਾਂ ਨੂੰ ਭਾਰੀ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਹੈ। ਉੱਥੇ ਹੀ ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਕਈ ਘਟਨਾਵਾਂ ਨੇ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ।

ਸਾਰੇ ਦੇਸ਼ਾਂ ਵੱਲੋਂ ਜਿੱਥੇ ਕਰੋਨਾ ਨੂੰ ਠੱਲ ਪਾਉਣ ਵਾਸਤੇ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਉੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਜ਼ਿੰਦਗੀ ਨੂੰ ਮੁੜ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਕਈ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਵਿੱਚ ਕਰੋਨਾ ਤੋਂ ਬਾਅਦ ਸਵਾਇਨ ਫ਼ਲੂ ਨੇ ਕਹਿਰ ਵਰਾਇਆ ਹੈ ਜਿੱਥੇ 10 ਲੋਕਾਂ ਦੀ ਮੌਤ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ ਉਥੇ ਹੀ ਹੁਣ ਮਹਾਂਨਗਰ ਲੁਧਿਆਣਾ ਜ਼ਿਲ੍ਹੇ ਅੰਦਰ ਸਵਾਈਨ ਫਲੂ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਡੇਂਗੂ ਦੇ ਬਹੁਤ ਸਾਰੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਇਸ ਦੇ ਕਾਰਨ ਜਿੱਥੇ ਜ਼ਿਲ੍ਹੇ ਅੰਦਰ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮੌਸਮ ਦੇ ਦੌਰਾਨ ਸਵਾਇਨ ਫਲੂ ਦੇ 10 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ਮਰੀਜ਼ਾਂ ਦੀ ਉਮਰ 50 ਸਾਲ ਤੋਂ ਵਧੇਰੇ ਦੱਸੀ ਗਈ ਹੈ।

ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਸੀਜ਼ਨ ਵਿਚ ਅਇਹਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਜਿਥੇ ਸਵਾਇਨ ਫਲੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਲੋਕਾਂ ਵਿੱਚ ਵੀ ਡਰ ਦੇਖਿਆ ਜਾ ਰਿਹਾ ਹੈ।