ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਧਰਨਾ ਕਰ ਰਹੇ ਹਨ । ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਪਰ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਅਜੇ ਤੱਕ ਕਿਸਾਨਾਂ ਦੇ ਨਾਲ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ।ਜਿਸ ਦੇ ਚੱਲਦੇ ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕਰ ਲੈਂਦੀਆਂ ਤਾਂ ਸੰਘਰਸ਼ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ ।
ਇਸੇ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕਿਸਾਨਾਂ ਲਈ ਕੁਝ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਚਲਦੇ ਹੁਣ ਕਿਸਾਨਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ । ਦਰਅਸਲ ਪੰਜਾਬ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਸਹਿਕਾਰੀ ਸਭਾਵਾਂ ਪੰਚਾਇਤ ਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਮਸ਼ੀਨਾਂ ਉਪਕਰਨ ਸਬਸਿਡੀ ਉੱਤੇ ਖ਼ਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ ।
ਇਸ ਸਬੰਧੀ ਜਾਣਕਾਰੀ ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸੰਧੂ ਦੇ ਵੱਲੋਂ ਦਿੱਤੀ ਗਈ ਜਿਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਪੰਚਾਇਤ ਕਿਸਾਨ ਸੁਸਾਇਟੀਆਂ ਤਹਿਤ ਰਜਿਸਟਰਡ ਕਸਟਮ ਹਾਇਰਿੰਗ ਸੈਂਟਰਾਂ ਅਤੇ ਕਿਸਾਨਾਂ ਪਾਸੋਂ ਪ੍ਰਾਪਤ ਹੋਈਆਂ ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਤੇ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਲਈ ਸਬੰਧਿਤ ਖੇਤੀ ਮਸ਼ੀਨਾਂ ਦੀ ਖਰੀਦ ਕੀਤੀ ਜਾਵੇਗੀ ।
ਇਹ ਕਿਸਾਨਾ ਵਾਸਤੇ ਬਹੁਤੀ ਵੱਡੀ ਖੁਸ਼ੀ ਵਾਲੀ ਖ਼ਬਰ ਹੈ ਕਿਉਂਕਿ ਲਗਾਤਾਰ ਹੀ ਵੱਖ ਵੱਖ ਰਾਜਾਂ ਦੇ ਵੱਲੋਂ ਪੰਜਾਬ ਦੇ ਉਪਰ ਇਹ ਦੋਸ਼ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਦੇ ਰਾਜਾਂ ਦੇ ਵਿੱਚ ਪ੍ਰਦੂਸ਼ਣ ਪਰਾਲੀ ਸਾੜਨ ਦੇ ਨਾਲ ਵਧ ਰਿਹਾ ਹੈ । ਜ਼ਿਕਰਯੋਗ ਹੈ ਕਿ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦੇ ਵੱਲੋਂ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀਆਂ ਹਾਸਲ ਕਰ ਚੁੱਕੇ ਬਿਨੈਕਾਰਾਂ ਨੂੰ ਛੇਤੀ ਤੋਂ ਛੇਤੀ ਅਜਿਹੀਆਂ ਮਸ਼ੀਨਾਂ ਖ਼ਰੀਦਣ ਦੀ ਅਪੀਲ ਕੀਤੀ ਗਈ ਹੈ ।
Previous Postਬਚ ਜਾਵੋ ਪੰਜਾਬ ਵਾਲਿਓ : ਹੁਣ ਸ਼ੁਰੂ ਹੋ ਗਿਆ ਇਹ ਕੰਮ ਵੀ – ਆਈ ਤਾਜਾ ਵੱਡੀ ਖਬਰ
Next Postਬੋਲੀਵੁਡ ਤੋਂ ਆਈ ਮਾੜੀ ਖਬਰ ਇਸ ਮਸ਼ੂਰਰ ਅਦਾਕਾਰਾ ਨੂੰ ਬਣਾਇਆ ਗਿਆ ਬੰਧਕ ਅਤੇ ਹੋ ਗਿਆ ਇਹ ਕਾਂਡ