ਪੰਜਾਬ ਚ ਕੈਪਟਨ ਸਰਕਾਰ ਵਲੋਂ ਹੋ ਗਿਆ ਹੁਣ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜੇਕਰ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਪ੍ਰਭਾਵਤ ਹੋਏ ਹਨ ਉਥੇ ਹੀ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ। ਜਿਨ੍ਹਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਇਸ ਮੁਸ਼ਕਲ ਦੀ ਸਥਿਤੀ ਵਿੱਚ ਜਿੱਥੇ ਸਰਕਾਰ ਵੱਲੋਂ ਅੱਗੇ ਆ ਕੇ ਅਜਿਹੇ ਲੋਕਾਂ ਦੀ ਬਾਂਹ ਫੜੀ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਮੁੜ ਪੈਰਾਂ-ਸਿਰ ਕੀਤਾ ਜਾ ਸਕੇ। ਉੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

ਸਰਕਾਰ ਵੱਲੋਂ ਵੀ ਆਏ ਦਿਨ ਹੀ ਲੋਕਾਂ ਨੂੰ ਖੁਸ਼ ਕਰਨ ਲਈ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਕੈਪਟਨ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਗਏ ਹਨ ਉਥੇ ਹੀ ਹੁਣ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 590 ਕਰੋੜ ਦਾ ਕਰਜ਼ਾ ਮੁਆਫ ਕੀਤੇ ਜਾਣ ਦਾ ਐਲਾਨ ਉਪ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰ ਦਿੱਤਾ ਗਿਆ ਹੈ।

ਜਿਸ ਨੂੰ ਸੁਣਦੇ ਹੀ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਸਰਕਾਰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 520 ਕਰੋੜ ਰੁਪਏ ਦਾ ਕਰਜ਼ਾ ਅਦਾ ਕਰੇਗੀ। ਇਸ ਤਰ੍ਹਾਂ ਪ੍ਰਤੀ ਮੈਂਬਰ 20,000 ਰੁਪਏ ਦੀ ਰਾਹਤ ਨੂੰ ਯਕੀਨੀ ਬਣਾਇਆ ਜਾਵੇਗਾ।

ਮੰਗਲਵਾਰ ਨੂੰ ਇਕ ਉੱਚ ਪੱਧਰੀ ਬੈਠਕ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਚੈੱਕ 20 ਅਗਸਤ ਨੂੰ ਸੂਬਾ ਪੱਧਰੀ ਕਰਵਾਏ ਜਾ ਰਹੇ ਇੱਕ ਸਮਾਰੋਹ ਵਿੱਚ ਜਾਰੀ ਕੀਤੇ ਜਾਣਗੇ। ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਸਕੀਮ ਦੇ ਤਹਿਤ 590 ਕਰੋੜ ਰੁਪਏ ਦਾ ਕਰਜਾ ਮੁਆਫ ਕੀਤਾ ਜਾਵੇਗਾ। ਜਿਸ ਸਦਕਾ ਕਾਂਗਰਸ ਦੀ ਸਰਕਾਰ ਦੇ ਇਕ ਹੋਰ ਅਹਿਮ ਵਾਅਦੇ ਨੂੰ ਪੂਰਾ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ।