ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਜਿਸ ਨੂੰ ਦੇਖਦੇ ਹੋਏ ਸੂਬੇ ਦੀ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਹਫ਼ਤਾਵਾਰੀ ਕਰਫਿਊ ਦਾ ਐਲਾਨ ਵੀ ਕੀਤਾ ਗਿਆ ਸੀ ਜੋ ਲਾਗੂ ਕੀਤਾ ਜਾ ਰਿਹਾ ਹੈ। ਤਾਂ ਜੋ ਛੁੱਟੀਆਂ ਦੇ ਦਿਨ ਹੋਣ ਕਾਰਨ ਕਰੋਨਾ ਕੇਸਾਂ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਿਆ ਜਾ ਸਕੇ।
ਪੰਜਾਬ ਵਿੱਚ ਕਰੋਨਾ ਕਾਰਨ ਲਗੇ ਲਾਕਡਾਊਨ ਤੋਂ ਬਾਅਦ ਹੁਣ ਇੱਥੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਨੂੰ ਠੱਲ੍ਹ ਪਾਉਣ ਲਈ ਜਿੱਥੇ ਤਾਲਾਬੰਦੀ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਭਦੌੜ ਦੇ ਨੌਜਵਾਨਾਂ ਦੀ ਨਵਗਠਿਤ ਸੰਸਥਾ ਲੋਕ ਚੇਤਨਾ ਮੰਚ ਵੱਲੋਂ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਅਤੇ ਇਸ ਤਾਲਾਬੰਦੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਹੈ। ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਹੋਇਆਂ ਜਨ ਜੀਵਨ ਨੂੰ ਮੁੜ ਤੋਂ ਬਹਾਲ ਕਰਨ ਦੀ ਮੰਗ ਚੁੱਕੀ ਗਈ ਹੈ ਅਤੇ ਵਿਦਿਅਕ ਅਦਾਰਿਆਂ ਨੂੰ ਵੀ ਮੁੜ ਖੋਲਣ ਦੀ ਮੰਗ ਕੀਤੀ ਜਾ ਰਹੀ ਹੈ।
ਉੱਥੇ ਹੀ ਇਸ ਦੌਰਾਨ ਲੋਕਾਂ ਪ੍ਰਤੀ ਪੁਲਿਸ ਦੇ ਜਬਰ ਵਤੀਰੇ ਦੀ ਵੀ ਸਖਤ ਨਿੰਦਾ ਕੀਤੀ ਗਈ। ਇਸ ਦੌਰਾਨ ਬੀਕੇਯੂ ਡਕੌਂਦਾ ਅਤੇ ਡੀਟੀਐਫ਼ ਨੇ ਵੀ ਇਸ ਵਿੱਚ ਸ਼ਮੂਲੀਅਤ ਕੀਤੀ। ਜਿਨ੍ਹਾਂ ਵੱਲੋਂ ਦਵਿੰਦਰ ਸਤਿਆਰਥੀ ਯਾਦਗਾਰੀ ਲਾਇਬਰੇਰੀ ਤੋਂ ਮਾਰਚ ਸ਼ੁਰੂ ਕਰ ਕੇ ਬਾਜ਼ਾਰਾਂ ਤੋਂ ਹੁੰਦੇ ਹੋਏ ਤਿੰਨਕੋਣੀ ਤੱਕ ਨਾਅਰੇਬਾਜੀ ਕੀਤੀ ਗਈ। ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬਾ ਸਰਕਾਰਾਂ ਵੱਲੋਂ ਕਰੋਨਾ ਬਹਾਨੇ ਦਿੱਲੀ ਮੋਰਚੇ ਸਮੇਤ ਕੁੱਲ ਹੱਕੀ ਸੰਘਰਸ਼ਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਨਿਖੇਧੀ ਕੀਤੀ।
ਉਥੇ ਹੀ ਵੈਕਸੀਨੇਸ਼ਨ ਨੂੰ ਸਵੈ ਇਛਕ ਮਾਮਲਾ ਘੋਸ਼ਿਤ ਕਰਨ ਦੀ ਮੰਗ ਕਰਦੇ ਹੋਏ ਤਾਲਾਬੰਦੀ ਖ਼ਤਮ ਕੀਤੇ ਜਾਣ ਦਾ ਵੀ ਆਖਿਆ ਗਿਆ। ਨੌਜਵਾਨਾਂ ਨੇ ਤਾਲਾਬੰਦੀ ਤੇ ਕਰੋਨਾ ਸਾਜ਼ਿਸ਼ਾਂ ਦਾ ਪਰਦਾਫ਼ਾਸ਼ ਕਰਦੀਆਂ ਤਖ਼ਤੀਆਂ ਵੀ ਹੱਥਾਂ ਵਿਚ ਫੜੀਆਂ ਹੋਈਆਂ ਸਨ। ਤਿੰਨਕੋਣੀ ਤੇ ਪਹੁੰਚ ਕੇ ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਮਾਨ ਅਤੇ ਹੋਰ ਆਗੂਆਂ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮਾਰਚ ਦੇ ਵਿੱਚ ਹੋਰ ਵੀ ਬਹੁਤ ਸਾਰੇ ਲੋਕ ਜੁੜ ਗਏ।
Previous Postਹੋ ਜਾਵੋ ਸਾਵਧਾਨ : ਪੰਜਾਬ ਚ ਇਥੇ ਕੋਰੋਨਾ ਨੂੰ ਠੱਲ ਪਾਉਣ ਲਈ ਹੋ ਗਿਆ ਇਹ ਵੱਡਾ ਹੁਕਮ ਜਾਰੀ
Next Postਪੰਜਾਬ ਚ ਇਥੇ ਵਾਪਰਿਆ ਕਹਿਰ ਸੁਣ ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ