ਪੰਜਾਬ ਚ ਕੋਰੋਨਾ ਦੇ ਸੰਕਟ ਵਿਚਕਾਰ ਕੱਲ੍ਹ ਲਈ ਹੋਇਆ ਇਹ ਐਲਾਨ ਕੈਪਟਨ ਕਰਨ ਗੇ ਇਹ ਕੰਮ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਕਰੋਨਾ ਦਾ ਕਹਿਰ ਫਿਰ ਤੋਂ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ। ਚੀਨ ਤੋਂ ਸ਼ੁਰੂ ਹੋਈ ਇਸ ਭਿਆਨਕ ਮਹਾਮਾਰੀ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਉਥੇ ਹੀ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕਰੋਨਾ ਦੀ ਸਭ ਤੋਂ ਵਧੇਰੇ ਮਾਰ ਹੇਠ ਆਇਆ ਹੈ। ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਮਹਾਂਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਰਾਜਾਂ ਵਿੱਚ ਕੋਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਭਾਰਤ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਪੰਜਾਬ ਚ ਕੋਰੋਨਾ ਦੇ ਸੰਕਟ ਵਿਚਕਾਰ ਕੱਲ੍ਹ ਲਈ ਹੋਇਆ ਇਹ ਐਲਾਨ, ਕੈਪਟਨ ਕਰਨਗੇ ਇਹ ਕੰਮ । ਪੰਜਾਬ ਵਿਚ ਪਿਛਲੇ ਕੁਛ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸੂਬਾ ਸਰਕਾਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਲਈ ਹੀ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕਰੋਨਾ ਦੀ ਚਪੇਟ ਵਿੱਚ ਹੋਣ ਤੋਂ ਬਚਾਇਆ ਜਾ ਸਕੇ।

ਪਹਿਲਾ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕਈ ਵਾਰ ਕਰੋਨਾ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ। ਸਾਰੀ ਵਿਚਾਰ ਚਰਚਾ ਤੋਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਅਹਿਮ ਫੈਸਲੇ ਕੀਤੇ ਗਏ ਸਨ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਕੱਲ੍ਹ 3.30 ਵਜੇ ਦੁਬਾਰਾ ਵਰਚੁਅਲ ਮੀਟਿੰਗ ਹੋਵੇਗੀ। ਵਰਚੁਅਲ ਬੈਠਕ ਵਿਚ ਸਿਹਤ ਮੰਤਰੀ ਅਤੇ ਕੋਰੋਨਾ ਵਾਇਰਸ ਦੀ ਵਿਸ਼ੇਸ਼ ਅਧਿਕਾਰੀ ਟੀਮ ਸ਼ਾਮਲ ਹੋਵੇਗੀ।

ਕੱਲ੍ਹ ਇਸ ਮੀਟਿੰਗ ਤੋਂ ਬਾਅਦ ਵੱਡੀਆਂ ਘੋਸ਼ਣਾਵਾਂ ਹੋ ਸਕਦੀਆਂ ਹਨ। ਪੰਜਾਬ ਵਿੱਚ ਕੋਰਨਾਵਾਇਰਸ ਦੇ ਵੱਧ ਰਹੇ ਕੇਸਾਂ ਕਾਰਨ ਸਰਕਾਰ ਨੇ ਇੱਕ ਵਾਰ ਫਿਰ ਸਮੀਖਿਆ ਬੈਠਕ ਕਰਨ ਦਾ ਫੈਸਲਾ ਕੀਤਾ ਹੈ। ਇਸ ਮੀਟਿੰਗ ਤੋਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਗੇ ਦੀ ਰਣਨੀਤੀ ਉਲੀਕੀ ਜਾਵੇਗੀ। ਸੂਬੇ ਵਿਚ ਪਹਿਲਾਂ ਹੀ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।