ਪੰਜਾਬ ਚ ਕੋਰੋਨਾ ਨੂੰ ਠੱਲ ਪਾਉਣ ਲਈ ਸਰਕਾਰ ਨੇ ਹੁਣ ਜਾਰੀ ਕੀਤਾ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਵਰਗੀ ਨਾਮੁਰਾਦ ਬਿਮਾਰੀ ਨੇ ਹਰ ਇਨਸਾਨ ਨੂੰ ਆਪਣੇ ਤੋਂ ਦੂਰ ਕਰ ਦਿੱਤਾ ਹੈ। ਜਿਸ ਸਮੇਂ ਤੋਂ ਇਸ ਕਰੋਨਾ ਦੀ ਉਤਪਤੀ ਹੋਈ ਹੈ। ਉਸ ਸਮੇਂ ਤੋਂ ਬਹੁਤ ਸਾਰੇ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਕਰੋਨਾ ਦੇ ਕਾਰਨ ਬਹੁਤ ਸਾਰੇ ਰੋਜ਼ਗਾਰ ਬੰਦ ਹੋਣ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੇ ਗਈਆਂ ਹਨ। ਲੋਕਾਂ ਨੂੰ ਪਿਛਲੇ ਕਾਫੀ ਲੰਮੇ ਸਮੇਂ ਤੋਂ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਦੇਸ਼ ਇਸ ਸਮੇਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬਹੁਤ ਮੁਸ਼ਕਿਲ ਨਾਲ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

ਉੱਥੇ ਹੀ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਹਾਵੀ ਹੋ ਗਈ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਦੀ ਮੁਹਿੰਮ ਆਰੰਭ ਕਰ ਦਿੱਤੀ ਗਈ ਹੈ। ਉਥੇ ਹੀ ਕਰੋਨਾ ਕੇਸ ਵੀ ਤੇਜ਼ੀ ਨਾਲ ਵਧ ਰਹੇ ਹਨ। ਪੰਜਾਬ ਚ ਕਰੋਨਾ ਨੂੰ ਠੱਲ੍ਹ ਪਾਉਣੀ ਸਰਕਾਰ ਨੇ ਹੁਣ ਜਾਰੀ ਕੀਤਾ ਇਹ ਹੁਕਮ। ਜਿਸ ਬਾਰੇ ਤਾਜ਼ਾ ਜਾਣਕਾਰੀ ਹਸਾਹਮਣੇ ਆਈ ਹੈ। ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ।

ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵੱਲੋਂ ਸਾਰੇ ਹਸਪਤਾਲਾਂ ਨੂੰ ਗੈਰ ਜ਼ਰੂਰੀ ਅਪਰੇਸ਼ਨ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਤਾਂ ਜੋ ਕਰੋਨਾ ਦੇ ਦੌਰ ਵਿੱਚ ਕਰੋਨਾ ਮਰੀਜਾਂ ਦਾ ਸਹੀ ਢੰਗ ਨਾਲ ਇਲਾਜ ਕੀਤਾ ਜਾ ਸਕੇ। ਸ੍ਰੀਮਤੀ ਵਿੰਨੀ ਮਹਾਜਨ ਨੇ ਦੱਸਿਆ ਹੈ ਕਿ ਵੀਰਵਾਰ ਨੂੰ ਕਰੋਨਾ ਵੈਕਸੀਨ ਦੀਆਂ ਚਾਰ ਲੱਖ ਹੋਰ ਖੁਰਾਕਾਂ ਪੰਜਾਬ ਵਿੱਚ ਪਹੁੰਚ ਜਾਣਗੀਆਂ। ਉਥੇ ਹੀ ਉਨ੍ਹਾਂ ਵੱਲੋਂ ਸਿਹਤ ਵਿਭਾਗ ਨੂੰ ਕਰੋਨਾ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸਭ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜੋ ਕਰੋਨਾ ਨੂੰ ਠੱਲ੍ਹ ਪਾਉਣ ਦਾ ਇਕੋ ਇੱਕ ਰਾਹ ਹੈ। ਉਹਨਾਂ ਨੇ ਕਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਸਾਰੇ ਹਸਪਤਾਲਾਂ ਨੂੰ ਪ੍ਰਭਾਵੀ ਢੰਗ ਨਾਲ ਕਰੋਨਾ ਨਾਲ ਨਜਿੱਠਣ ਅਤੇ 40 ਫੀਸਦੀ ਬੈਡ ਰਾਖਵੇਂ ਰੱਖਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋਕਾਂ ਨੂੰ ਕਰੋਨਾ ਟੀਕਾਕਰਨ ਵਾਸਤੇ ਉਤਸ਼ਾਹਿਤ ਕਰਨ ਦੀ ਵੀ ਅਪੀਲ ਕੀਤੀ ਗਈ ਹੈ।