ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦਾ ਕਹਿਰ ਵਿਸ਼ਵ ਦੇ ਵਿਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਜਿਸ ਤੇ ਰੋਕਥਾਮ ਪਾਉਣ ਲਈ ਸਥਾਨਕ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਈ ਰਾਜਾਂ ਵਿੱਚ ਪੂਰਨ ਤੌਰ ਤੇ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਸਭ ਦੇ ਬਾਵਜੂਦ ਦੇਸ਼ ਵਿਚ ਲਗਾਤਾਰ ਉਹਨਾਂ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸੇ ਸਬੰਧ ਵਿਚ ਹੁਣ ਇਕ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ। ਇਸ ਲਈ ਕਰੋਨਾ ਵਾਇਰਸ ਬਚਣ ਲਈ ਇਹ ਖ਼ਬਰ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਿਆਦਾ ਜ਼ਰੂਰੀ ਹੈ।
ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਕਰੋਨਾ ਦੇ ਮਰੀਜ਼ਾਂ ਲਈ ਨਵੇਂ ਐਲਾਨ ਕੀਤੇ ਗਏ ਹਨ। ਦਰਅਸਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਪੀੜਤ ਗਰੀਬ ਮਰੀਜ਼ ਜੋ ਆਪਣੇ ਘਰ ਵਿਚ ਇਕਾਂਤਵਾਸ ਰਹਿ ਕੇ ਆਪਣਾ ਇਲਾਜ਼ ਕਰ ਰਹੇ ਹਨ ਉਹਨਾਂ ਲਈ ਹੁਣ ਰਾਸ਼ਨ ਕੀਟਾਂ ਵੰਡਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੇ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮਹਿਕਮੇ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਰਾਸ਼ਣ ਦੀਆਂ ਕਿੱਟਾਂ ਦੀ ਵੰਡ ਨੂੰ ਤੇਜ਼ ਕੀਤਾ ਜਾਵੇਗਾ।
ਦਰਾਸਲ ਮੁੱਖ ਮੰਤਰੀ ਦੇ ਵੱਲੋਂ ਵੰਡੀਆਂ ਜਾ ਰਹੀਆਂ ਹਨ ਰਾਸ਼ਣ ਕੀਟਾਂ ਦੀ ਵੰਡ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਕਰੋਨਾ ਪੀੜਤ ਮਰੀਜ਼ ਘਰ ਵਿਚ ਹੀ ਰਹਿਣ ਨਾ ਕਿ ਉਹ ਜ਼ਰੂਰਤ ਲਈ ਉਹ ਬਾਹਰ ਜਾਣ। ਕਿਉਂਕਿ ਅਜਿਹੀ ਸਥਿਤੀ ਦੇ ਵਿੱਚ ਕਰੋਨਾ ਦੇ ਕੇਸਾਂ ਤੇ ਰੋਕਥਾਮ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸਿਹਤ ਮਾਹਿਰਾਂ ਦੀ ਸਲਾਹ ਲੈ ਕੇ ਬਣਾਇਆ ਗਿਆ ਹੈ ਤਾਂ ਜੋ ਮਰੀਜ਼ਾਂ ਦਾ ਇਲਾਜ਼ ਆਸਾਨੀ ਨਾਲ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਹੜੇ ਲੋਕ ਕਰੋਨਾ ਸਕਰਾਤਮਕ ਪਾਏ ਜਾਂਦੇ ਹਨ ਉਹ ਲੋਕ ਘਰ ਵਿੱਚ ਇਕਾਂਤਵਾਸ ਰਹਿਣ ਤੋਂ 14 ਦਿਨ ਬਾਅਦ ਕਰੋਨਾ ਟੈਸਟ ਦਬਾਰਾ ਜ਼ਰੂਰ ਕਰਵਾਓ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਰਾਹਤ ਦੇਣ ਸਬੰਧੀ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ਰਾਸ਼ਣ ਕਿੱਟਾਂ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।
Previous Postਕੋਰੋਨਾ ਸੰਕਟ ਦਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇ ਦਿੱਤਾ ਇਹ ਆਦੇਸ਼ – ਤਾਜਾ ਵੱਡੀ ਖਬਰ
Next Postਕੈਂਸਰ ਪੀੜਤ ਅਨੂਪਮ ਖੇਰ ਦੀ ਘਰਵਾਲੀ ਬਾਰੇ ਹੁਣ ਆਈ ਇਹ ਵੱਡੀ ਤਾਜਾ ਖਬਰ