ਪੰਜਾਬ ਚ ਗੁੰਡਾ ਗਰਦੀ ਹੋਈ ਅਖੀਰ ਨਹੀਂ ਮਿਲੇ ਜੇਬ ਚ ਪੈਸੇ ਤਾਂ ਕਰਤਾ ਅਜਿਹਾ ਖੌਫਨਾਕ ਕਾਂਡ – ਦੇਖ ਕੰਬੇ ਲੋਕ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਨਸ਼ਾ ਅਤੇ ਤਸਕਰੀ ਦੇ ਮਾਮਲੇ ਵਧਦੇ ਜਾ ਰਹੇ ਹਨ ਉਥੇ ਹੀ ਇਨ੍ਹਾਂ ਦੀ ਪੂਰਤੀ ਕਰਨ ਵਾਸਤੇ ਨੌਜਵਾਨਾਂ ਵੱਲੋਂ ਕਈ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਪੰਜਾਬ ਵਿੱਚ ਦਿਨੋ ਦਿਨ ਵਧ ਰਹੀ ਬੇਰੁਜ਼ਗਾਰੀ ਦੀ ਦਰ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਵੱਲੋਂ ਬੇਰੁਜ਼ਗਾਰ ਹੋਣ ਕਾਰਨ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰਿਆ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਮਾਨਸਿਕ ਤਣਾਅ ਦੇ ਕਾਰਨ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਬਾਰੇ ਕਦੇ ਸੋਚਿਆ ਵੀ ਨਹੀਂ ਗਿਆ ਸੀ। ਜਿੱਥੇ ਬਹੁਤ ਸਾਰੇ ਲੋਕ ਮਾਨਸਿਕ ਤ-ਣਾ-ਅ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਨ-ਸ਼ਿ-ਆਂ ਦਾ ਸੇਵਨ ਸ਼ੁਰੂ ਕਰ ਦਿੰਦੇ ਹਨ। ਉਥੇ ਹੀ ਇਸ ਦੀ ਪੂਰਤੀ ਲਈ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।

ਪੰਜਾਬ ਵਿੱਚ ਇੱਥੇ ਗੁੰਡਾਗਰਦੀ ਦੇ ਕਾਰਨ ਪੈਸੇ ਨਾ ਮਿਲਣ ਤੇ ਅਜਿਹਾ ਕਾਂਡ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ ਅੰਮ੍ਰਿਤਸਰ ਦੇ ਮਜੀਠਾ ਰੋਡ ਤੇ ਸਥਿਤ ਜਗਦੰਬਾ ਕਲੋਨੀ ਤੋਂ ਸਾਹਮਣੇ ਆਈ ਹੈ। ਜਿੱਥੇ ਲੁੱਟ-ਖੋਹ ਦੇ ਇਰਾਦੇ ਨਾਲ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਮੇਸ਼ ਨਾਮ ਦਾ ਇੱਕ ਵਿਅਕਤੀ ਆਪਣੇ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ।

ਉਸ ਸਮੇਂ ਲੁਟੇਰਿਆਂ ਵੱਲੋਂ ਲੁੱਟ ਖੋਹ ਦੀ ਨੀਅਤ ਨਾਲ ਉਸਨੂੰ ਘੇਰਿਆ ਗਿਆ ਅਤੇ ਉਸ ਕੋਲੋਂ ਪੈਸੇ ਖੋਹਣ ਦੇ ਇਰਾਦੇ ਨਾਲ ਪੈਸੇ ਅਤੇ ਜੈਕਟ ਨਾਲ ਹੀ ਲਾ ਕੇ ਲੈ ਗਏ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਮ੍ਰਿਤਕ ਵਿਅਕਤੀ ਜਗਦੰਬੇ ਕਲੌਨੀ ਦਾ ਰਹਿਣ ਵਾਲਾ ਸੀ, ਜੋ ਕਿ ਬੀਤੀ ਰਾਤ ਮਿਹਨਤ ਮਜ਼ਦੂਰੀ ਕਰਕੇ ਵਾਪਸ ਆਪਣੇ ਘਰ ਦੇਰ ਰਾਤ 12 ਵਜੇ ਦੇ ਕਰੀਬ ਆ ਰਿਹਾ ਸੀ। ਉਸ ਸਮੇਂ ਇਹ ਸਾਰਾ ਹਾਦਸਾ ਵਾਪਰਿਆ ਹੈ। ਇਸ ਵਿਅਕਤੀ ਦੇ ਪਰਿਵਾਰ ਵਿੱਚ ਪਤਨੀ ਅਤੇ ਤਿੰਨ ਮਾਸੂਮ ਬੱਚੇ ਹਨ ਜਿਨ੍ਹਾਂ ਦਾ ਗੁਜ਼ਾਰਾ ਇਹ ਵਿਅਕਤੀ ਦੇ ਸਿਰ ਤੇ ਹੀ ਚੱਲ ਰਿਹਾ ਸੀ।

ਨਸ਼ੇ ਦੇ ਵਿਚ ਅੰਨ੍ਹੇ ਹੋ ਕੇ ਅਜਿਹੇ ਦੋਸ਼ੀਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੂਰਾ ਘਰ ਬਰਬਾਦ ਹੋ ਜਾਂਦਾ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਉੱਤਰਾਖੰਡ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ ਵਿੱਚ ਵੇਟਰ ਦਾ ਕੰਮ ਪਿਛਲੇ 10 -12 ਸਾਲਾਂ ਤੋਂ ਕਰਦਾ ਆ ਰਿਹਾ ਸੀ। ਵਧ ਰਹੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।