ਤਾਜਾ ਵੱਡੀ ਖਬਰ
ਅੱਜ ਹਰ ਇਕ ਵਿਅਕਤੀ ਵੱਲੋਂ ਆਵਾਜਾਈ ਦੇ ਸਾਧਨਾਂ ਦੀ ਵਰਤੋਂ ਇੱਕ ਥਾਂ ਤੋਂ ਦੂਜੀ ਜਗ੍ਹਾ ਜਾਣ ਲਈ ਕੀਤੀ ਜਾਂਦੀ ਹੈ। ਇਸ ਨਾਲ ਅਸੀਂ ਜਲਦੀ ਆਪਣੀ ਮੰਜ਼ਲ ‘ਤੇ ਪਹੁੰਚ ਜਾਂਦੇ ਹਾਂ। ਆਵਾਜਾਈ ਦੇ ਇਨ੍ਹਾਂ ਸਾਧਨਾਂ ਦੀ ਵਰਤੋਂ ਕਰਨ ਵੇਲੇ ਬਹੁਤ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ ਹੈ। ਜਿਨ੍ਹਾਂ ਦੇ ਵਿੱਚ ਗੱਡੀ ਦੀ ਰਜਿਸਟ੍ਰੇਸ਼ਨ, ਪ੍ਰਦੂਸ਼ਣ ਸਰਟੀਫਿਕੇਟ ਆਦਿ ਪੇਪਰਾਂ ਦਾ ਹੋਣਾ ਲਾਜ਼ਮੀ ਹੋ ਜਾਂਦਾ ਹੈ। ਉਥੇ ਹੀ ਸਰਕਾਰ ਵੱਲੋਂ ਵਾਹਨਾਂ ਸਬੰਧੀ ਕੋਈ ਨਾ ਕੋਈ ਬਦਲਾਵ ਕੀਤਾ ਜਾਂਦਾ ਰਹਿੰਦਾ ਹੈ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੀ ਧਿਆਨ ਵਿਚ ਰੱਖਿਆ ਜਾਂਦਾ ਹੈ।
ਜਿਸ ਨਾਲ ਲੋਕਾਂ ਨੂੰ ਆਰਥਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉੱਥੇ ਹੀ ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਵੱਲੋਂ ਵਾਹਨ ਚਾਲਕਾਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਾਰਾਂ,ਮੋਟਰ ਸਾਈਕਲ ਅਤੇ ਗੱਡੀਆਂ ਵਾਲਿਆ ਲਈ ਹੁਣ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਹੁਣ ਪੰਜਾਬ ਅੰਦਰ ਵਾਹਨ ਮਾਲਕ ਆਪਣੇ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਡਿਜ਼ੀਟਲ ਕਾਪੀਆਂ ਵੀ ਆਪਣੇ ਕੋਲ ਰੱਖ ਸਕਦੇ ਹਨ।
ਇਸ ਸੁਵਿਧਾ ਨਾਲ ਵਾਹਨ ਮਾਲਕਾਂ ਨੂੰ ਦਸਤੀ ਰੂਪ ਵਿੱਚ ਦਸਤਾਵੇਜ਼ ਜਾਂ ਪਲਾਸਟਿਕ ਕਾਰਡ ਨਾਲ ਰੱਖਣ ਦੀ ਲੋੜ ਨਹੀਂ ਹੋਵੇਗੀ। ਹੁਣ ਦੇ ਡਿਜੀਲਾਕਰ ਜਾਂ ਐਮ ਪਰਿਵਾਹਨ ਐਪ ਨੂੰ ਡਾਊਨਲੋਡ ਕਰਕੇ ਆਪਣੇ ਵਰਚੁਅਲ ਡੀ. ਐਲ. ਜਾ ਆਰ. ਸੀ. ਨੂੰ ਆਪਣੇ ਮੋਬਾਈਲ ਵਿੱਚ ਰੱਖ ਸਕਦੇ ਹੋ। ਜਿਸਨੂੰ ਚੈਕਿੰਗ ਸਮੇਂ ਦਿਖਾਇਆ ਜਾ ਸਕਦਾ ਹੈ। ਜੋ ਹੁਣ ਪੂਰੀ ਤਰਾਂ ਵੈਧ ਹੈ। ਇਸ ਸਬੰਧੀ ਸਾਰੀ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਰ ਪੰਜਾਬ ਵਿਚ ਟ੍ਰੈਫਿਕ ਪੁਲਿਸ ਜਾਂ ਆਰ. ਟੀ.ਓਜ. ਚੈਕਿੰਗ ਦੌਰਾਨ ਡਰਾਈਵਿੰਗ ਲਾਇਸੈਂਸ
ਅਤੇ ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਦੀ ਮੰਗ ਕਰਦੇ ਹਨ ਤਾਂ ਮੋਬਾਈਲ ਐਪ ਵਿੱਚ ਡਾਊਨਲੋਡ ਕੀਤੇ ਹੋਏ ਇਹ ਦਸਤਾਵੇਜ਼ ਦਿਖਾਏ ਜਾ ਸਕਦੇ ਹਨ। ਪੰਜਾਬ ਟਰਾਂਸਪੋਰਟ ਮਹਿਕਮੇ ਵੱਲੋਂ ਇਸ ਸਭ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਾਰੀ ਕੀਤੀ ਗਈ ਇਸ ਸੁਵਿਧਾ ਦੇ ਨਾਲ ਲੋਕਾਂ ਨੂੰ ਹੋਣ ਵਾਲੇ ਭਾਰੀ ਜੁਰਮਾਨਿਆਂ ਤੋਂ ਰਾਹਤ ਮਿਲੇਗੀ। ਇਸ ਸਬੰਧੀ ਜਾਣਕਾਰੀ ਸੂਬੇ ਦੇ ਟਰਾਂਸਪੋਰਟ ਦਫਤਰਾਂ ਦੇ ਨੋਟਿਸ ਬੋਰਡ ਤੇ ਵੀ ਲਾਈ ਜਾਵੇਗੀ। ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਾਈ ਜਾਵੇਗੀ।
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ
Next Postਪੰਜਾਬ: ਖੇਤਾਂ ਚ ਇਸ ਤਰਾਂ ਮਿਲੀ ਨੌਜਵਾਨ ਨੂੰ ਮੌਤ ਦੇਖ ਨਿਕਲੀਆਂ ਸਾਰੇ ਪਿੰਡ ਦੀਆਂ ਧਾਹਾਂ – ਤਾਜਾ ਵੱਡੀ ਖਬਰ