ਪੰਜਾਬ ਚ ਚਾਵਾਂ ਨਾਲ ਵਿਆਹ ਤੇ ਜਾ ਰਹੇ ਪ੍ਰੀਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ ਏਨੇ ਜੀਆਂ ਦੀ ਹੋਈ ਮੌਕੇ ਤੇ ਮੌਤ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿਚ ਜਿਥੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ ਉਥੇ ਹੀ ਇਸ ਸਮੇਂ ਵਿਆਹਾਂ ਦਾ ਸੀਜ਼ਨ ਹੋਣ ਕਾਰਨ ਵੀ ਬਹੁਤ ਸਾਰੇ ਵਿਆਹ ਸਮਾਗਮ ਕੀਤੇ ਜਾ ਰਹੇ ਹਨ। ਵਿਆਹ ਦੀਆਂ ਖੁਸ਼ੀਆਂ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਪਰਵਾਰਾਂ ਵੱਲੋਂ ਕਈ ਪ੍ਰੋਗਰਾਮ ਉਲੀਕੇ ਜਾਂਦੇ ਹਨ। ਉਥੇ ਹੀ ਸਾਹਮਣੇ ਆਉਣ ਵਾਲੇ ਸੜਕ ਹਾਦਸੇ ਕਈ ਪਰਵਾਰਾਂ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੰਦੇ ਹਨ। ਜਿੱਥੇ ਕੁੱਝ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਵਿਆਹ ਸ਼ਾਦੀਆਂ ਦੇ ਵਿੱਚ ਸ਼ਾਮਲ ਹੋਣ ਵਾਲੇ ਇਹ ਲੋਕ ਇਹਨਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਵਿਆਹ ਤੇ ਜਾ ਰਹੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ ਅਤੇ ਹਾਦਸੇ ਕਾਰਨ ਏਨੇ ਜੀਆਂ ਦੀ ਮੌਕੇ ਤੇ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭੀਖੀ ਨਜ਼ਦੀਕ ਪੈਂਦੇ ਪਿੰਡ ਕੋਟੜਾ ਕਲਾਂ ਤੋਂ ਸਾਹਮਣੇ ਆਈ ਹੈ ਜਿੱਥੇ ਬਠਿੰਡਾ ਨਿਵਾਸੀ ਇਕ ਪਰਿਵਾਰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ। ਜਿਸ ਸਮੇਂ ਇਹ ਕਾਰ ਸੁਨਾਮ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੀ ਤਾਂ ਪਿੰਡ ਕੋਟੜਾ ਕਲਾਂ ਵਿਖੇ ਪਹੁੰਚਣ ਤੇ ਇੱਕ ਗੈਸ ਵਾਲੇ ਟਰਾਲੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਗੌਰਵ ਕੁਮਾਰ, ਉਸਦੀ ਪਤਨੀ ਅਤੇ ਬੱਚੇ ਦੀ ਇਸ ਹਾਦਸੇ ਕਾਰਨ ਮੌਕੇ ਤੇ ਹੀ ਮੌਤ ਹੋ ਗਈ।

ਜਦ ਕਿ ਨੌਜਵਾਨ ਗੌਰਵ ਕੁਮਾਰ ਦੇ ਮਾਤਾ-ਪਿਤਾ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਜੇਰੇ ਇਲਾਜ ਹਨ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੀ ਛੱਤ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ ਅਤੇ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਸ਼ਟ ਹੋ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਵਾਪਰੇ ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ।