ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕਹਿਰ ਕਾਰਨ ਲੋਕ ਦਹਿਸ਼ਤ ਦੇ ਮਾਹੌਲ ਵਿੱਚ ਜੀ ਰਹੇ ਹਨ। ਓਥੇ ਹੀ ਹੋਣ ਵਾਲੇ ਵੱਖ ਵੱਖ ਹਾਦਸਿਆਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਚੌਕਸੀ ਵਧਾਈ ਜਾ ਰਹੀ ਹੈ। ਉਥੇ ਹੀ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ। ਪੁਲਿਸ ਵੱਲੋਂ ਸੂਬੇ ਵਿੱਚ ਵਾਪਰਨ ਵਾਲੀਆਂ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਜਾਂਦੀ ਹੈ। ਤਾਂ ਜੋ ਅਜਿਹੇ ਲੋਕਾਂ ਨੂੰ ਕਾਬੂ ਕੀਤਾ ਜਾ ਸਕੇ ਜੋ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦੇਣ ਲਈ ਮੌਕੇ ਦੀ ਭਾਲ ਵਿਚ ਹੁੰਦੇ ਹਨ।
ਪੰਜਾਬ ਵਿੱਚ ਚਿੱਟੇ ਦਿਨ ਇਥੇ ਹੋ ਗਿਆ ਹੈ ਭਿਆਨਕ ਕਾਂਡ, ਜਿਸਦੀ ਸਾਰੇ ਪੰਜਾਬ ਵਿੱਚ ਚਰਚਾ ਹੋ ਗਈ ਹੈ ਅਤੇ ਭਾਜੜਾਂ ਪਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜੀ ਟੀ ਰੋਡ ਤੋਂ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਲਿਸ ਨਾਕੇ ਤੇ ਤਾਇਨਾਤ ਪੁਲਸ ਮੁਲਾਜ਼ਮਾਂ ਉੱਪਰ ਦੋ ਤਿੰਨ ਨੌਜਵਾਨਾਂ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਪਾਰਟੀ ਦੇ ਏ ਐੱਸ ਆਈ ਸੁਖਦੇਵ ਸਿੰਘ ਵਲੋ ਪੁਲਸ ਪਾਰਟੀ ਸਮੇਤ ਐਫ ਸੀ ਆਈ ਗੋਦਾਮ ਦੇ ਸਾਹਮਣੇ ਜੀ ਟੀ ਰੋਡ ਤੇ ਨਾਕਾਬੰਦੀ ਗਈ ਸੀ।
ਜਿਨ੍ਹਾਂ ਵੱਲੋਂ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਉਸ ਸਮੇਂ ਦੀ ਇੱਕ ਕਾਰ ਦੀ ਤਲਾਸ਼ੀ ਲੈਣ ਉਪਰੰਤ ਕਾਰ ਵਿੱਚ ਸਵਾਰ 2,3 ਨੌਜਵਾਨਾਂ ਵੱਲੋਂ ਪੁਲੀਸ ਤੇ ਹਮਲਾ ਕਰ ਦਿੱਤਾ ਗਿਆ ਅਤੇ ਏ ਐਸ ਆਈ ਸੁਖਦੇਵ ਸਿੰਘ ਦਾ ਪਿਸਤੌਲ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਏ ਐਸ ਆਈ ਸੁਖਦੇਵ ਸਿੰਘ ਅਤੇ ਕਾਂਸਟੇਬਲ ਸੁਖਜੀਤ ਸਿੰਘ ਜਖਮੀ ਹੋ ਗਏ ਹਨ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਉੱਚ ਪੁਲਿਸ ਅਧਿਕਾਰੀ ਭਾਰੀ ਪੁਲਸ ਫੋਰਸ ਸਮੇਤ ਮੌਕੇ ਤੇ ਪੁੱਜੇ ਅਤੇ ਇਸ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਖੰਨਾ ਦੇ ਐਸਐਸਪੀ ਗੁਰਸ਼ਰਨ ਦੀਪ ਸਿੰਘ ਗਰੇਵਾਲ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ। ਇਸ ਘਟਨਾ ਦੀ ਜਾਂਚ ਲਈ ਪੁਲਿਸ ਵੱਲੋਂ ਇਸ ਖੇਤਰ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਦੇ ਜ਼ਰੀਏ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ ।
Previous Postਕੋਰੋਨਾ ਸੰਕਟ : ਪੰਜਾਬ ਸਰਕਾਰ ਨੇ ਬਦਲੀ ਇਹ ਤਰੀਕ – ਆਈ ਤਾਜਾ ਵੱਡੀ ਖਬਰ
Next Postਫਿਲਮ ਜਗਤ ਚ ਛਾਇਆ ਮਾਤਮ ਹੋਈ ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ