ਆਈ ਤਾਜਾ ਵੱਡੀ ਖਬਰ
ਦੇਸ਼ ਭਰ ਵਿਚੋਂ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਜਿਸ ਦੇ ਚਲਦਿਆਂ ਇਸ ਬਿਮਾਰੀ ਤੇ ਰੋਕਥਾਮ ਪਾਉਣ ਲਈ ਸਥਾਨਕ ਸਰਕਾਰਾਂ ਦੇ ਵੱਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੁਝ ਨਿਯਮ ਬਣਾਏ ਗਏ ਹਨ। ਪ੍ਰੰਤੂ ਲਗਾਤਾਰ ਲੋਕਾਂ ਦੇ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਕਾਰਨ ਇਹ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਸਬੰਧੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ।ਦਰਅਸਲ ਪਿਛਲੇ ਇਕ ਸਾਲ ਤੋਂ ਕਰੋਨਾ ਵਾਇਰਸ ਦੇ ਕਾਰਨ ਫਿਲਮ ਇੰਡਸਟਰੀ ਦਾ ਕੰਮ ਪੂਰੀ ਤਰ੍ਹਾਂ ਬੰਦ ਪਿਆ ਹੈ। ਜਿਸ ਕਾਰਨ ਇਸ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ।
ਪ੍ਰੰਤੂ ਸਰਕਾਰ ਦੇ ਵੱਲੋਂ ਕੁਝ ਨਿਯਮ ਨਿਰਧਾਰਤ ਕੀਤੇ ਗਏ ਸਨ ਜਿਸ ਦੇ ਤਹਿਤ ਇਹ ਕੰਮ ਹੌਲੀ-ਹੌਲੀ ਸ਼ੁਰੂ ਕੀਤਾ ਗਿਆ। ਪ੍ਰੰਤੂ ਫ਼ਿਲਮ ਨਿਰਮਾਤਾਵਾਂ ਵੱਲੋਂ ਇਨ੍ਹਾਂ ਕੋਵਿਡ ਨਿਯਮਾਂ ਦੀ ਲਗਾਤਾਰ ਉਲੰਘਣਾ ਕਰਨ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਇਸੇ ਦੌਰਾਨ ਕਪਿਲ ਸ਼ਰਮਾ ਸ਼ੋ ਵਿਚ ਕਪਿਲ ਦੀ ਭੂਆ ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਉਪਾਸਨਾ ਸਿੰਘ ਦੇ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਪਾਸਨਾ ਆਪਣੀ ਆਉਣ ਵਾਲੀ ਫਿਲਮ ਦੀ ਕਾਸਟ ਨਾਲ ਸ਼ੂਟਿੰਗ ਦੌਰਾਨ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੀ ਸ਼ੂਗਰ ਮਿੱਲ ਵਿਚ ਪਹੁੰਚੀ ਸੀ।
ਪ੍ਰੰਤੂ ਜਦੋਂ ਪੰਜਾਬ ਪੁਲਿਸ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਫਿਲਮ ਅਦਾਕਾਰਾ ਦੇ ਕੋਲੋਂ ਸ਼ੂਟਿੰਗ ਲਈ ਮਨਜ਼ੂਰੀ ਦੀ ਗੱਲ ਕੀਤੀ ਤਾਂ ਉਨ੍ਹਾਂ ਕੋਲ ਇਸ ਸਬੰਧੀ ਕੋਈ ਜਵਾਬ ਨਹੀਂ ਸੀ। ਜਿਸ ਕਾਰਨ ਪੁਲਿਸ ਦੇ ਵੱਲੋਂ ਉਪ ਭਾਸ਼ਾ ਦੇ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ
ਇਸ ਤਰ੍ਹਾਂ ਪਹਿਲਾਂ ਬਾਲੀਵੁੱਡ ਅਤੇ ਪੰਜਾਬੀ ਅਦਾਕਾਰ ਜਿੰਮੀ ਸ਼ੇਰਗਿੱਲ ਵੱਲੋਂ ਵੀ ਅਜਿਹੀਆਂ ਉਲੰਘਣਾਵਾਂ ਕੀਤੀਆਂ ਗਈਆਂ ਸਨ ਜਿਨ੍ਹਾਂ ਕਾਰਨ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਸਬੰਧੀ ਤੋਂ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਅਦਾਕਾਰ ਦੇ ਨਾਲ ਸ਼ੂਟਿੰਗ ਦੌਰਾਨ 150 ਤੋਂ ਵੱਧ ਵਿਅਕਤੀ ਸੈਂਟ ਤੇ ਮੌਜੂਦ ਸੀ। ਜੋ ਕਿ ਕਰੋਨਾ ਸਬੰਧੀ ਨਿਯਮਾਂ ਦੇ ਖਿਲਾਫ਼ ਹੈ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
Previous Postਪੰਜਾਬ : ਇਸ ਜਿਲ੍ਹੇ ਚ 7 ਮਈ ਤੱਕ ਲਈ ਇਹਨਾਂ ਵਲੋਂ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ ਚ ਪੂਰਨ ਲੌਕਡਾਊਨ ਲਗਣ ਦੇ ਬਾਰੇ ਚ ਹੁਣ ਕੈਪਟਨ ਵਲੋਂ ਆਇਆ ਇਹ ਵੱਡਾ ਬਿਆਨ