ਪੰਜਾਬ ਚ ਚੰਨੀ ਦੇ CM ਬਣਨ ਤੋਂ ਬਾਅਦ ਹੁਣ ਕਾਂਗਰਸ ਚੋ ਆ ਗਈ ਇਹ ਤਾਜਾ ਖਬਰ ਹੋ ਗਈ ਇਹ ਵੱਡੀ ਉਥਲ ਪੁਥਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਰਾਜਨੀਤੀ ਵਿਚ ਆਏ ਦਿਨ ਵੀ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਬਾਰੇ ਕਿਸੇ ਵੱਲੋਂ ਨਹੀ ਸੋਚਿਆ ਗਿਆ ਸੀ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਹਨਾਂ ਦੀ ਪਾਰਟੀ ਨੂੰ ਚੋਣਾਂ ਵਿਚ ਜਿੱਤ ਪ੍ਰਾਪਤ ਹੋ ਸਕੇ । ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਚਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ।

ਆਮ ਆਦਮੀ ਪਾਰਟੀ ਵਿਚ ਮੁੱਖ ਮੰਤਰੀ ਦਾ ਚਿਹਰਾ ਸਾਹਮਣੇ ਨਹੀਂ ਆਇਆ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਿਹਾ। ਇਸ ਸਮੇਂ ਪੰਜਾਬ ਦੀ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਵਿੱਚ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਾਂਗਰਸ ਵਿੱਚ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਾਰ ਫਿਰ ਤੋਂ ਵੱਡੀ ਉਥਲ-ਪੁਥਲ ਹੋਈ ਹੈ।

ਜਿਥੇ ਅਗਲੇ ਸਾਲ ਬਹੁਤ ਸਾਰੇ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ , ਉਥੇ ਹੀ ਹਰੀਸ਼ ਰਾਵਤ ਵੱਲੋਂ ਵੀ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇ ਅਹੁਦੇ ਤੋਂ ਵੱਖ ਹੋਣ ਦੀ ਗੱਲ ਕੀਤੀ ਗਈ ਸੀ। ਉੱਥੇ ਹੀ ਹਰੀਸ਼ ਰਾਵਤ ਨੂੰ ਹੁਣ ਹਾਈਕਮਾਨ ਵੱਲੋਂ ਪੰਜਾਬ ਵਿੱਚੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਤੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਪੰਜਾਬ ਦੇ ਵਿੱਚ ਹਰੀਸ਼ ਚੌਧਰੀ ਨੂੰ ਐਲਾਨ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਹੁਣ ਪੰਜਾਬ ਵਿੱਚ ਨਵਾਂ ਇੰਚਾਰਜ ਪੰਜਾਬ ਅਤੇ ਚੰਡੀਗੜ੍ਹ ਦੇ ਵਿੱਚ ਨਿਯੁਕਤ ਕਰ ਦਿਤਾ ਗਿਆ ਹੈ।

ਉਥੇ ਹੀ ਉਨ੍ਹਾਂ ਨੂੰ ਪਹਿਲਾਂ ਵੀ 2017 ਦੇ ਵਿੱਚ ਪੰਜਾਬ ਦੇ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਕਿਉਂਕਿ ਉਹ ਇਸ ਸਮੇਂ ਪੰਜਾਬ ਵਿਚ ਹੀ ਰਹਿ ਰਹੇ ਹਨ। ਉਹਨਾਂ ਨੂੰ ਕਾਂਗਰਸ ਵਿਧਾਇਕ ਦਲ ਦੀ ਬੁਲਾਈ ਗਈ ਮੀਟਿੰਗ ਵਿੱਚ ਕੀਤੇ ਗਏ ਫ਼ੈਸਲੇ ਤੋਂ ਬਾਅਦ ਪੰਜਾਬ ਵਿਚ ਆਬਜਰਵਰ ਵਜੋਂ ਭੇਜਿਆ ਗਿਆ ਸੀ। ਹੁਣ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।