ਪੰਜਾਬ ਚ ਛੋਟੀਆਂ ਕਲਾਸਾਂ ਦੇ ਬੱਚਿਆਂ ਲਈ ਸਕੂਲ ਖੋਲਣ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਕਿਉਂਕਿ ਇਸ ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਸੀ। ਜਿੱਥੇ ਬਹੁਤ ਸਾਰੇ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਦੇ ਕੋਲ ਮੋਬਾਇਲ ਫੋਨ ਨਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਬਹੁਤ ਸਾਰੇ ਬੱਚਿਆਂ ਵੱਲੋਂ ਵਧੇਰੇ ਸਮਾਂ ਪੜ੍ਹਾਈ ਦੀ ਜਗ੍ਹਾ ਤੇ ਗੇਮ ਖੇਡਣ ਉਪਰ ਹੀ ਬਿਤਾਇਆ ਜਾ ਰਿਹਾ ਹੈ। ਬੱਚਿਆਂ ਵੱਲੋਂ ਜਿੱਥੇ ਫੋਨ ਦਾ ਵਧੇਰੇ ਇਸਤੇਮਾਲ ਕੀਤਾ ਜਾ ਰਿਹਾ ਹੈ ਉਥੇ ਹੀ ਬੱਚੇ ਪੜ੍ਹਾਈ ਨਾਲੋਂ ਟੁੱਟ ਰਹੇ ਹਨ।

ਇਸ ਸਭ ਨੂੰ ਦੇਖਦੇ ਹੋਏ ਪ੍ਰਾਈਵੇਟ ਸੰਸਥਾਵਾਂ ਦੇ ਮੁੱਖੀਆਂ ਵੱਲੋਂ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਸੂਬਾ ਸਰਕਾਰ ਤੋਂ ਕੀਤੀ ਗਈ ਸੀ। ਹੁਣ ਪੰਜਾਬ ਚ ਛੋਟੀਆਂ ਕਲਾਸਾਂ ਦੇ ਬੱਚਿਆਂ ਲਈ ਸਕੂਲ ਖੋਲਣ ਦਾ ਹੋ ਗਿਆ ਐਲਾਨ , ਜਿਸ ਬਾਰੇ ਆਈ ਤਾਜਾ ਵੱਡੀ ਖਬਰ । ਪੰਜਾਬ ਵਿੱਚ ਕਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਲੰਮੇ ਸਮੇਂ ਤੱਕ ਜਿੱਥੇ ਸਕੂਲਾਂ ਨੂੰ ਬੰਦ ਰੱਖਿਆ ਗਿਆ। ਉਥੇ ਹੀ ਸਰਕਾਰ ਵੱਲੋਂ ਲਗਾਤਾਰ ਸਮੇਂ ਸਮੇਂ ਤੇ ਇਨ੍ਹਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿੱਥੇ ਪਹਿਲਾਂ 16 ਫਰਵਰੀ ਤੱਕ ਲਈ ਕਰੋਨਾ ਪਾਬੰਦੀਆਂ ਨੂੰ ਲਾਗੂ ਰੱਖਿਆ ਗਿਆ ਸੀ।

ਉਥੇ ਹੀ ਪੰਜਾਬ ਵਿਚ ਹੁਣ ਇਨ੍ਹਾਂ ਪਾ-ਬੰ-ਦੀ-ਆਂ ਨੂੰ ਵਧਾ ਕੇ 25 ਫਰਵਰੀ ਤੱਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਛੋਟੀਆਂ ਕਲਾਸਾਂ ਸਮੇਤ ਸਾਰੇ ਸਕੂਲ ਖੋਲ੍ਹਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਫੈਸਲਾ ਹੋਣਾ ਸਾਰੇ ਸਕੂਲਾਂ ਵੱਲੋਂ ਕੀਤਾ ਜਾਵੇਗਾ ਤੇ ਉਨ੍ਹਾਂ ਵੱਲੋਂ ਛੋਟੀਆਂ ਕਲਾਸਾਂ ਦੇ ਬੱਚਿਆਂ ਦੀ ਪੜ੍ਹਾਈ ਵਾਸਤੇ ਉਨ੍ਹਾਂ ਨੂੰ ਸਕੂਲ ਬੁਲਾਇਆ ਜਾਵੇਗਾ ਜਾਂ ਉਨ੍ਹਾਂ ਦੀ ਪੜਾਈ ਆਨਲਾਈਨ ਜਾਰੀ ਰੱਖੀ ਜਾਵੇਗੀ।

ਜਿੱਥੇ ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਕਰੋਨਾ ਪਾਬੰਦੀਆਂ ਨੂੰ 25 ਫਰਵਰੀ ਤੱਕ ਵਧਾਇਆ ਗਿਆ ਹੈ ਉਥੇ ਹੀ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ ਜਿਥੇ ਸਕੂਲਾ ਦੇ ਬਾਬਤ ਵੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਉਥੇ ਹੀ ਫੈਸਲਾ ਹੁਣ ਪੰਜਾਬ ਦੇ ਸਕੂਲਾਂ ਵੱਲੋਂ ਲਿਆ ਜਾਵੇਗਾ।]