ਪੰਜਾਬ ਚ ਠੇਕੇ ਖੁੱਲਣਗੇ ਅਤੇ ਨਾਲ ਇਹਨਾਂ ਦੁਕਾਨਾਂ ਨੂੰ ਵੀ ਖੋਲਣ ਦੀ ਮਿਲੀ ਏਨੇ ਵਜੇ ਤੱਕ ਇਜਾਜਤ – ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਹੀ ਸਰਕਾਰ ਵੱਲੋਂ ਸੂਬੇ ਅੰਦਰ 15 ਮਈ ਤੱਕ ਲਈ ਕੁਛ ਰਾਹਤ ਦਿੰਦੇ ਹੋਏ ਤਾਲਾਬੰਦੀ ਕੀਤੀ ਗਈ ਹੈ। ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉੱਥੇ ਹੀ ਦਫਤਰ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਦੀ ਗਿਣਤੀ 50 ਫੀਸਦੀ ਕੀਤੀ ਗਈ ਹੈ। ਸਰਕਾਰ ਵੱਲੋਂ ਜਿੱਥੇ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਉਥੇ ਹੀ ਵਿਆਹ ਸਮਾਗਮਾਂ ਤੇ ਅੰਤਿਮ ਸੰਸਕਾਰ ਵਿਚ 10 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

ਪੰਜਾਬ ਚ ਠੇਕੇ ਖੁੱਲਣਗੇ ਅਤੇ ਨਾਲ ਇਹਨਾਂ ਦੁਕਾਨਾਂ ਨੂੰ ਵੀ ਖੋਲਣ ਦੀ ਮਿਲੀ ,ਏਨੇ ਵਜੇ ਤੱਕ ਇਜਾਜਤ ,ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਦੁਆਰਾ ਤਾਲਾ ਬੰਦੀ ਕੀਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਪੰਜਾਬ ਵਿੱਚ ਕੋਰੋਨਾ ਕਾਰਨ ਮਿੰਨੀ ਲਾਕਡਾਉਨ ਲਗਾਇਆ ਗਿਆ ਹੈ।

ਉੱਥੇ ਹੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਤਾਲਾਬੰਦੀ ਦੌਰਾਨ ਕੁਝ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ। ਜਿੱਥੇ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖ ਕੇ ਕਈ ਗੈਰ-ਜਰੂਰੀ ਦੁਕਾਨਾਂ ਨੂੰ ਬੰਦ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਸ ਤੋ ਇਲਾਵਾ ਸੂਬੇ ਅੰਦਰ ਖੇਤੀ ਨਾਲ ਸਬੰਧਤ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ । ਪਰ ਉਥੇ ਭੀੜ ਇਕੱਠੀ ਕਰਨ ਦੀ ਮਨਾਹੀ ਕੀਤੀ ਗਈ ਹੈ। ਇਹ ਦੁਕਾਨਾਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਦੀਆਂ ਹਨ ।

ਉੱਥੇ ਹੀ ਇਹ ਦੁਕਾਨਾਂ ਵੀਕੈਂਡ ਲੌਕਡਾਉਨ ਤੇ ਨਹੀਂ ਖੁੱਲ੍ਹਣਗੀਆਂ। ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਅਗਰ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸੂਬੇ ਵਿਚ ਪੂਰੀ ਤਾਲਾਬੰਦੀ ਕਰਨ ਸਬੰਧੀ ਫੈਸਲਾ ਵੀ ਲਿਆ ਜਾ ਸਕਦਾ ਹੈ।