ਪੰਜਾਬ ਚ ਠੰਡ ਨੂੰ ਦੇਖਦੇ ਹੋਏ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਠੰਡ ਹੁਣ ਲਗਾਤਾਰ ਵੱਧਦੀ ਪਈ ਹੈ । ਜਿਸਦੇ ਚਲਦੇ ਪੰਜਾਬੀਆਂ ਨੂੰ ਵੀ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਲਗਾਤਾਰ ਅਲਰਟ ਜਾਰੀ ਕੀਤਾ ਜਾ ਰਿਹਾ ਹੈ । ਇਸ ਮੌਸਮ ਦੇ ਵਿੱਚ ਬੱਚਿਆਂ ਤੇ ਬਜ਼ੁਰਗਾਂ ਨੂੰ ਇਸ ਠੰਡ ਤੋਂ ਬਚਣ ਦੇ ਲਈ ਖਾਸ ਤੌਰ ਤੇ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਕਈ ਸਕੂਲਾਂ ਦਾ ਵੀ ਸਮਾਂ ਬਦਲ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਕਈ ਸਕੂਲ ਅਜਿਹੇ ਹਨ ਜੋ ਸਮੇਂ ਤੋਂ ਪਹਿਲਾਂ ਸਕੂਲ ਖੋਲ ਦਿੰਦੇ ਹਨ ਜੋ ਬੱਚਿਆਂ ਦੀ ਸਿਹਤ ਦੇ ਨਾਲ ਖਿਲਵਾੜ ਕਰਦੇ ਹੋਏ ਦਿਖਾਈ ਦਿੰਦੇ ਪਏ ਹਨ। ਇਸੇ ਨੂੰ ਲੈ ਕੇ ਹੁਣ ਸਖਤ ਨੋਟਿਸ ਲਿਆ ਗਿਆ ਹੈ। ਦਰਅਸਲ ਪੰਜਾਬ ਦੇ ਕਈ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਨੂੰ ਅਣਗੌਲਿਆਂ ਕਰ ਰਹੇ ਹਨ। ਦਸਦਿਆਂ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸਦੇ ਚਲਦੇ ਹੁਣ ਬੱਚੇ ਤੇ ਮਾਪੇ ਵੀ ਖਾਸੇ ਪਰੇਸ਼ਾਨ ਸਨ । ਇਸੇ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ‘ਤੇ ਸ਼ਿਕੰਜਾ ਕਸਦਿਆਂ ਹੋਇਆਂ ਸਕੂਲ ਖੋਲ੍ਹਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲਿਆ । ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਸਖਤ ਤਾੜਨਾ ਕਰਦਿਆਂ ਹੋਇਆਂ ਆਖਿਆ ਹੈ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰ ਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ । ਉੱਥੇ ਹੀ ਇਸ ਸਬੰਧੀ ਉਨ੍ਹਾਂ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ । ਇਸ ਤੋਂ ਇਲਾਵਾ ਇਹ ਗੱਲ ਵੀ ਆਖ ਦਿੱਤੀ ਗਈ ਹੈ ਕਿ ਜੇਕਰ ਕੋਈ ਇਹਨਾਂ ਨਿਯਮਾਂ ਦੀ ਉਲੰਘਣਾ ਕਰਦਾ ਫਿਰ ਵੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਵੇਗੀ।