ਪੰਜਾਬ ਚ ਤੂਫ਼ਾਨ ਦੇ ਨਾਲ ਨਾਲ ਭਾਰੀ ਮੀਂਹ ਦਾ 9 ਜਿਲਿਆਂ ਚ ਜਾਰੀ ਹੋਇਆ ਅਲਰਟ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਅੱਜ ਪੰਜਾਬ ਅੰਦਰ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ l ਜਿਸ ਕਾਰਨ ਪੰਜਾਬ ਦੇ ਕਈ ਜਿਲਿਆਂ ਵਿੱਚ ਰਾਤ ਤੋਂ ਹੀ ਭਾਰੀ ਮੀਂਹ ਪੈਂਦਾ ਪਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਅੰਦਰ ਤੂਫਾਨ ਦੇ ਨਾਲ ਨਾਲ ਭਾਰੀ ਮੀਹ ਨੂੰ ਲੈ ਕੇ ਪੰਜਾਬ ਦੇ ਨੌ ਜਿਲਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ l ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਅੱਜ ਯਾਨੀ ਕਿ ਐਤਵਾਰ ਦੇ ਦਿਨ ਨੂੰ ਲੈ ਕੇ ਪਹਿਲਾਂ ਹੀ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਤੇ ਹੁਣ ਮੌਸਮ ਵਿਭਾਗ ਨੇ ਕਾਲ ਯਾਨੀ ਕਿ ਇੱਕ ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕਰ ਦਿੱਤੀ ।

ਮੌਸਮ ਵਿਭਾਗ ਵੱਲੋ ਜਾਰੀ ਅਲਰਟ ਤੋਂ ਬਾਅਦ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ । ਹੁਣ ਉਹਨਾਂ ਜਿਲਿਆਂ ਦਾ ਵੀ ਜ਼ਿਕਰ ਕਰ ਲੈਦੇ ਹਾਂ, ਜਿੱਥੇ ਮੌਸਮ ਵਿਭਾਗ ਦੇ ਵੱਲੋਂ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਦਾ ਆਰੈਜ ਅਲਰਟ ਜਾਰੀ ਕੀਤਾ ਗਿਆ ਹੈ।

ਇਨਾਂ ਜ਼ਿਲਿਆਂ ਵਿੱਚ ਆਉਣ ਵਾਲੇ ਦਿਨਾਂ ਦੇ ਵਿੱਚ ਤੂਫਾਨ ਦੇ ਨਾਲ ਨਾਲ ਤੇਜ ਮੀਹ ਤੇ ਗੜੇਮਾਰੀ ਹੋ ਸਕਦੀ ਹੈ l ਸੋ ਮੌਸਮ ਵਿਭਾਗ ਮੁਤਾਬਕ ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

ਜ਼ਿਕਰਯੋਗ ਹੈ ਕਿ ਅੱਜ ਪੰਜਾਬ ਵਿੱਚ ਮੌਨਸੂਨ ਪਹੁੰਚ ਚੁੱਕਿਆ ਹੈ ਤੇ ਮੌਨਸੂਨ ਦੇ ਐਂਟਰੀ ਕਰਦੇ ਸਾਰ ਹੀ ਕਈ ਥਾਵਾਂ ਦੇ ਉੱਪਰ ਅੱਜ ਭਾਰੀ ਮੀਂਹ ਪਿਆ ਤੇ ਮੀਹ ਦੇ ਨਾਲ ਨਾਲ ਤੇਜ਼ ਹਵਾਵਾਂ ਵੀ ਚਲੀਆਂ l ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ l ਪਰ ਕੁਝ ਥਾਵਾਂ ਤੇ ਮੀਂਹ ਕਾਰਨ ਭਾਰੀ ਨੁਕਸਾਨ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ l