ਇਸ ਵਾਰ ਦੇਸ਼ ਅੰਦਰ ਸਰਦੀ ਦੇ ਮੌਸਮ ਦਾ ਆਗਾਜ਼ ਲੇਟ ਹੋਇਆ ਹੈ। ਉੱਥੇ ਹੀ ਬੀਤੇ ਦਿਨੀ ਹੋਈ ਬਰਸਾਤ ਦੇ ਕਾਰਨ ਠੰਡ ਵਿੱਚੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪਹਾੜੀ ਖੇਤਰਾਂ ਵਿੱਚ ਹੋਣ ਵਾਲੀ ਬਰਸਾਤ ਤੇ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਿਆ ਜਾ ਰਿਹਾ ਹੈ। ਸਮੇਂ ਸਮੇਂ ਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਾਂਝੀ ਕਰ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਕੁਝ ਜਗ੍ਹਾ ਤੇ ਤੇਜ਼ ਮੀਂਹ ਅਤੇ ਗੜੇ ਪੈਣ ਬਾਰੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਜਿੱਥੇ ਪੰਜਾਬ ਦੇ ਕੁਝ ਖੇਤਰਾਂ ਵਿੱਚ ਤੇਜ਼ ਮੀਂਹ ਪਵੇਗਾ ਅਤੇ ਗੜੇਮਾਰੀ ਵੀ ਹੋਵੇਗੀ। ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਸੂਬੇ ਅੰਦਰ 26 ਦਸੰਬਰ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਬਰਸਾਤ ਹੋਣ ਦੇ ਆਸਾਰ ਵੀ ਹਨ। ਜਾਣਕਾਰੀ ਦੇ ਮੁਤਾਬਕ 26 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਬਰਸਾਤ ਹੋਣ ਦੀ ਭਵਿੱਖਬਾਣੀ ਕੀਤੀ ਗਈ। ਪੰਜਾਬ ਦੇ 15 ਜਿਲਿਆ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਸ਼ੀਤ ਲਹਿਰ ਅਤੇ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ। ਜਿਸ ਕਾਰਨ ਲੋਕਾਂ ਨੂੰ ਵਧੇਰੇ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਬਰਸਾਤ ਹੋਵੇਗੀ ਉੱਥੇ ਹੀ ਤੇਜ਼ ਬਰਸਾਤ ਨਾਲ ਗੜੇਮਾਰੀ ਵੀ ਹੋਣ ਦੀ ਸੰਭਾਵਨਾ ਹੈ। ਤੇਜ਼ ਬਰਸਾਤ ਅਤੇ ਹਨੇਰੀ ਨਾਲ ਗੜੇਮਾਰੀ ਹੋਣ ਦੇ ਚਲਦਿਆਂ ਹੋਇਆਂ ਕਈ ਫਸਲਾਂ ਨੂੰ ਨੁਕਸਾਨ ਵੀ ਹੋ ਸਕਦਾ ਹੈ।ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੋਹਰੇ ਅਤੇ ਸ਼ੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ ਜਿਨਾਂ ਵਿੱਚ ਜਲੰਧਰ, ਪਠਾਨਕੋਟ, ਗੁਰਦਾਸਪੁਰ,ਅੰਮ੍ਰਿਤਸਰ,ਹੁਸ਼ਿਆਰਪੁਰ, ਤਰਨਤਾਰਨ,ਫਰੀਦਕੋਟ, ਮੁਕਤਸਰ, ਬਠਿੰਡਾ, ਨਵਾਂਸ਼ਹਿਰ, ਲੁਧਿਆਣਾ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ,ਮੋਗਾ ਸ਼ਾਮਿਲ ਹਨ। ਪੰਜਾਬ ਵਿੱਚ 26 ਦਸੰਬਰ ਤਕ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਵੱਲੋਂ 26 ਦਸੰਬਰ ਤੋਂ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਬੀਤੇ ਕੱਲ੍ਹ ਵੀ ਧੁੱਪ ਖਿੜੀ ਰਹਿਣ ਕਾਰਨ ਤਾਪਮਾਨ ਵਿਚ 4.7 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲੀ। ਕੱਲ੍ਹ ਹੁਸ਼ਿਆਰਪੁਰ 21.6 ਡਿਗਰੀ ਸਭ ਤੋਂ ਗਰਮ ਅਤੇ ਗੁਰਦਾਸਪੁਰ 4.6 ਡਿਗਰੀ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ।