ਚੰਡੀਗੜ੍ਹ – ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ। ਕਈ ਜ਼ਿਲ੍ਹਿਆਂ ਵਿਚ ਤਾਪਮਾਨ 30 ਡਿਗਰੀ ਤੋਂ ਪਾਰ ਹੋ ਚੁੱਕਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 33.1 ਡਿਗਰੀ, ਜਦਕਿ ਸ੍ਰੀ ਮੁਕਤਸਰ ਸਾਹਿਬ ਵਿਚ 34 ਡਿਗਰੀ ਤੱਕ ਤਾਪਮਾਨ ਦਰਜ ਕੀਤਾ ਗਿਆ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵੀ ਪਾਰਾ 28 ਤੋਂ 30 ਡਿਗਰੀ ਦੇ ਵਿਚਕਾਰ ਰਿਹਾ।
ਦੂਜੇ ਪਾਸੇ, ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 11.2 ਡਿਗਰੀ ਰਿਹਾ।
ਮੌਸਮ ਵਿਭਾਗ ਦੇ ਅਨੁਸਾਰ, ਅੱਜ ਰਾਤ ਤੋਂ ਹਿਮਾਲਿਆ ਖੇਤਰ ਵਿੱਚ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ। ਹਾਲਾਂਕਿ, ਇਸ ਪ੍ਰਭਾਅ ਦੇ ਕਾਰਨ ਪੰਜਾਬ ‘ਚ ਵੱਡਾ ਅਸਰ ਪੈਣ ਦੀ ਸੰਭਾਵਨਾ ਨਹੀਂ।
✅ ਮੁੱਖ ਅਪਡੇਟਸ:
-
ਆਉਣ ਵਾਲਾ ਹਫ਼ਤਾ ਮੌਸਮ ਖੁਸ਼ਕ ਰਹਿਣ ਦੀ ਉਮੀਦ।
-
ਤਾਪਮਾਨ ਵਿੱਚ 4 ਤੋਂ 5 ਡਿਗਰੀ ਤੱਕ ਵਾਧਾ ਹੋ ਸਕਦਾ ਹੈ।
-
26 ਅਤੇ 27 ਮਾਰਚ ਨੂੰ ਕਈ ਥਾਵਾਂ ’ਤੇ ਤੇਜ਼ ਹਨੇਰੀ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ, ਖਾਸ ਕਰਕੇ ਉਹਨਾਂ ਥਾਵਾਂ ‘ਤੇ ਜਿੱਥੇ ਹੁਣੇ ਹੀ ਕਣਕ ਦੀ ਕੱਟਾਈ ਜਾਂ ਸੰਭਾਲ ਹੋ ਰਹੀ ਹੈ।