ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਪਿਛਲੇ ਸਾਲ ਮਾਰਚ ਤੋਂ ਪੰਜਾਬ ਦੇ ਹਲਾਤਾਂ ਵਿੱਚ ਬਹੁਤ ਜ਼ਿਆਦਾ ਤਬਦੀਲੀ ਆਈ ਹੈ। ਜਿੱਥੇ ਪਿਛਲੇ ਸਾਲ ਮਾਰਚ ਦੇ ਵਿੱਚ ਤਾਲਾਬੰਦੀ ਕਰਨੀ ਪਈ ਸੀ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਸ ਸਮੇਂ ਕੀਤੀ ਗਈ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਉੱਤੇ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਇਸ ਵਾਰ ਫਿਰ ਕਰੋਨਾ ਦੀ ਦੂਜੀ ਲਹਿਰ ਨੇ ਪੰਜਾਬ ਵਿਚ ਫਿਰ ਤੋਂ ਹਾਹਾਕਾਰ ਮਚਾ ਦਿੱਤੀ। ਗੰ-ਭੀ-ਰ ਸਥਿਤੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਫਿਰ ਤੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਜੋ ਪਹਿਲਾਂ 31 ਮਈ,ਉਸ ਤੋਂ ਬਾਅਦ ਦੇ ਹਲਾਤਾਂ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ 10 ਜੂਨ ਤੇ ਅੱਜ 15 ਜੂਨ ਤੱਕ ਲਾਗੂ ਕਰ ਦਿੱਤਾ ਗਿਆ ਹੈ।
ਪੰਜਾਬ ਵਿੱਚ ਦੁਕਾਨਾਂ ਨੂੰ ਖੋਲਣ ਦੇ ਸਮੇਂ ਬਾਰੇ ਵੀ ਕੈਪਟਨ ਸਰਕਾਰ ਵੱਲੋਂ ਹੁਣੇ ਹੁਣੇ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਅੱਜ ਇਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਉਪਰ ਮੀਟਿੰਗ ਕੀਤੀ ਗਈ ਹੈ। ਜਿਸ ਤੋਂ ਬਾਅਦ ਵਿੱਚ ਕੁਝ ਐਲਾਨ ਕੀਤੇ ਗਏ ਹਨ। ਜਿੱਥੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 15 ਜੂਨ ਤੱਕ ਵਧਾ ਦਿੱਤਾ ਗਿਆ ਹੈ ਉਥੇ ਹੀ ਸੂਬੇ ਅੰਦਰੋਂ ਦੁਕਾਨਾਂ ਨੂੰ ਖੋਲਣ ਦੇ ਸਮੇਂ ਵਿੱਚ ਵੀ ਤਬਦੀਲੀ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਕਿਹਾ ਗਿਆ ਹੈ ਕਿ ਹੁਣ ਸ਼ਾਮ 6 ਵਜੇ ਤੱਕ ਲਈ ਸਾਰੀਆਂ ਦੁਕਾਨਾਂ ਖੋਲੀਆਂ ਜਾ ਸਕਦੀਆਂ ਹਨ। ਉੱਥੇ ਹੀ ਇਕ ਹਫਤੇ ਬਾਅਦ ਸਾਰੇ ਜਿਮ ਅਤੇ ਰੈਸਟੋਰੈਂਟ ਨੂੰ ਵੀ 50 ਫੀਸਦੀ ਸਮਰੱਥਾ ਦੇ ਨਾਲ ਖੋਲੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਇਹ ਸਾਰਾ ਫੈਸਲਾ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਨਿਜੀ ਦਫਤਰਾਂ ਨੂੰ ਵੀ 50 ਫੀਸਦੀ ਸਮਰਥਾ ਦੇ ਨਾਲ ਖੋਲ੍ਹੇ ਜਾਣ ਦੀ ਇ-ਜਾ-ਜ਼-ਤ ਦੇ ਦਿੱਤੀ ਗਈ ਹੈ। ਜਿੱਥੇ ਸ਼ਨੀਵਾਰ ਦੀ ਤਾਲਾਬੰਦੀ ਨੂੰ ਹਟਾ ਦਿੱਤਾ ਗਿਆ ਹੈ ਉਥੇ ਹੀ ਐਤਵਾਰ ਦੀ ਤਾਲਾਬੰਦੀ ਨੂੰ ਲਾਗੂ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਰਾਤ ਦਾ ਕਰਫ਼ਿਊ ਵੀ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।
Previous Postਕੋਰੋਨਾ ਨੂੰ ਦੇਖਦੇ ਹੋਏ ਹੁਣੇ ਹੁਣੇ ਇੰਡੀਆ ਲਈ ਮੋਦੀ ਨੇ 21 ਜੂਨ ਤੋਂ ਕਰਤਾ ਇਹ ਵੱਡਾ ਐਲਾਨ
Next Postਪੰਜਾਬ ਚ ਵਿਆਹ ਸ਼ਾਦੀਆਂ ਦੇ ਬਾਰੇ ਚ ਕੈਪਟਨ ਨੇ ਕਰਤਾ ਹੁਣੇ ਹੁਣੇ ਇਹ ਵੱਡਾ ਐਲਾਨ