ਆਈ ਤਾਜ਼ਾ ਵੱਡੀ ਖਬਰ
ਇਨ੍ਹਾਂ ਦਿਨਾਂ ਵਿੱਚ ਜਿੱਥੇ ਹੋਣ ਵਾਲੀ ਬਰਸਾਤ ਕਾਰਨ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਿਆ ਜਾਂਦਾ ਹੈ ਉੱਥੇ ਹੀ ਝੋਨੇ ਦੀ ਫਸਲ ਲਈ ਧਰਤੀ ਹੇਠੋਂ ਬਹੁਤ ਹੀ ਜ਼ਿਆਦਾ ਮਾਤਰਾ ਵਿਚ ਪਾਣੀ ਕੱਢ ਲਿਆ ਜਾਂਦਾ ਹੈ। ਝੋਨੇ ਦੀ ਫ਼ਸਲ ਕਾਰਨ ਪੰਜਾਬ ਦੇ ਪਾਣੀ ਦਾ ਪੱਧਰ ਆਏ ਦਿਨ ਹੀ ਹੇਠਾਂ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਜਿਲ੍ਹਿਆਂ ਵਿੱਚ ਵੀ ਗਰਮੀਆਂ ਦੇ ਦਿਨਾਂ ਵਿੱਚ ਪਾਣੀ ਦਾ ਪੱਧਰ ਹੇਠਾਂ ਚਲਾ ਜਾਂਦਾ ਹੈ ਕੇ ਲੋਕਾਂ ਨੂੰ ਕਈ ਕਿਲੋਮੀਟਰ ਦੂਰ ਤਕ ਪਾਣੀ ਲੈਣ ਲਈ ਜਾਣਾ ਪੈਂਦਾ ਹੈ।
ਗਰਮੀਆਂ ਦੇ ਮੌਸਮ ਵਿੱਚ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਇਨ੍ਹਾਂ ਮੁਸ਼ਕਲਾਂ ਨੂੰ ਵੀ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਕਈ ਤਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਧਰਤੀ ਥੱਲੇ ਸਮਰਸੀਬਲ ਪੰਪਾਂ ਰਾਹੀ ਪਾਣੀ ਕੱਢਣ ਵਾਲੇ ਲੋਕਾਂ ਨੂੰ ਬਿੱਲ ਦੇਣਾ ਪਵੇਗਾ। ਪੰਜਾਬ ਵਿੱਚ ਪਾਣੀ ਦੇ ਘਟ ਰਹੇ ਪੱਧਰ ਨੂੰ ਦੇਖਦੇ ਹੋਏ ਪੰਜਾਬ ਗਰਾਊਂਡ ਵਾਟਰ ਰੈਗੂਲੇਟਰੀ ਅਥਾਰਟੀ ਵੱਲੋਂ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਲੋਕਾਂ ਨੂੰ ਹੁਣ ਬਿਲ ਅਦਾ ਕਰਨੇ ਪੈਣਗੇ ਜਿਨ੍ਹਾਂ ਵੱਲੋਂ ਮੱਛੀ ਮੋਟਰਾਂ ਦੇ ਰਾਹੀਂ ਧਰਤੀ ਹੇਠੋਂ ਪਾਣੀ ਕੱਢਿਆ ਜਾਂਦਾ ਹੈ।
ਪੰਜਾਬ ਦੇ ਵਿੱਚ 150 ਬਲਾਕਾਂ ਵਿੱਚੋਂ 109 ਬਲਾਕ ਅਜਿਹੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਮਰਸੀਬਲ ਪੰਪਾਂ ਦੇ ਰਾਹੀਂ ਵਧੇਰੇ ਮਾਤਰਾ ਵਿੱਚ ਪਾਣੀ ਕੱਢਿਆ ਜਾਂਦਾ ਹੈ ਜਿਥੇ ਕਿ ਸਥਿਤੀ ਬਹੁਤ ਹੀ ਜ਼ਿਆਦਾ ਗੰਭੀਰ ਬਣ ਗਈ ਹੈ। ਇਸ ਲਈ ਹੁਣ ਉਦਯੋਗਿਕ ਅਤੇ ਕਮਰਸ਼ੀਅਲ ਅਦਾਰਿਆਂ ਕੋਲੋਂ ਇਸ ਯੋਜਨਾ ਦੇ ਜ਼ਰੀਏ ਪਾਣੀ ਪ੍ਰਾਪਤ ਕਰਨ ਉਪਰ ਬਿਜਲੀ ਦੇ ਬਿੱਲ ਲਏ ਜਾਣਗੇ। ਉੱਥੇ ਕਿ ਇਨ੍ਹਾਂ ਹਦਾਇਤਾਂ ਤੋਂ ਲੋਕਾਂ ਨੂੰ ਘਰ ਅਤੇ ਵਿਅਕਤੀਆਂ ਨੂੰ ਬਾਹਰ ਰੱਖਿਆ ਗਿਆ ਹੈ।
ਜਿਨ੍ਹਾਂ ਧਾਰਮਿਕ ਅਸਥਾਨਾਂ ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਇਸ ਦੀ ਵਰਤੋਂ ਕੀਤੀ ਜਾਂਦੀ ਹੈ,ਉਨ੍ਹਾਂ ਤੋਂ ਕੋਈ ਵੀ ਬਿੱਲ ਨਹੀਂ ਲਿਆ ਜਾਵੇਗਾ ਅਤੇ ਕਲੋਨੀ ਦੇ ਮਾਲਕ ਤੋਂ ਬਿੱਲ ਲਿਆ ਜਾਵੇਗਾ। ਪਾਣੀ ਦੇ ਪੱਧਰ ਨੂੰ ਹੇਠਾਂ ਜਾਂਦੇ ਹੋਏ ਦੇਖ ਕੇ ਪੰਜਾਬ ਗਰਾਉਡ ਵਾਟਰ ਰੈਗੂਲੇਟਰੀ ਅਥਾਰਟੀ ਵੱਲੋਂ ਪਾਣੀ ਦੀ ਕੀਮਤ ਵਸੂਲੀ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉੱਥੇ ਹੀ ਵੱਖ-ਵੱਖ ਇਕਾਈਆਂ ਵਿੱਚ ਰੇਟ ਨੂੰ ਵੀ ਨਿਰਧਾਰਤ ਕਰ ਦਿੱਤਾ ਜਾਵੇਗਾ ਜਿਸ ਦੇ ਅਨੁਸਾਰ ਪਾਣੀ ਦੀ ਕੀਮਤ ਵਸੂਲੀ ਜਾਵੇਗੀ।
Previous Postਇਥੇ ਆਇਆ ਭੂਚਾਲ ਕੰਬੀ ਧਰਤੀ – ਆਈ ਤਾਜਾ ਵੱਡੀ ਖਬਰ
Next Postਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ