ਪੰਜਾਬ ਚ ਪਏ ਸੰਕਟ ਨੂੰ ਦੇਖ ਕੈਪਟਨ ਨੇ ਦਿੱਤਾ ਇਹ ਹੁਕਮ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਅੱਜ ਕਈ ਜ਼ਿਲਿਆਂ ਵਿਚ ਤਾਲਾਬੰਦੀ ਕੀਤੀ ਗਈ ਹੈ ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਦਿਨ-ਬ-ਦਿਨ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰਾਂ ਦੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਜਿੱਥੇ ਵੱਧ ਪ੍ਰਭਾਵਿਤ ਹੋਣ ਵਾਲੇ ਜਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਸੂਬੇ ਅੰਦਰ ਪੰਜਾਬ ਸਰਕਾਰ ਵੱਲੋਂ ਕਰੋਨਾ ਟੈਸਟ ਤੇ ਟੀਕਾਕਰਣ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਪੰਜਾਬ ਵਿਚ ਪਏ ਸੰਕਟ ਨੂੰ ਲੈ ਕੇ ਕੈਪਟਨ ਵੱਲੋਂ ਇਹ ਹੁਕਮ ਦਿੱਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕੋਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਉਥੇ ਹੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਆਕਸੀਜਨ ਦੀ ਕਮੀ ਦੇਖੀ ਜਾ ਰਹੀ ਹੈ। ਜਿਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਕਿਉਂ ਕਿ ਕੱਲ੍ਹ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਹੋਣ ਕਾਰਨ ਮਰੀਜ਼ਾਂ ਦੀ ਜਾਨ ਚਲੇ ਗਈ ਹੈ।

ਇਸ ਘਟਨਾ ਨੂੰ ਲੈ ਕੇ ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਇਸ ਘਟਨਾ ਦੀ ਜਾਂਚ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਵਿੱਚ ਜਿਥੇ ਇਸ ਸਮੇਂ 250 ਐਮ ਟੀ ਆਕਸੀਜਨ ਦੀ ਮੰਗ ਹੈ। ਉੱਥੇ ਹੀ ਇਹ ਮੰਗ ਆਉਣ ਵਾਲੇ ਦਿਨਾਂ ਤੱਕ 300 ਤਕ ਪਹੁੰਚ ਜਾਵੇਗੀ। ਸੂਬਾ ਸਰਕਾਰ ਵੱਲੋਂ ਪੰਜਾਬ ਅੰਦਰ ਆਉਣ ਵਾਲੀ ਆਕਸੀਜਨ ਸਪਲਾਈ ਉਪਰ ਵੀ ਨਜ਼ਰ ਰੱਖੀ ਜਾ ਰਹੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਮਨਜੂਰ ਕੀਤੇ ਆਕਸੀਜਨ ਕੰਸਨਟ੍ਰੇਟਰਾ ਸਮੇਤ 100 ਹੋਰ ਆਕਸੀਜਨ ਕੰਸਨਟ੍ਰੇਟਰਾ ਦਾ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ। ਤਾਂ ਜੋ ਹਸਪਤਾਲਾਂ ਵਿੱਚ ਵੱਧ ਆਕਸੀਜਨ ਦੀ ਸਪਲਾਈ ਹੋ ਸਕੇ। ਇਸ ਤੋ ਇਲਾਵਾ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ਨੂੰ ਵੀ ਆਕਸੀਜਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਹਸਪਤਾਲਾਂ ਵਿਚ ਮਰੀਜ਼ਾਂ ਦੀ ਜ਼ਰੂਰਤ ਦੇ ਅਨੁਸਾਰ ਸਪਲਾਈ ਕੀਤੀ ਜਾ ਸਕੇ।