ਪੰਜਾਬ ਚ ਪਿਛਲੇ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਸਾਲ 2019 ਦੇ ਅਖੀਰ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਸਭ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਹੁਣ ਤੱਕ ਇਸ ਕਰੋਨਾ ਕਾਰਨ ਅਣਗਿਣਤ ਲੋਕਾਂ ਦੀ ਜਾਨ ਚਲੇ ਗਈ ਹੈ। ਜਿੱਥੇ ਇਸ ਦੀ ਉਤਪਤੀ ਚੀਨ ਤੋਂ ਹੋਈ, ਉਥੇ ਹੀ ਉਸ ਨੇ ਸਭ ਤੋਂ ਪਹਿਲਾਂ ਭਾਰੀ ਤਬਾਹੀ ਮਚਾਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਦੇਸ਼ਾਂ ਨੂੰ ਇਸ ਨੇ ਆਪਣੀ ਚਪੇਟ ਵਿਚ ਲੈ ਕੇ ਬਹੁਤ ਸਾਰੇ ਲੋਕਾਂ ਨੂੰ ਹਮੇਸ਼ਾ ਦੀ ਨੀਂਦ ਸੁਆ ਦਿੱਤਾ। ਵਿਸ਼ਵ ਵਿਚ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਿਹਾ ਜਾਣ ਵਾਲਾ ਅਮਰੀਕਾ ਇਸ ਦੀ ਮਾਰ ਹੇਠ ਸਭ ਤੋਂ ਵਧੇਰੇ ਆਇਆ ਹੈ। ਜਿੱਥੇ ਦੁਨੀਆਂ ਦੇ ਸਭ ਤੋਂ ਵੱਧ ਕਰੋਨਾ ਤੋਂ ਸੰਕਰਮਿਤ ਹੋਏ ਮਰੀਜ ਹਨ। ਜਿੱਥੇ ਹੁਣ ਕਰੋਨਾ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।

ਇਸ ਤੋਂ ਬਾਅਦ ਭਾਰਤ ਦਾ ਨਾਮ ਦੂਜੇ ਨੰਬਰ ਤੇ ਆਉਂਦਾ ਹੈ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਦਿਨ-ਬਦਿਨ ਵਧਦੀ ਜਾ ਰਹੀ ਹੈ। ਭਾਰਤ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੂਬਿਆਂ ਵਿੱਚ ਮਿੰਨੀ ਤਾਲਾਬੰਦੀ ਦੇ ਦੌਰਾਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਅਤੇ ਕਈ ਜਗਾ ਉਪਰ ਤਾਲਾਬੰਦੀ ਵੀ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ ਵਿਚ ਵੀ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 65 ਮੌਤਾਂ ਹੋਈਆਂ ਹਨ ਜਦੋਂ ਕਿ 1593 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 22160 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 579560 ਹੋ ਗਈ ਹੈ ਜਦੋਂ ਕਿ 542324 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਸਰਕਾਰ ਵੱਲੋਂ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਜਲਦ ਹੀ ਇਸ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ। ਸੂਬੇ ਅੰਦਰੋਂ ਕਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।