ਪੰਜਾਬ ਚ ਪਿਛਲੇ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋ ਕੇ ਪੂਰੇ ਵਿਸ਼ਵ ਵਿੱਚ ਫੈਲੀ ਇਸ ਕਰੋਨਾ ਨੇ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ। ਭਾਰਤ ਵਿੱਚ ਇਸ ਕਰੋਨਾ ਦੀ ਦੂਜੀ ਲਹਿਰ ਚੱਲ ਰਹੀ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਸਥਿਤੀ ਉਪਰ ਵਿਚਾਰ ਚਰਚਾ ਕਰਨ ਤੋਂ ਬਾਅਦ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉਹਨਾ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰਾਂ ਵੱਲੋਂ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਲੋਕਾਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰਾਂ ਵੱਲੋਂ ਟੀਕਾਕਰਨ ਅਤੇ ਕਰੋਨਾ ਟੈਸਟ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।

ਪੰਜਾਬ ਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਜਾਣਕਾਰੀ ਸਾਹਮਣੇ ਆਈ ਹੈ। ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 60 ਮਰੀਜ਼ਾਂ ਦੀ ਜਾਨ ਇਸ ਕਰੋਨਾ ਦੇ ਕਾਰਨ ਚਲੀ ਗਈ ਹੈ,ਤੇ 1273 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਤੱਕ ਪੰਜਾਬ ਵਿੱਚ ਕੁੱਲ 5,82,081 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 2642 ਮਰੀਜ਼ਾਂ ਨੇ ਮਾਤ ਦਿੱਤੀ ਹੈ। ਜਿਸ ਦੇ ਚੱਲਦੇ 5,48,316 ਲੋਕ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

ਅਜੇ ਤੱਕ 18,546 ਲੋਕ ਇਸ ਬਿਮਾਰੀ ਨਾਲ ਜੂਝ ਰਹੇ ਹਨ।ਪੰਜਾਬ ਵਿੱਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15219 ਤੱਕ ਪਹੁੰਚ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਕਰੋਨਾ ਸਥਿਤੀ ਬਾਰੇ ਮੀਟਿੰਗ ਤੋਂ ਬਾਅਦ ਕਈ ਅਹਿਮ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਜਿਸ ਵਿੱਚ ਬਜ਼ਾਰਾਂ ਨੂੰ ਖੋਲ੍ਹਣ ਦਾ ਸਮਾਂ ਵਧਾ ਦਿੱਤਾ ਗਿਆ ਹੈ। ਉੱਥੇ ਕਿ ਅੰਤਿਮ ਸੰਸਕਾਰ ਅਤੇ ਵਿਆਹ ਦੇ ਸਮਾਗਮਾਂ ਵਿੱਚ 10 ਵਿਅਕਤੀਆਂ ਦੀ ਗਿਣਤੀ ਨੂੰ ਵਧਾ ਕੇ 20 ਵਿਅਕਤੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਰੋਨਾ ਦਾ ਖ਼ਤਰਾ ਸੂਬੇ ਵਿਚੋਂ ਘਟਿਆ ਨਹੀਂ ਹੈ।