ਪੰਜਾਬ ਚ ਪੂਰਨ ਲੌਕਡਾਊਨ ਲਗਣ ਦੇ ਬਾਰੇ ਚ ਹੁਣ ਕੈਪਟਨ ਵਲੋਂ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਕਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ ਜਿਸ ਕਾਰਨ ਫਿਰ ਤੋਂ ਬਹੁਤ ਸਾਰੇ ਦੇਸ਼ ਕਰੋਨਾ ਨਾਲ ਵੱਧ ਪ੍ਰਭਾਵਤ ਹੋਣ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦੇ ਕੇਸ ਤੇਜੀ ਨਾਲ਼ ਵਧੇ ਹਨ ਉਥੇ ਹੀ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਦੇਸ਼ਾਂ ਵਿੱਚ ਉਡਾਨਾਂ ਨੂੰ ਆਉਣ ਜਾਣ ਤੋਂ ਰੋਕ ਦਿੱਤਾ ਗਿਆ ਹੈ। ਭਾਰਤ ਦੇ ਵੀ ਕਈ ਸੂਬਿਆਂ ਵਿੱਚ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਲਈ ਤਾਲਾਬੰਦੀ ਕੀਤੀ ਗਈ ਹੈ ਜਿਸ ਵਿੱਚ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੋਲਣ ਦੀ ਛੋਟ ਵੀ ਦਿੱਤੀ ਗਈ ਹੈ। ਪੰਜਾਬ ਵਿੱਚ ਤਾਲਾਬੰਦੀ ਦੇ ਬਾਰੇ ਹੁਣ ਕੈਪਟਨ ਵੱਲੋਂ ਵੀ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਵੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।

ਜਿਸ ਤੋਂ ਬਾਅਦ ਉਨ੍ਹਾਂ ਨੇ ਬਿਆਨ ਜਾਰੀ ਕੀਤਾ ਹੈ ,ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਅਜੇ ਤੱਕ ਸੂਬੇ ਵਿੱਚ ਸਖ਼ਤੀ ਨਾਲ ਤਾਲਾਬੰਦੀ ਕਰਨ ਦੇ ਆਦੇਸ਼ ਜਾਰੀ ਕਰਨ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਕਿਉਂਕਿ ਇਸ ਨਾਲ ਪ੍ਰਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹ ਆਪਣੇ ਸੂਬਿਆਂ ਨੂੰ ਕੂਚ ਕਰ ਜਾਣਗੇ। ਜਿਸ ਨਾਲ ਸੂਬੇ ਵਿੱਚ ਉਦਯੋਗ ਜਗਤ ਵਿਚ ਹਫ਼ੜਾਦਫੜੀ ਵਾਲਾ ਮਾਹੌਲ ਪੈਦਾ ਹੋ ਜਾਵੇਗਾ।

ਡੀ ਜੀ ਪੀ ਦਿਨਕਰ ਗੁਪਤਾ ਵੱਲੋਂ ਵੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ 15 ਮਈ ਤੱਕ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਥੇ ਹੀ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਗਰ ਕੀਤੀਆਂ ਗਈਆਂ ਪਾਬੰਦੀਆਂ ਦੀ ਲੋਕਾਂ ਵੱਲੋਂ ਸਖਤੀ ਨਾਲ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸਰਕਾਰ ਨੂੰ ਸਖ਼ਤੀ ਨਾਲ ਫੈਸਲਾ ਲੈਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਵੱਲੋਂ ਪੂਰਣ ਤੌਰ ਤੇ ਸੂਬੇ ਵਿੱਚ ਤਾਲਾਬੰਦੀ ਕਰਨ ਦੇ ਸੰਕੇਤ ਦਿੱਤੇ ਗਏ ਹਨ।