ਪੰਜਾਬ ਚ ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਵਾਲਿਆਂ ਤੇ ਅੱਜ ਹੋ ਗਈ ਇਹ ਵੱਡੀ ਕਾਰਵਾਈ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਦੇਸ਼ ਵਿਦੇਸ਼ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਿਰੋਜ਼ਪੁਰ ਦਾ ਦੌਰਾ ਅਤੇ ਸੁਰੱਖਿਆ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਸਭ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿੱਥੇ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਭਾਜਪਾ ਵੱਲੋਂ ਵੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਮੂਲੀਅਤ ਕਰਨ ਵਾਲੇ ਸਨ। 5 ਜਨਵਰੀ ਨੂੰ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜਪੁਰ ਪਹੁੰਚੇ ਸਨ ਉਥੇ ਹੀ ਕੁਝ ਕਿਸਾਨ ਜਥੇਬੰਧੀਆਂ ਵੱਲੋਂ ਰਸਤਾ ਰੋਕਿਆ ਗਿਆ ਸੀ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਰੈਲੀ ਨੂੰ ਰੱਦ ਕਰਕੇ ਵਾਪਸ ਦਿੱਲੀ ਚਲੇ ਗਏ ਸਨ। ਜਿਸ ਕਾਰਨ ਉਨ੍ਹਾਂ ਵੱਲੋਂ ਸੁਰੱਖਿਆ ਵਿਚ ਵਰਤੀ ਗਈ ਕੁਤਾਹੀ ਦੱਸਿਆ ਗਿਆ ਹੈ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਰਾਸ਼ਟਰਪਤੀ ਨਾਲ ਗਲਬਾਤ ਕੀਤੀ ਗਈ ਹੈ ਅਤੇ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਵੀ ਲਜਾਇਆ ਗਿਆ ਹੈ।

ਜਿੱਥੇ ਸੁਪਰੀਮ ਕੋਰਟ ਵੱਲੋਂ ਇਹ ਆਖਿਆ ਗਿਆ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਹੁਣ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲਿਆਂ ਤੇ ਅੱਜ ਇਹ ਵੱਡੀ ਕਾਰਵਾਈ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮਾਮਲੇ ਦੇ ਉੱਪਰ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਕੇ ਜਲਦੀ ਰਿਪੋਰਟ ਛੇ ਦਿਨਾਂ ਦੇ ਅੰਦਰ ਸਰਕਾਰ ਨੂੰ ਸੌਂਪ ਦੇਵੇਗੀ। ਉੱਥੇ ਹੀ ਹਾਈਕਮਾਨ ਵੱਲੋਂ ਵੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਨੂੰ ਰੋਕਣ ਵਾਲੇ 100 ਲੋਕਾਂ ਦੇ ਖਿਲਾਫ ਫਿਰੋਜ਼ਪੁਰ ਅਧੀਨ ਆਉਣ ਵਾਲੇ ਥਾਣਾ ਕੁੱਲਗੜ੍ਹੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਜਦੋਂ ਨਰਿੰਦਰ ਮੋਦੀ ਰੈਲੀ ਨੂੰ ਸੰਬੋਧਨ ਕਰਨ ਲਈ ਫਿਰੋਜ਼ਪੁਰ ਆ ਰਹੇ ਸਨ ਤਾਂ ਉਸ ਸਮੇਂ ਉਨ੍ਹਾਂ ਨੂੰ 15 ਤੋਂ 20 ਮਿੰਟ ਰੁਕਣਾ ਪਿਆ ਸੀ।। ਜਦ ਕਿ ਕਿਸਾਨ ਉਨ੍ਹਾਂ ਦੇ ਕਾਫਲੇ ਤੋਂ ਇਕ ਕਿਲੋਮੀਟਰ ਦੀ ਦੂਰੀ ਤੇ ਸਨ। ਜਿੱਥੇ ਇਸ ਮਾਮਲੇ ਵਿੱਚ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਰਸਤਾ ਰੋਕਣ ਵਾਲੇ ਲੋਕਾਂ ਵਿਚ ਗ੍ਰਿਫ਼ਤਾਰੀਆਂ ਦਾ ਦੌਰ ਵੀ ਸ਼ੁਰੂ ਹੋ ਸਕਦਾ ਹੈ।

ਜਿਸ ਵਾਸਤੇ ਪੁਲਸ ਵੱਲੋਂ ਉਸ ਦਿਨ ਧਰਨਾ ਦੇਣ ਵਾਲੇ ਧਰਨਾਕਾਰੀਆਂ ਦੀ ਸ਼ਨਾਖਤ ਲਈ ਕਦਮ ਚੁੱਕੇ ਜਾ ਰਹੇ ਹਨ।। ਇਸ ਮਾਮਲੇ ਦੀ ਜਾਂਚ ਲਈ ਕੇਂਦਰ ਦੀ ਟੀਮ ਵੀ ਪੰਜਾਬ ਪਹੁੰਚ ਗਈ ਹੈ।