ਪੰਜਾਬ ਚ ਪ੍ਰਾਈਵੇਟ ਸਕੂਲਾਂ ਲਈ ਹੋਇਆ ਇਹ ਐਲਾਨ – ਸਕੂਲਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿਚ ਬਹੁਤ ਸਾਰੇ ਦੇਸ਼ਾਂ ਨੂੰ ਫਿਰ ਤੋਂ ਕਰੋਨਾ ਦੀ ਚਪੇਟ ਵਿੱਚ ਆਏ ਹੋਏ ਹਨ । ਵੈਸੇ ਤਾਂ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ ਹੈ। ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਗਏ। ਲੋਕ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਹਵਾਈ ਉਡਾਨਾਂ ਦੇ ਬੰਦ ਹੋਣ ਨਾਲ ਵੀ ਏਅਰਲਾਈਨਸ ਨੂੰ ਭਾਰੀ ਘਾਟਾ ਪਿਆ ਹੈ। ਵਿਦਿਅਕ ਅਦਾਰਿਆਂ ਦੇ ਬੰਦ ਹੋਣ ਨਾਲ ਵੀ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਪੰਜਾਬ ਵਿੱਚ ਕੈਪਟਨ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ।

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਲਈ ਇਕ ਵੱਡਾ ਐਲਾਨ ਹੋਇਆ ਹੈ ਜਿਸ ਨਾਲ ਸਕੂਲਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਜਿੱਥੇ ਪਿਛਲੇ ਕੁਝ ਸਮੇਂ ਤੋਂ ਨਿੱਜੀ ਸਕੂਲ ਫੀਸਾਂ ਨੂੰ ਲੈ ਕੇ ਚਰਚਾ ਵਿੱਚ ਸਨ । ਉਥੇ ਹੀ ਹੁਣ ਨਿੱਜੀ ਸਕੂਲਾਂ ਨੂੰ ਵਿਦਿਅਕ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਸਤੇ ਪਹਿਲੀ ਵਾਰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਸਟੇਟ ਐਵਾਰਡ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸਦੇ ਅਨੁਸਾਰ ਪੰਜਾਬ ਭਰ ਦੇ ਨਿਜੀ ਸਕੂਲਾਂ ਨੂੰ ਨਵੇਕਲੇ ਸਨਮਾਨ ਦਿੱਤੇ ਜਾਣਗੇ। ਵਿਦਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਹੋ ਰਹੇ ਸੁਧਾਰਾਂ ਨੇ ਪ੍ਰਾਈਵੇਟ ਸਕੂਲਾਂ ਪ੍ਰਤੀ ਲੋਕਾਂ ਦੇ ਦਿਲਾਂ ਚ ਇਕ ਮਜ਼ਬੂਤ ਵਿਸ਼ਵਾਸ ਪੈਦਾ ਕੀਤਾ ਹੈ।

ਇਸ ਸਾਲ ਦੇ ਦਾਖਲੇ ਦੇ ਅਨੁਪਾਤ ਅਨੁਸਾਰ ਕੁੱਲ 57 ਲੱਖ ਵਿਦਿਆਰਥੀਆਂ ਦਾ ਦਾਖਲਾ ਹੋਇਆ ਹੈ ਜਿਨ੍ਹਾਂ ਵਿੱਚੋਂ 32 ਲੱਖ ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ। ਇਸ ਦੀ ਜਾਣਕਾਰੀ ਇੱਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਜਗਜੀਤ ਸਿੰਘ ਧੂਰੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਿੱਜੀ ਸਕੂਲਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਜਿੱਥੇ ਸੂਬੇ ਦੇ ਵਿੱਚ 34 ਹਜ਼ਾਰ ਦੇ ਕਰੀਬ ਸਕੂਲ ਮੌਜੂਦ ਹਨ ।

ਜਿਨ੍ਹਾਂ ਵਿੱਚੋਂ 17 ਹਜ਼ਾਰ ਪ੍ਰਾਈਵੇਟ ਸਕੂਲ ਹਨ। ਨਿੱਜੀ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਦੇ ਬਦਲੇ ਸਨਮਾਨਤ ਕੀਤਾ ਜਾਵੇਗਾ। ਇਨ੍ਹਾਂ ਐਵਾਰਡਾਂ ਅਧੀਨ ਵੱਖ-ਵੱਖ ਸ਼੍ਰੇਣੀਆਂ ਨੂੰ ਬੈਸਟ ਸਕੂਲ , ਬੈਸਟ ਪ੍ਰਿੰਸੀਪਲ, ਬੈਸਟ ਅਧਿਆਪਕ ਅਤੇ ਬੈਸਟ ਸਟੂਡੈਂਟ ਦੀ ਚੋਣ ਕੀਤੀ ਜਾਵੇਗੀ। ਨਿੱਜੀ ਸਕੂਲਾਂ ਵੱਲੋਂ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਅਤੇ ਕਾਰਗੁਜਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਨਿੱਜੀ ਸਕੂਲਾਂ ਨੂੰ ਨਿਵੇਕਲੇ ਸਨਮਾਨ ਦਿੱਤੇ ਜਾਣਗੇ।