ਨਵੇਂ ਸਾਲ ਨੂੰ ਲੈ ਕੇ ਦੇਸ਼ ਭਰ ਵਿੱਚ ਖੁਸ਼ੀ ਤੇ ਉਤਸਾਹ ਦਾ ਮਾਹੌਲ ਹੈ । ਨਵੇਂ ਸਾਲ ਦੀ ਖੁਸ਼ੀ ਵਿਚਕਾਰ ਹੁਣ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੀਆਂ ਬੀਬੀਆਂ ਲਈ ਵੱਡਾ ਫੈਸਲਾ ਕੀਤਾ ਗਿਆ ਹੈ । ਜਿਸ ਕਾਰਨ ਹੁਣ ਬੀਬੀਆਂ ਕਾਫੀ ਖੁਸ਼ ਨਜ਼ਰ ਆਉਂਦੀਆਂ ਪਈਆਂ ਹਨ। ਦੱਸ ਦਈਏ ਕਿ ਪੰਜਾਬ ਭਰ ਦੇ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਬੱਸ ਸਫ਼ਰ ਦੀ ਸਹੂਲਤ ਮਿਲਦੀ ਹੈ , ਜਿਸ ਦਾ ਵੱਡੀ ਗਿਣਤੀ ਦੇ ਵਿੱਚ ਔਰਤਾਂ ਦੇ ਵੱਲੋਂ ਫਾਇਦਾ ਉਠਾਇਆ ਜਾਂਦਾ । ਪਰ ਹੁਣ ਔਰਤਾਂ ਨੂੰ ਵੱਡਾ ਲਾਭ ਮਿਲਣ ਵਾਲਾ ਹੈ , ਕਿਉਂਕਿ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ । ਹੁਣ ਪੀ. ਆਰ. ਟੀ. ਸੀ. ਦੇ ਬੇੜੇ ‘ਚ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ । ਇਸ ਸਬੰਧੀ ਐਲਾਨ ਪੰਜਾਬ ਦੇ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤਾ ਗਿਆ । ਉਹਨਾਂ ਵੱਲੋਂ ਦੱਸਿਆ ਗਿਆ ਕਿ ਕਿ ਪੀ. ਆਰ. ਟੀ. ਸੀ. ਵਲੋਂ 83 ਨਵੀਆਂ ਬੀ. ਐੱਸ.-6 ਅਨੁਕੂਲ ਸਧਾਰਣ ਸਟੈਂਡਰਟ ਬੱਸਾਂ ਆਪਣੇ ਬੇੜੇ ‘ਚ ਸ਼ਾਮਲ ਕਰਨ ਦੀ ਕਾਰਵਾਈ ਅਮਲ ਅਧੀਨ ਹੈ। ਇਸਦੇ ਨਾਲ ਹੀ ਉਹਨਾਂ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਆਖਿਆ ਕਿ ਇਹ ਬੱਸਾਂ ਕਿਲੋਮੀਟਰ ਸਕੀਮ ਅਧੀਨ 6 ਸਾਲਾਂ ਲਈ ਲੀਜ਼ ਆਧਾਰ ‘ਤੇ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਬੱਸਾਂ ਦੇ ਬੇੜੇ ‘ਚ ਵਾਧੇ ਲਈ ਪੰਜਾਬ ਰੋਡਵੇਜ਼/ਪਨਬੱਸ ਵੱਲੋਂ ਕਿਲੋਮੀਟਰ ਸਕੀਮ ਅਧੀਨ 20 ਸੁਪਰ ਇੰਟੈਗਰਲ ਬੀ. ਐੱਸ-6 ਅਨੁਕੂਲ ਬੱਸਾਂ ਅਤੇ 19 ਐੱਚ. ਵੀ. ਏ. ਸੀ. ਬੱਸਾਂ ਦੀ ਖ਼ਰੀਦ ਕੀਤੀ ਜਾ ਰਹੀ ਹੈ। ਅੱਗੇ ਓਹਨਾਂ ਨੇ ਕਿਹਾ ਕਿ ਪੰਜਾਬ ਭਰ ‘ਚ ਜਨਵਰੀ ਤੋਂ ਦਸੰਬਰ 2024 ਤੱਕ ਸੂਬੇ ਦੀਆਂ ਔਰਤਾਂ ਨੇ 14.88 ਕਰੋੜ ਮੁਫ਼ਤ ਬੱਸ ਸਫ਼ਰ ਕੀਤੇ, ਜਿਸ ‘ਤੇ ਵਿਭਾਗ ਦੇ 726.19 ਕਰੋੜ ਖ਼ਰਚ ਹੋਏ ਅਤੇ ਇਹ ਆਪਣੇ ਆਪ ‘ਚ ਇੱਕ ਵੱਡੀ ਪ੍ਰਾਪਤੀ ਹੈ। ਸੋ ਪੰਜਾਬ ਦੀਆਂ ਔਰਤਾਂ ਦੇ ਵੱਲੋਂ ਸਰਕਾਰੀ ਬੱਸਾਂ ਵਿੱਚ ਫਰੀ ਸਫਰ ਦੀ ਸਹੂਲਤ ਦਾ ਵੱਡੀ ਗਿਣਤੀ ਦੇ ਵਿੱਚ ਲਾਭ ਉਠਾਇਆ ਜਾ ਰਿਹਾ ਸੀ । ਇਸੇ ਦੇ ਚਲਦੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਪੀਆਰਟੀਸੀ ਦੀਆਂ ਬੱਸਾਂ ਵਧਾਉਣ ਸਬੰਧੀ ਐਲਾਨ ਕਰ ਦਿੱਤਾ ਗਿਆ ਹੈ।